ਗੁਰੂਹਰਸਹਾਏ, 28 ਮਾਰਚ(ਹਰਚਰਨ ਸਿੰਘ ਸੰਧੂ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਨਗੜ੍ਹ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ | ਇਸ ਵਿਚ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ ਵਲੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਜਨਕ ਰਾਜ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਅਗਲੀਆਂ ਜਮਾਤਾਂ ਵਿਚ ਉਤਸ਼ਾਹ ਨਾਲ ਪੜ੍ਹਾਈ ਕਰਨ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿਚ ਵੀ ਅੱਗੇ ਆਉਣ ਲਈ ਕਿਹਾ | ਇਸ ਦੇ ਨਾਲ ਹੀ ਸਕੂਲ ਵਿਚ ਪੰਜਾਬ ਸਰਕਾਰ ਵਲੋਂ ਭੇਜੇ ਗਏ ਐਲ. ਈ. ਡੀ. ਪੈਨਲ ਇੰਸਟਾਲ ਕੀਤੇ ਗਏੇ | ਇਸ ਮੌਕੇ ਸਮੂਹ ਸਟਾਫ ਅਤੇ ਐੱਸ.ਐਮ.ਸੀ.ਕਮੇਟੀ ਮੈਂਬਰ ਹਾਜ਼ਰ ਸਨ |