07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮੱਖੂ ਪੁਲਿਸ ਨੇ 1200 ਲੀਟਰ ਲਾਹਣ ਸਮੇਤ ਕੀਤਾ ਦੋਸ਼ੀ ਕਾਬੂ

Ad Position 21
No active advertisement
ਅਜੀਤ ਡੈਸਕ 29-03-2026
ਮੱਖੂ, 28 ਮਾਰਚ (ਕੁਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਵਿਰੁੱਧ ਚਲਾਈ ਮੁਹਿੰਮ ਕਾਮਯਾਬ ਬਣਾਉਣ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਐਸ.ਐਸ.ਪੀ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ੀਰਾ ਦੇ ਡੀ.ਐਸ.ਪੀ ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਮੱਖੂ ਦੇ ਥਾਣਾ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਵਲੋਂ ਕਾਰਵਾਈ ਦੇ ਤਹਿਤ ਮੱਖੂ ਥਾਣੇ ਦੀ ਪੁਲਿਸ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦ ਮੁਖ਼ਬਰ ਵਲੋਂ ਮਿਲੀ ਇਤਲਾਹ ਦੇ ਅਧਾਰ 'ਤੇ ਥਾਣੇਦਾਰ ਬਲਜਿੰਦਰ ਸਿੰਘ ਵਲੋਂ ਆਪਣੇ ਪੁਲਿਸ ਕਰਮੀਆਂ ਸਮੇਤ ਬਲਾਕ ਮੱਖੂ ਦੇ ਪਿੰਡ ਵਾਰਸ ਵਾਲਾ ਜੱਟਾਂ ਦੇ ਵਾਸੀ ਸੁਖਦੇਵ ਸਿੰਘ ਸਪੁੱਤਰ ਗੁਰਚਰਨ ਸਿੰਘ ਨੂੰ 1200 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਵਿਰੁੱਧ ਮੁਕੱਦਮਾ ਨੰਬਰ 67 ਮਿਤੀ 25-03-2026 ਅ/ਧ 61/1/14 ਐਕਸਾਈਜ਼ ਐਕਟ ਥਾਣਾ ਮੱਖੂ ਵਿਖੇ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਵਿਚ ਮੈਗਾ ਪੀ.ਟੀ.ਐਮ 'ਤੇ ਐੱਫ.ਐਲ ਮੇਲਾ ਅਗਲੀ ਖ਼ਬਰ ਅੰਮਿ੍ਤਧਾਰੀ ਸਿੱਖ ਬੱਚਿਆਂ ਨੂੰ ਉੱਚ ਵਿੱਦਿਆ ਦੇਣ ਲਈ ਸ਼੍ਰੋਮਣੀ ਕਮੇਟੀ ਦਾ ਉਪਰਾਲਾ ਸ਼ਲਾਘਾਯੋਗ-ਭਾਈ ਮਨਦੀਪ ਸਿੰਘ ਖ਼ੁਰ...
Ad Position 24
No active advertisement