ਜ਼ੀਰਾ, 12 ਮਾਰਚ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚਾਰ ਗਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਇਸ ਸਬੰਧ ਵਿਚ ਸਹਾਇਕ ਥਾਣੇਦਾਰ ਗਗਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਤੇ ਸਨ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਅਵਾਨ ਤੋਂ ਕੱਚੇ ਰਸਤੇ ਰਾਹੀ ਪਿੰਡ ਰਟੌਲ ਬੇਟ ਵੱਲ ਨੂੰ ਜਾ ਰਹੀ ਸੀ ਤਾਂ ਜ਼ੀਰਾ ਸ਼ਹਿਰ ਤੋਂ ਜੋ ਲਿੰਕ ਰੋਡ ਪਿੰਡ ਅਵਾਨ ਵੱਲ ਨੂੰ ਜਾਂਦੀ ਹੈ ਦੀ ਪੁਲੀ ਪਰ ਪੁੱਜੀ ਤਾਂ ਸਾਹਮਣੇ ਇਕ ਮੋਨਾ ਨੌਜਵਾਨ ਖੜ੍ਹਾ ਵਿਖਾਈ ਦਿੱਤਾ | ਜਿਸ ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕੀਤਾ ਗਿਆ | ਉਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 04 ਗਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਨੌਜਵਾਨ ਨੇ ਆਪਣਾ ਨਾਮ ਵਿਜੈ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਜਲੇ ਖਾਂ ਦੱਸਿਆ | ਜਿਸ ਜਿਸ ਨੂੰ ਗਿ੍ਫਤਾਰ ਕਰਕੇ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ |