26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਫ਼ਿਰੋਜ਼ਪੁਰ ਪੁਲਿਸ ਵਲੋਂ ਹਥਿਆਰਾਂ ਦੀ ਨਾਜਾਇਜ਼ ਤਸਕਰੀ 'ਚ ਸ਼ਾਮਿਲ 3 ਕਾਬੂ

Ad Position 21
No active advertisement
ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨਾਲ ਡੀ.ਐੱਸ.ਪੀ (ਡੀ) ਬਰਜਿੰਦਰ ਸਿੰਘ ਸਰਾਂ ਤੇ ਹੋਰ ਨਾਲ ਹੀ ਫੜੇ ਗਏ ਦੋਸ਼ੀ ਪੁਲਿਸ ਪਾਰਟੀ ਨਾਲ | ਤਸਵੀਰਾਂ-ਗੁਰਿੰਦਰ ਸਿੰਘ <br/> 13-03-2026
ਫ਼ਿਰੋਜ਼ਪੁਰ, 12 ਮਾਰਚ (ਗੁਰਿੰਦਰ ਸਿੰਘ)-ਫਿਰੋਜ਼ਪੁਰ ਪੁਲਿਸ ਵਲੋਂ ਆਪ੍ਰੇਸ਼ਨ ਗੈਂਗਸਟਰਾਂ 'ਤੇ ਵਾਰ ਤਹਿਤ ਵੱਡੀ ਕਾਰਵਾਈ ਕਰਦਿਆਂ ਦੋ ਵੱਖ ਵੱਖ ਥਾਵਾਂ ਤੋਂ ਹਥਿਆਰਾਂ ਦੀ ਨਜਾਇਜ਼ ਤਸਕਰੀ ਵਿਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ, 4 ਨਜਾਇਜ਼ ਪਿਸਤੌਲ (ਦੇਸੀ ਤੇ ਵਿਦੇਸ਼ੀ), 4 ਮੈਗਜ਼ੀਨ ਅਤੇ 7 ਰੌਂਦ ਬਰਾਮਦ ਕੀਤੇ ਹਨ | ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਅੰਦਰ ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਆਪ੍ਰੇਸ਼ਨ ਗੈਂਗਸਟਰ 'ਤੇ ਵਾਰ ਮੁਹਿੰਮ ਤਹਿਤ ਪ੍ਰਭਾਵੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਮੁਹਿੰਮ ਤਹਿਤ ਸੀ.ਆਈ.ਏ ਸਟਾਫ਼ ਜ਼ੀਰਾ ਦੇ ਇੰਚਾਰਜ ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੌਰਾਨ ਜਦ ਮੇਨ ਚੌਂਕ ਬੱਸ ਅੱਡਾ ਜ਼ੀਰਾ ਨੇੜੇ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਉਰਫ਼ ਗੁੰਮਾ ਪੁੱਤਰ ਜਸਵਿੰਦਰ ਸਿੰਘ ਵਾਸੀ ਬਸਤੀ ਮਲਸੀਆਂ ਵਾਲੀ ਜ਼ੀਰਾ ਅਤੇ ਖੜਕ ਸਿੰਘ ਉਰਫ਼ ਦੀਪਕ ਕੁਮਾਰ ਉਰਫ਼ ਦੀਪੂ ਪੁੱਤਰ ਅਸ਼ੋਕ ਕੁਮਾਰ ਵਾਸੀ ਸਮਾਧੀ ਮੁਹੱਲਾ ਜ਼ੀਰਾ ਜੋ ਆਪਣੇ ਕੋਲ ਨਜਾਇਜ਼ ਅਸਲਾ ਰੱਖਦੇ ਹਨ ਅਤੇ ਅੱਜ ਵੀ ਨਜਾਇਜ਼ ਅਸਲੇ ਸਮੇਤ ਘੁੰਮ ਰਹੇ ਹਨ | ਜੋ ਕਿਸੇ ਵਾਰਦਾਤ ਅੰਜਾਮ ਦੇ ਸਕਦੇ ਹਨ | ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਵਲੋਂ ਉਕਤ ਗੁਰਪ੍ਰੀਤ ਸਿੰਘ ਅਤੇ ਦੀਪਕ ਕੁਮਾਰ ਨੂੰ ਦਾਣਾ ਮੰਡੀ ਜ਼ੀਰਾ ਤੋਂ ਕਾਬੂ ਕਰਕੇ ਉਨ੍ਹਾਂ ਕੋਲੋਂ 2 ਦੇਸੀ ਪਿਸਤੌਲ 32 ਬੋਰ, 2 ਮੈਗਜ਼ੀਨ ਅਤੇ 2 ਜਿੰਦਾ ਰੌਂਦ ਬਰਾਮਦ ਕੀਤੇ | ਜਿਸ ਸਬੰਧੀ ਥਾਣਾ ਸਿਟੀ ਜ਼ੀਰਾ ਵਿਖੇ ਧਾਰਾ 25/27 ਅਸਲਾ ਐਕਟ ਤਹਿਤ ਦਰਜ਼ ਕਰਕੇ ਤਫ਼ਤੀਸ਼ ਆਰੰਭ ਦਿੱਤੀ ਹੈ | ਐੱਸ.ਐੱਸ.ਪੀ ਨੇ ਦੱਸਿਆ ਕਿ ਇਸੇ ਤਰ੍ਹਾਂ ਸੀ.ਆਈ.ਏ. ਜ਼ੀਰਾ ਦੀ ਇਕ ਹੋਰ ਟੀਮ ਵਲੋਂ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਕਰਦੇ ਹੋਏ ਫ਼ਿਰੋਜ਼ਸ਼ਾਹ ਤੋਂ ਸੋਢੀ ਨਗਰ ਵੱਲ ਨੂੰ ਮੁੜੇ ਤਾਂ ਦਾਣਾ ਮੰਡੀ ਦੇ ਸ਼ੈੱਡ ਥੱਲੇ ਖੜ੍ਹਾ ਇਕ ਮੋਨਾ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਖਿਸਕਣ ਲੱਗਾ | ਜਿਸ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਣ 'ਤੇ ਉਸ ਨੇ ਆਪਣਾ ਨਾਮ ਸੰਦੀਪ ਉਰਫ਼ ਬਿੱਲਾ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਖਲਚੀਆ ਜਦੀਦ ਥਾਣਾ ਸਦਰ ਫਿਰੋਜ਼ਪੁਰ ਜ਼ਿਲ੍ਹਾ ਫਿਰੋਜ਼ਪੁਰ ਦੱਸਿਆ | ਜਿਸ ਦੀ ਜ਼ਾਬਤੇ ਅਨੁਸਾਰ ਤਲਾਸ਼ੀ ਕਰਨ 'ਤੇ ਉਸ ਦੇ ਗਲ ਵਿਚ ਪਾਏ ਬੈਗ ਵਿਚੋਂ 105 ਗਰਾਮ ਹੈਰੋਇਨ, 2 ਨਜਾਇਜ਼ ਪਿਸਤੌਲ, 2 ਮੈਗਜ਼ੀਨ, 5 ਜਿੰਦਾ ਰੌਂਦ, ਇਕ ਆਈ ਫੋਨ 17 ਪਰੋ ਤੇ ਇਕ ਮੋਟਰਸਾਈਕਲ ਬਰਾਮਦ ਹੋਏ | ਜਿਸ ਸਬੰਧੀ ਥਾਣਾ ਘੱਲ ਖ਼ੁਰਦ ਵਿਖੇ ਧਾਰਾ 21 ਐੱਨ.ਡੀ.ਪੀ.ਐੱਸ. ਐਕਟ, 25/27 ਅਸਲਾ ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਤਫ਼ਤੀਸ਼ ਆਰੰਭ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੁੰਮਾ ਜਿਸ ਦੀ ਉਮਰ ਮਹਿਜ਼ 25 ਸਾਲ ਹੈ, ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਐਨ.ਡੀ.ਪੀ.ਐੱਸ ਐਕਟ 'ਤੇ ਅਸਲਾ ਐਕਟ ਤਹਿਤ ਵੱਖ ਵੱਖ ਥਾਣਿਆਂ ਵਿਚ ਪੰਜ ਮੁਕੱਦਮੇ, ਦੋਸ਼ੀ ਖੜਕ ਸਿੰਘ ਉਰਫ ਦੀਪਕ ਕੁਮਾਰ ਖ਼ਿਲਾਫ਼ ਤਿੰਨ ਅਤੇ ਸੰਦੀਪ ਉਰਫ ਬਿੱਲਾ ਖ਼ਿਲਾਫ਼ ਵੀ ਵੱਖ ਵੱਖ ਥਾਣਿਆਂ ਵਿਚ 6 ਮੁਕੱਦਮੇ ਦਰਜ ਹਨ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਹਨਾਂ ਦੇ ਅਗਲੇ ਪਿਛਲੇ ਸੰਪਰਕਾਂ ਦੀ ਬਰੀਕੀ ਨਾਲ ਪੜਤਾਲ ਕੀਤੀ ਜਾਵੇਗੀ | ਜਿਸ ਦੌਰਾਨ ਹੋਰ ਖ਼ੁਲਾਸੇ 'ਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ (ਡੀ) ਬਰਜਿੰਦਰ ਸਿੰਘ ਸਰਾਂ 'ਤੇ ਇੰਚਾਰਜ ਸੀ.ਆਈ.ਏ ਜ਼ੀਰਾ ਗੁਰਮੀਤ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਪ੍ਰੇਸ਼ਾਨ ਹੋ ਰਹੇ ਨੇ, 'ਆਪ' ਸਰਕਾਰ ਹੱਲ ਕਰੇ-ਰੰਧਾਵਾ ਅਗਲੀ ਖ਼ਬਰ ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24