07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜ਼ਮੀਨਾਂ ਦੀ ਕੁਰਕੀ ਅਤੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਖ਼ਿਲਾਫ਼ ਬੀਕੇਯੂ ਸਿੱਧੂਪੁਰ ਵਲੋਂ 30 ਮਾਰਚ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 29-03-2026
ਫ਼ਿਰੋਜ਼ਪੁਰ, 28 ਮਾਰਚ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪੰਜਾਬ ਸਰਕਾਰ ਅਤੇ ਬੈਂਕਾਂ ਦੀਆਂ ਕਥਿਤ ਮਾਰੂ ਨੀਤੀਆਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ | ਜ਼ਿਲ੍ਹਾ ਕਮੇਟੀ ਆਗੂ ਰਣਜੀਤ ਸਿੰਘ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 30 ਮਾਰਚ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਪੰਜਾਬ ਭਰ ਵਿਚ ਲੈਂਡ ਮਾਰਟਗੇਜ ਬੈਂਕਾਂ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ | ਰਣਜੀਤ ਸਿੰਘ ਨੇ ਦੱਸਿਆ ਕਿ ਬੈਂਕਾਂ ਦੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਪਿੰਡ ਹਰੀ ਨੌਂ ਦੇ ਦੋ ਸਕੇ ਭਰਾਵਾਂ ਨੇ ਟਰੇਨ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਉਨ੍ਹਾਂ ਮੰਗ ਕੀਤੀ ਕਿ ਸਬੰਧਤ ਬੈਂਕ ਮੈਨੇਜਰ ਖ਼ਿਲਾਫ਼ ਇਰਾਦਾ-ਏ-ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ | ਜਥੇਬੰਦੀ ਨੇ ਸਾਫ਼ ਕੀਤਾ ਕਿ ਜਦੋਂ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਨਿਲਾਮੀ ਦੇ ਨੋਟਿਸ ਵਾਪਸ ਨਹੀਂ ਲਏ ਜਾਂਦੇ, ਸੰਘਰਸ਼ ਜਾਰੀ ਰਹੇਗਾ | ਬਲਾਕ ਪ੍ਰਧਾਨ ਮਮਦੋਟ ਸਾਬ ਸਿੰਘ ਨੇ ਬੈਂਕਾਂ ਦੀ ਕਾਰਜਪ੍ਰਣਾਲੀ 'ਤੇ ਵੀ ਸਵਾਲ ਚੁੱਕੇ | ਕਿਸਾਨ ਆਗੂਆਂ ਨੇ ਕਿਹਾ ਕਿ ਓ.ਈ.ਸੀ.ਡੀ ਦੀ ਰਿਪੋਰਟ ਮੁਤਾਬਿਕ ਫਸਲਾਂ ਦਾ ਸਹੀ ਭਾਅ ਨਾ ਮਿਲਣ ਕਾਰਨ ਸਰਕਾਰ ਵੱਲ ਕਿਸਾਨਾਂ ਦਾ ਹਜ਼ਾਰਾਂ ਕਰੋੜ ਰੁਪਏ ਬਕਾਇਆ ਖੜ੍ਹਾ ਹੈ | ਜੇਕਰ ਡਾ. ਸਵਾਮੀਨਾਥਨ ਰਿਪੋਰਟ ਅਨੁਸਾਰ ਐੱਮ.ਐੱਸ.ਪੀ ਮਿਲੇ ਤਾਂ ਕਿਸਾਨ ਆਪਣਾ ਕਰਜ਼ਾ ਖ਼ੁਦ ਉਤਾਰ ਸਕਦੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਾਰਪੋਰੇਟ ਘਰਾਨਿਆਂ ਦੇ ਕਰਜ਼ੇ ਤਾਂ ਮੁਆਫ਼ ਕਰ ਰਹੀ ਹੈ ਪਰ ਅੰਨਦਾਤਾ ਨੂੰ ਕੁਰਕੀ ਦੇ ਨੋਟਿਸ ਭੇਜ ਰਹੀ ਹੈ | ਜਥੇਬੰਦੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਸੋਮਵਾਰ 30 ਮਾਰਚ ਨੂੰ ਲੈਂਡ ਮਾਰਟਗੇਜ ਬੈਂਕਾਂ ਅੱਗੇ ਦਿੱਤੇ ਜਾ ਰਹੇ ਧਰਨੇ ਵਿਚ ਵੱਡੀ ਗਿਣਤੀ ਵਿਚ ਪਹੁੰਚਣ |
Ad Position 22
No active advertisement
ਪਿਛਲੀ ਖ਼ਬਰ ਹਾਈਕੋਰਟ ਦੇ ਜਸਟਿਸ ਜਸਜੀਤ ਸਿੰਘ ਬੇਦੀ ਵਲੋਂ ਸੈਸ਼ਨ ਡਵੀਜ਼ਨ ਅਧੀਨ ਅਦਾਲਤੀ ਪ੍ਰਣਾਲੀ ਦਾ ਨਿਰੀਖਣ ਅਗਲੀ ਖ਼ਬਰ ਪੱਕੀ ਸੜਕ ਨੂੰ ਪੁੱਟ ਕੇ ਮਿੱਟੀ ਪਾ ਦੁਬਾਰਾ ਟਾਇਲਾਂ ਲਗਾਉਣ ਦਾ ਭਾਰੀ ਵਿਰੋਧ
Ad Position 24