28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਆਪ ਆਗੂਆਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਰਵਾਨਾ <br/>

Ad Position 21
No active advertisement
ਅਜੀਤ ਡੈਸਕ 28-03-2026
ਮਮਦੋਟ, 27 ਮਾਰਚ(ਰਾਜਿੰਦਰ ਸਿੰਘ ਹਾਂਡਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਆਮ ਅਤੇ ਗ਼ਰੀਬ ਲੋਕਾਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੇ ਮੁਫ਼ਤ ਵਿਚ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਅੱਜ ਇੱਕ ਬੱਸ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਲੈ ਕੇ ਕਸਬਾ ਮਮਦੋਟ ਤੋਂ ਰਵਾਨਾ ਹੋਈ | ਇਸ ਬੱਸ ਨੂੰ ਨਗਰ ਪੰਚਾਇਤ ਮਮਦੋਟ ਦੇ ਪ੍ਰਧਾਨ ਉਪਿੰਦਰ ਸਿੰਘ ਸਿੰਧੀ, ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਅਤੇ ਨਿਰਵੈਰ ਸਿੰਘ ਸਿੰਧੀ ਜ਼ਿਲ੍ਹਾ ਮੀਡੀਆ ਇੰਚਾਰਜ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਮੁਤਾਬਿਕ ਆਮ ਅਤੇ ਗ਼ਰੀਬ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ | ਉਹਨਾਂ ਦੱਸਿਆ ਕਿ ਇਹ ਬੱਸ ਅੰਮਿ੍ਤਸਰ ਸ੍ਰੀ ਹਰਿਮੰਦਰ ਸਾਹਿਬ , ਸ੍ਰੀ ਦੁਰਗਿਆਣਾ ਮੰਦਿਰ, ਜ਼ਲਿ੍ਹਆਂ ਵਾਲਾ ਬਾਗ਼ , ਸ੍ਰੀ ਰਾਮ ਤੀਰਥ ਆਦਿ ਤੀਰਥ ਸਥਾਨਾਂ ਦੇ ਦਰਸ਼ਨ ਕਰਵਾ ਕੇ ਅਗਲੇ ਦਿਨ ਵਾਪਸ ਪਰਤੇਗੀ | ਉਹਨਾਂ ਦੱਸਿਆ ਕਿ ਤੀਰਥ ਯਾਤਰੀਆਂ ਦਾ ਰਹਿਣ ਸਹਿਣ ਅਤੇ ਖਾਣ ਪੀਣ ਦਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ | ਇਸ ਮੌਕੇ ਕੇਵਲ ਕਿ੍ਸ਼ਨ ਡਿਪੂ ਵਾਲਾ, ਕੌਂਸਲਰ ਗੁਰਪ੍ਰੀਤ ਸਿੰਘ ਗੋਪੀ ਸਾਹਨ ਕੇ, ਡਾ. ਦਲਜੀਤ ਸਿੰਘ ਜੋਸਨ ਸਮੇਤ ਹੋਰ ਵੀ ਆਪ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੁਣ 30 ਨੂੰ ਡੀ.ਸੀ. ਦਫ਼ਤਰ ਫ਼ਾਜ਼ਿਲਕਾ 'ਚ ਬਲਾਕ ਸੰਮਤੀ ਗੁਰੂਹਰਸਹਾਏ ਦੀ ਚੇਅਰਮੈਨੀ ਲਈ ਸੱਦੀ ਮੀਟਿੰਗ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ 'ਤੇ ਐਕਸਾਈਜ਼ ਡਿਊਟੀ ਘਟਾ ਕੇ ਸ਼ਲਾਘਾਯੋਗ ਕਦਮ ਚੁੱਕਿਆ- ਅਰੋੜਾ
Ad Position 24