ਫਿਰੋਜ਼ਪੁਰ, 28 ਮਾਰਚ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਕਾਉੰਟਰ ਇੰਟੈਲੀਜੈਂਸ ਫਿਰੋਜ਼ਪੁਰ ਟੀਮ ਵਲੋਂ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 101 ਗ੍ਰਾਮ ਹੈਰੋਇਨ ਅਤੇ ਪਿਸਤੌਲ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਮਿੰਦਰ ਸਿੰਘ ਕਾੳਾੂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਖੂਹ ਮੋਹਰ ਸਿੰਘ ਵਾਲਾ (ਪਿੰਡ ਸੈਦੇ ਕੇ) ਦੇ ਨੇੜਿਓਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਸਤੀ ਬਾਗ਼ ਵਾਲੀ ਥਾਣਾ ਸਿਟੀ ਫ਼ਿਰੋਜਪੁਰ ਨੂੰ ਕਾਬੂ ਕਰਕੇ ਕੀਤੀ ਤਲਾਸ਼ੀ ਦੌਰਾਨ ਉਸ ਕੋਲੋਂ 101 ਗ੍ਰਾਮ ਹੈਰੋਇਨ ਅਤੇ ਇਕ ਪਿਸਟਲ 30 ਬੋਰ ਸਮੇਤ ਮੈਗਜੀਨ ਬਰਾਮਦ ਹੋਇਆ | ਜਿਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਉਕਤ ਨਿਸ਼ਾਨ ਸਿੰਘ ਖ਼ਿਲਾਫ਼ ਧਾਰਾ 21/61/85 ਐਨ.ਡੀ.ਪੀ.ਐਸ ਐਕਟ (ਨਾਨ ਕਮਰਸ਼ੀਅਲ) ਤੇ 25/54/59 ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |