26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਫ਼ਿਰੋਜ਼ਪੁਰ ਵਿਖੇ ਜੇਰੇ ਇਲਾਜ ਪਿੰਡ ਹਜਾਰਾ ਸਿੰਘ ਵਾਲਾ ਦੇ ਮਰੀਜ਼ਾਂ ਦਾ ਦਿਹਾਤੀ ਵਿਧਾਇਕ ਦਹੀਆ ਨੇ ਜਾਣਿਆ ਹਾਲ <br/>

Ad Position 21
No active advertisement
ਅਜੀਤ ਡੈਸਕ 28-03-2026
ਫ਼ਿਰੋਜ਼ਪੁਰ, 27 ਮਾਰਚ (ਕੁਲਬੀਰ ਸਿੰਘ ਸੋਢੀ)-ਪਿਛਲੇ ਕਈ ਦਿਨਾਂ ਤੋਂ ਹਲਕਾ ਦਿਹਾਤੀ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਪੀਣ ਵਾਲੇ ਪਾਣੀ ਦਾ ਸਾਫ ਨਾ ਆਉਣ ਕਰਕੇ ਵੱਡੀ ਸੰਖਿਆ ਵਿਚ ਪਿੰਡ ਦੇ ਬੱਚੇ, ਜਵਾਨ ਅਤੇ ਬਜ਼ੁਰਗ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ | ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਮੈਡੀਕਲ ਕੈਂਪ ਲਗਾ ਕੇ ਜਨਤਾ ਦੇ ਟੈੱਸਟ ਕੀਤੇ ਜਾ ਰਹੇ ਹਨ ਤੇ ਦਵਾਈਆਂ ਵੀ ਲੋੜ ਅਨੁਸਾਰ ਦਿੱਤੀਆਂ ਜਾ ਰਹੀਆਂ ਹਨ, ਪਰ ਕਿਸੇ ਤਰ੍ਹਾਂ ਦੀ ਕੁਤਾਹੀ ਹੋਣ ਕਰਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਰਹਿਣ ਵਾਲੇ ਲੋਕ ਅਤੇ ਛੋਟੇ ਛੋਟੇ ਬੱਚੇ ਇਕ ਵਾਰ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹੋਣ ਲੱਗੇ ਹਨ | ਜਿਨ੍ਹਾਂ ਦਾ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ਚੱਲ ਰਿਹਾ ਹੈ | ਜਾਣਕਾਰੀ ਅਨੁਸਾਰ ਇਸ ਸਮੇਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਕਰੀਬ 10 ਬੱਚੇ ਤੇ ਜਵਾਨ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹਨ, ਜਿਨ੍ਹਾਂ ਦਾ ਡਾਕਟਰ ਅਤੇ ਸਟਾਫ਼ ਵਲੋਂ ਖਾਸ ਖ਼ਿਆਲ ਰੱਖਦੇ ਹੋਏ ਇਲਾਜ ਕੀਤਾ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਲਕੇ ਦੇ ਵਿਧਾਇਕ ਰਜਨੀਸ਼ ਦਹੀਆ ਵਲੋਂ ਪਹਿਲਾ ਪਿੰਡ ਹਜ਼ਾਰਾ ਸਿੰਘ ਦੀ ਜ਼ਮੀਨੀ ਪੱਧਰ ਤੇ ਰਿਪੋਰਟ ਹਾਸਲ ਕੀਤੀ ਤੇ ਫਿਰ ਮਮਦੋਟ ਦੇ ਸਿਵਲ ਹਸਪਤਾਲ ਤੋਂ ਜਾਣਕਾਰੀ ਹਾਸਲ ਕੀਤੀ ਕਿ ਉਨ੍ਹਾਂ ਵਲੋਂ ਪਿੰਡ ਵਾਸੀਆਂ ਦੀ ਸਿਹਤ ਸੁਰੱਖਿਆ ਸਬੰਧੀ ਕਿਸ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ | ਜਿਸ ਪਿੱਛੋਂ ਵਿਧਾਇਕ ਰਜਨੀਸ਼ ਦਹੀਆ ਆਪਣੇ ਸਾਥੀਆਂ ਨਾਲ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਬੱਚਿਆਂ ਅਤੇ ਜਵਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ | ਵਿਧਾਇਕ ਦਹੀਆ ਨੇ ਮੌਕੇ 'ਤੇ ਹਾਜ਼ਰ ਸੀਨੀਅਰ ਮੈਡੀਕਲ ਅਧਿਕਾਰੀ ਨਿਖਿਲ ਗੁਪਤਾ ਤੋਂ ਮਰੀਜ਼ਾਂ ਦੇ ਇਲਾਜ ਅਤੇ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ | ਵਿਧਾਇਕ ਰਜਨੀਸ਼ ਦਹੀਆ ਨੇ ਇਲਾਜ ਅਧੀਨ ਮਰੀਜ਼ਾਂ ਦੇ ਵਾਰਸਾਂ ਨੂੰ ਵਿਸ਼ਵਾਸ ਦਿੱਤਾ ਕਿ ਹਸਪਤਾਲ ਅੰਦਰ ਉਨ੍ਹਾਂ ਨੂੰ ਉਚਿੱਤ ਇਲਾਜ ਤੇ ਸੁਵਿਧਾਵਾਂ ਮਿਲਣਗੀਆਂ | ''ਅਜੀਤ'' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦੇ ਹੋਏ ਵਿਧਾਇਕ ਦਹੀਆ ਨੇ ਦੱਸਿਆ ਕਿ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਪੀਣ ਵਾਲੇ ਸਾਫ਼ ਪਾਣੀ ਦੀ ਮੁਸ਼ਕਲ ਪੇਸ਼ ਆਈ ਸੀ, ਜਿਸ ਲਈ ਜਲ ਸਪਲਾਈ ਵਿਭਾਗ ਵਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਪਿੰਡ ਵਾਸੀਆਂ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ | ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾਸੀਆਂ ਨੂੰ ਕੀਟਾਣੂ ਰਹਿਤ ਪੀਣ ਵਾਲਾ ਪਾਣੀ ਟੈਂਕੀਆਂ ਰਾਹੀਂ ਪਹੰੁਚ ਰਿਹਾ ਹੈ ,ਜੇਕਰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ | ਵਿਧਾਇਕ ਨੇ ਜਾਣਕਾਰੀ ਸਾਂਝੀ ਕੀਤੀ ਕਿ ਪਿੰਡ ਵਾਸੀਆਂ ਲਈ ਨਵੀਂ ਪੀਣ ਵਾਲੇ ਪਾਣੀ ਦੀ ਪਾਈਪ ਪਾਉਣ ਲਈ ਨਕਸ਼ਾ ਤਿਆਰ ਹੋ ਰਿਹਾ ਹੈ | ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਨਿਖਿਲ ਗੁਪਤਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਐਮਰਜੰਸੀ ਵਾਰਡ ਵਿਚ ਜੇਰੇ ਇਲਾਜ ਮਰੀਜ਼ਾਂ ਦੀ ਜਾਂਚ ਅਤੇ ਟੈੱਸਟ ਉਨ੍ਹਾਂ ਦੀ ਰੇਖ ਦੇਖ ਵਿਚ ਹੋ ਰਹੇ ਹਨ ਤਾਂ ਕਿ ਮਰੀਜ਼ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਵਿਧਾਇਕ ਦੇ ਨਿੱਜੀ ਸਕੱਤਰ ਰੋਬੀ ਸੰਧੂ, ਸਰਪੰਚ ਮਨਦੀਪ ਸਿੰਘ ਪਿਆਰੇਆਣਾ, ਅਜਮੇਰ ਸਿੰਘ ਮੁਰਕ ਵਾਲਾ, ਪਵਨ ਸੋਲੰਕੀ, ਬਲਾਕ ਪ੍ਰਧਾਨ ਸ਼ੇਰਾ ਭਾਵੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਪਿੰਡ ਕਾਲੇ ਕੇ ਦੇ ਅਨੇਕਾਂ ਪਰਿਵਾਰ ਕਾਂਗਰਸ ਵਿਚ ਸ਼ਾਮਿਲ-ਪਿੰਕੀ ਨੇ ਸਿਰੋਪਾਓ ਪਾ ਕੇ ਕਰਵਾਈ ਸ਼ਮੂਲੀਅਤ <br/>
Ad Position 24