ਮੰਡੀ ਲਾਧੂਕਾ, 28 ਮਾਰਚ (ਰਾਕੇਸ਼ ਛਾਬੜਾ)-ਈ.ਟੀ.ਟੀ ਅਧਿਆਪਕ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਬੇਰੁਜ਼ਗਾਰ ਈ ਟੀ ਟੀ.ਟੈੱਟ ਪਾਸ ਅਧਿਆਪਕਾਂ ਨੂੰ ਰੁਜ਼ਗਾਰ ਦਿੱਤੇ ਜਾਣ ਦੀ ਮੰਗ ਕੀਤੀ ਹੈ | ਯੂਨੀਅਨ ਦੇ ਸੂਬਾ ਸਕੱਤਰ ਛਿੰਦਰ ਸਿੰਘ ਲਾਧੂਕਾ ਨੇ ਕਿਹਾ ਹੈ ਦੋ ਸਾਲਾਂ ਤੋਂ ਈ.ਟੀ.ਟੀ ਐਲੀਮੈਂਟਰੀ ਟੀਚਰਜ਼ ਟਰੇਨਿੰਗ ਕਰਨ ਉਪਰੰਤ ਹਜਾਰਾਂ ਅਧਿਆਪਕ ਇਕ ਵਾਰ ਨਹੀਂ ਸਗੋਂ ਤਿੰਨ ਤਿੰਨ ਵਾਰ ਟੇੱਟ ਦੀ ਪ੍ਰੀਖਿਆ ਪਾਸ ਕਰ ਚੁੱਕੇ ਹਨ, ਪਰ ਸਰਕਾਰ ਨਵੀਂ ਭਰਤੀ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ | ਉਨ੍ਹਾਂ ਨੇ ਕਿਹਾ ਹੈ ਪੰਜਾਬ ਸਰਕਾਰ ਉੱਨਤ ਕਿਸਮ ਦਾ ਸਿੱਖਿਆ ਮਾਡਲ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਹੈ ਪਰ ਅਧਿਆਪਕਾਂ ਦੀ ਨਵੀਂ ਭਰਤੀ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਹੈ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿਚ ਅਧਿਆਪਕਾਂ ਦੀ ਹਜ਼ਾਰਾਂ ਅਸਾਮੀਆਂ ਖ਼ਾਲੀ ਪਈਆਂ ਹਨ, ਪੰਜਾਬ ਸਰਕਾਰ ਅਧਿਆਪਕਾਂ ਦੀ ਭਰਤੀ ਲਈ ਗੰਭੀਰ ਨਹੀਂ ਹੈ | ਉਨ੍ਹਾਂ ਨੇ ਕਿਹਾ ਹੈ ਸਿੱਖਿਆ ਕ੍ਰਾਂਤੀ ਦੇ ਇਸ ਦੌਰ ਵਿਚ ਬੇਰੁਜ਼ਗਾਰ ਅਧਿਆਪਕਾਂ ਨੂੰ ਸਰਕਾਰ ਤੋਂ ਈ ਟੀ ਟੀ ਅਧਿਆਪਕਾਂ ਦੀ ਨਵੀਂ ਭਰਤੀ ਦੀ ਕਾਫ਼ੀ ਉਮੀਦ ਸੀ, ਪਰ ਸਰਕਾਰ ਵਲੋਂ ਪਿਛਲੇ ਦੋ ਸਾਲ ਤੋਂ ਕੋਈ ਵੀ ਭਰਤੀ ਇਸ਼ਤਿਹਾਰ ਜਾਰੀ ਨਹੀਂ ਕੀਤਾ ਗਿਆ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਰੁਜ਼ਗਾਰ ਗਰੰਟੀ ਦੇ ਨਾਂਅ 'ਤੇ ਨਵੀਂ ਭਰਤੀ ਕੀਤੇ ਜਾਣ ਦੀ ਮੰਗ ਕੀਤੀ ਹੈ |