28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਬੇਰੁਜ਼ਗਾਰ ਨੌਜਵਾਨਾਂ ਤੋਂ ਭਰਤੀ ਫ਼ੀਸਾਂ ਦੇ ਨਾਂਅ 'ਤੇ ਕਰੋੜਾਂ ਰੁਪਏ ਇਕੱਠੇ ਕਰਨਾ ਮੰਦਭਾਗਾ- ਕਰਨੈਲ ਸਿੰਘ ਪੀਰ ਮੁਹੰਮਦ <br/>

Ad Position 21
No active advertisement
ਅਜੀਤ ਡੈਸਕ 28-03-2026
ਮੱਖੂ, 27 ਮਾਰਚ (ਵਰਿੰਦਰ ਮਨਚੰਦਾ)- ਹਰ ਸਾਲ ਲੱਖਾਂ-ਕਰੋੜਾਂ ਨੌਜਵਾਨ ਸਰਕਾਰੀ ਨੌਕਰੀਆਂ ਦੀ ਆਸ ਵਿਚ ਵੱਖ-ਵੱਖ ਭਰਤੀ ਪ੍ਰੀਖਿਆਵਾਂ ਦੇ ਫਾਰਮ ਭਰਦੇ ਹਨ ਅਤੇ ਭਾਰੀ ਫ਼ੀਸਾਂ ਅਦਾ ਕਰਦੇ ਹਨ ਪਰ ਅਖੀਰ ਵਿਚ ਨੌਕਰੀ ਮਹਿਜ਼ ਕੁਝ ਗਿਣਤੀ ਦੇ ਲੋਕਾਂ ਨੂੰ ਹੀ ਨਸੀਬ ਹੁੰਦੀ ਹੈ | ਜੋ ਸਰਕਾਰਾਂ ਦੀਆਂ ਨੀਤੀਆਂ 'ਤੇ ਸਵਾਲੀਆ ਚਿੰਨ੍ਹ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਰਦਿਆਂ ਸਵਾਲ ਉਠਾਇਆ ਕਿ ਜਦੋਂ ਸਰਕਾਰਾਂ ਕੋਲ ਸੀਮਤ ਅਸਾਮੀਆਂ ਹੁੰਦੀਆਂ ਹਨ ਤਾਂ ਫਿਰ ਬਾਕੀ ਰਹਿੰਦੇ ਲੱਖਾਂ ਨੌਜਵਾਨਾਂ ਤੋਂ ਇਕੱਠੀ ਕੀਤੀ ਗਈ ਕਰੋੜਾਂ ਰੁਪਏ ਦੀ ਰਾਸ਼ੀ ਕਿੱਥੇ ਜਾਂਦੀ ਹੈ? ਉਨ੍ਹਾਂ ਕਿਹਾ ਕਿ ਗ਼ਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਬੱਚੇ ਪੇਟ ਕੱਟ ਕੇ ਅਤੇ ਮਿਹਨਤ ਦੀ ਕਮਾਈ ਜੋੜ ਕੇ ਇਹ ਫ਼ੀਸਾਂ ਭਰਦੇ ਹਨ ਪਰ ਸਰਕਾਰਾਂ ਲਈ ਇਹ ਰੁਜ਼ਗਾਰ ਦੇਣ ਦੀ ਬਜਾਏ ਖ਼ਜ਼ਾਨਾ ਭਰਨ ਦਾ ਇੱਕ ਜ਼ਰੀਆ ਬਣ ਗਿਆ ਹੈ | ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਮੰਗ ਕੀਤੀ ਕਿ ਜੇਕਰ ਸਰਕਾਰ ਸਾਰੇ ਯੋਗ ਉਮੀਦਵਾਰਾਂ ਨੂੰ ਰੁਜ਼ਗਾਰ ਦੇਣ ਵਿਚ ਅਸਮਰਥ ਹੈ ਤਾਂ ਫਿਰ ਉਨ੍ਹਾਂ ਨੌਜਵਾਨਾਂ ਦੀਆਂ ਪ੍ਰੀਖਿਆ ਫ਼ੀਸਾਂ ਵਾਪਸ ਕਰਨ ਬਾਰੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ, ਜੋ ਚੁਣੇ ਨਹੀਂ ਜਾਂਦੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਦੀ ਕਮਾਈ ਦਾ ਹਿਸਾਬ ਦੇਣਾ ਸਰਕਾਰਾਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ ਅਤੇ ਦੂਜੇ ਪਾਸੇ ਭਰਤੀ ਪ੍ਰਕਿਰਿਆਵਾਂ ਵਿਚ ਹੁੰਦੀ ਦੇਰੀ ਅਤੇ ਮਹਿੰਗੀਆਂ ਫ਼ੀਸਾਂ ਉਨ੍ਹਾਂ ਦਾ ਮਾਨਸਿਕ ਅਤੇ ਆਰਥਿਕ ਸ਼ੋਸ਼ਣ ਕਰ ਰਹੀਆਂ ਹਨ | ਜਿਸ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਨੌਜਵਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਰਹੇਗਾ ਅਤੇ ਸਰਕਾਰ ਨੂੰ ਇਸ ਲੁੱਟ ਨੂੰ ਬੰਦ ਕਰਕੇ ਪਾਰਦਰਸ਼ੀ ਤੇ ਨੌਜਵਾਨ ਪੱਖੀ ਨੀਤੀਆਂ ਬਣਾਉਣ ਦੀ ਅਪੀਲ ਕਰਦਾ ਹੈ |


Ad Position 22
No active advertisement
ਪਿਛਲੀ ਖ਼ਬਰ 1.26 ਗਰਾਮ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਸ੍ਰੀ ਦੁਰਗਾ ਅਸ਼ਟਮੀ ਮੌਕੇ ਮੰਦਰ ਵਿਚ ਭਗਵਤੀ ਜਾਗਰਣ ਕਰਵਾਇਆ <br/>
Ad Position 24