ਗੁਰੂਹਰਸਹਾਏ, 12 ਮਾਰਚ (ਕਪਿਲ ਕੰਧਾਰੀ)-ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਬਲਾਕ ਗੁਰੂਹਰਸਹਾਏ ਦੀ ਇਕ ਮੀਟਿੰਗ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੀ ਰੇਲਵੇ ਪਾਰਕ ਵਿਖੇ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਰਿਟਾਇਰਡ ਹੋਏ ਪੈਨਸ਼ਨਰਾਂ ਨੇ ਹਿੱਸਾ ਲਿਆ | ਪੈਨਸ਼ਨਰਾਂ ਵਲੋਂ ਰੋਸ ਪ੍ਰਗਟ ਕਰਦੇ ਹੋਏ ਅਤੇ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਸਰਕਾਰ ਦੀ ਬਜਟ ਵਿਚ ਪੈਨਸ਼ਨਰ ਦੀ ਕੋਈ ਵੀ ਮੰਗ ਨਾ ਮੰਨਣ ਦੀ ਨਿਖੇਧੀ ਕੀਤੀ ਗਈ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਅਤੇ ਬੁਲਾਰੇ ਸ਼ੇਰਾ ਰਾਮ ਜੋਸਨ ਨੇ ਦੱਸਿਆ ਕਿ ਪੈਨਸ਼ਨਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਮੰਗਾਂ ਲਟਕਦੀਆਂ ਆ ਰਹੀਆਂ ਹਨ | ਜਿਨ੍ਹਾਂ ਸਬੰਧੀ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਕਈ ਵਾਰੀ ਜਾਣੂ ਕਰਵਾਇਆ ਗਿਆ ਹੈ ਪਰੰਤੂ ਸਰਕਾਰ ਦੇ ਕੰਨਾਂ ਤੇ ਕੋਈ ਜੰੂ ਨਹੀਂ ਸਰਕ ਰਹੀ | ਉਹਨਾਂ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਮੂਹ ਪੈਨਸ਼ਨਰ ਸਰਕਾਰ ਦਾ ਡਟਵਾਂ ਵਿਰੋਧ ਕਰਨਗੇ ਅਤੇ ਇਹਨਾਂ ਨੂੰ ਪੰਜਾਬ ਵਿਚੋਂ ਚੱਲਦਾ ਕਰਨਗੇ | ਇਸ ਮੌਕੇ ਹਰਪ੍ਰੀਤ ਸਿੰਘ ਸੋਢੀ, ਬਲਬੀਰ ਸਿੰਘ, ਫ਼ਕੀਰ ਚੰਦ, ਲਾਲ ਸਿੰਘ, ਰਮੇਸ਼ ਲਾਲ, ਸੋਨਾ ਸਿੰਘ, ਕੇਵਲ ਕਿ੍ਸ਼ਨ, ਗੁਰਚਰਨ ਸਿੰਘ, ਮੋਹਨ ਲਾਲ ਆਦਿ ਪੈਨਸ਼ਨਰ ਹਾਜ਼ਰ ਸਨ |