28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਬਲਕਾਰ ਸਿੰਘ ਭੁੱਲਰ ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਅਤੇ ਸੁਖਦੇਵ ਸਿੰਘ ਬੱਗੀ ਪਤਨੀ ਖ਼ਜ਼ਾਨਚੀ ਬਣੇ <br/>

Ad Position 21
No active advertisement
ਅਜੀਤ ਡੈਸਕ 28-03-2026
ਜ਼ੀਰਾ,27 ਮਾਰਚ (ਰਜਨੀਸ਼ ਕਥੂਰੀਆ)-ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਦੇ ਦੌਰਾਨ ਸਰਬਸੰਮਤੀ ਨਾਲ ਬਲਕਾਰ ਸਿੰਘ ਭੁੱਲਰ ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਅਤੇ ਸੁਖਦੇਵ ਸਿੰਘ ਬੱਗੀ ਪਤਨੀ ਖ਼ਜ਼ਾਨਚੀ ਚੁਣੇ ਗਏ | ਇਸ ਸਬੰਧ ਵਿੱਚ ਪੀ.ਐਸ.ਈ.ਬੀ.ਇੰਪਲਾਈਜ਼ ਫੈਡਰੇਸ਼ਨ ਦੇ ਪੰਜਾਬ ਮੀਤ ਪ੍ਰਧਾਨ ਲਖਵੀਰ ਸਿੰਘ ਸੁੱਖੇਵਾਲਾ ਨੇ ਦੱਸਿਆ ਕਿ ਇਹ ਚੋਣ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਜਨਰਲ ਇਜਲਾਸ ਦੇ ਦੌਰਾਨ ਹੋਈ | ਨਵ ਨਿਯੁਕਤ ਪ੍ਰਧਾਨ ਬਲਕਾਰ ਸਿੰਘ ਭੁੱਲਰ ਅਤੇ ਖ਼ਜ਼ਾਨਚੀ ਸੁਖਦੇਵ ਸਿੰਘ ਬੱਗੀ ਪਤਨੀ ਨੂੰ ਲਖਬੀਰ ਸਿੰਘ ਸੁੱਖੇਵਾਲਾ ਨੇ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਆਗੂਆਂ ਨੇ ਫੈਡਰੇਸ਼ਨ ਵਿਚ ਬੜੀ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਕੋਈ ਵੀ ਸੰਘਰਸ਼ ਹੋਵੇ ਇਹ ਸਾਥੀ ਮੂਹਰਲੀ ਕਤਾਰ ਵਿੱਚ ਖੜ ਕੇ ਸੰਘਰਸ਼ ਲੜੇ ਅਤੇ ਅਸੀਂ ਆਸ ਰੱਖਦੇ ਹਾਂ ਕਿ ਸਾਡੀ ਪੈਨਸ਼ਨਰ ਜਥੇਬੰਦੀ ਵਿਚ ਵੀ ਇਹ ਇਸੇ ਤਰ੍ਹਾਂ ਹੀ ਕੰਮ ਕਰਨਗੇ | ਇਸ ਮੌਕੇ 'ਤੇ ਲਖਵੀਰ ਸਿੰਘ ਸੁੱਖੇਵਾਲਾ, ਮੋਹਨ ਸਿੰਘ ਗਾਦੜੀਵਾਲਾ, ਸੁਰਜੀਤ ਸਿੰਘ ਗਿੱਲ, ਮਨਿੰਦਰ ਸਿੰਘ ਸੁੱਖੇਵਾਲਾ, ਮਨਜੀਤ ਕੁਮਾਰ, ਸਰਵਣ ਸਿੰਘ ਜੇ. ਈ, ਹਰਬੰਤ ਸਿੰਘ ਅਤੇ ਬਲਜਿੰਦਰ ਸਿੰਘ ਆਦਿ ਸਾਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਟਰੱਕ ਦੇ ਚਲਾਨ ਨੂੰ ਲੈ ਕੇ ਟਰੱਕ ਅਪਰੇਟਰਾਂ ਅਤੇ ਟਰਾਂਸਪੋਰਟ ਵਿਭਾਗ ਵਿਚਾਲੇ ਵਿਵਾਦ ਗਹਿਰਾਇਆ <br/>
Ad Position 24