ਫ਼ਾਜ਼ਿਲਕਾ, 28 ਮਾਰਚ (ਅਮਰਜੀਤ ਸ਼ਰਮਾ)-ਸਥਾਨਕ ਆਤਮ ਵੱਲਭ ਪਬਲਿਕ ਸਕੂਲ ਵਿਖੇ ਸਾਲ 2026 ਦੇ ਵਿਦਿਆਰਥੀਆਂ ਦੇ ਸਨਮਾਨ 'ਚ ਇਕ ਪ੍ਰਭਾਵਸ਼ਾਲੀ ਡਿਗਰੀ ਵੰਡ ਸਮਾਗਮ ਧੂਮ-ਧਾਮ ਨਾਲ ਕਰਵਾਇਆ ਗਿਆ | Tਛੋਟੇ ਤਾਰੇ, ਅਸੀਮਤ ਸੁਪਨੇ-ਇਕ ਗਰੈਜੂਏਸ਼ਨ ਗਲੈਕਸੀ 2026U ਵਿਸ਼ੇ ਹੇਠ ਕਰਵਾਏ ਗਏ ਇਸ ਸਮਾਗਮ ਵਿਚ ਨੰਨ੍ਹੇ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮਾਂ ਸਰਸਵਤੀ ਵੰਦਨਾ ਅਤੇ ਸਵਾਗਤੀ ਗੀਤ ਨਾਲ ਹੋਈ | ਇਸ ਮੌਕੇ ਸਕੂਲ ਦੇ ਚੇਅਰਮੈਨ ਰਮਨ ਵਾਟਸ, ਪਿ੍ੰਸੀਪਲ ਸੰਗੀਤਾ ਤਿੰਨਾ, ਵਾਈਸ ਪਿ੍ੰਸੀਪਲ ਸੀਮਾ ਸ਼ਰਮਾ ਅਤੇ ਐਗਜ਼ੀਕਿਊਟਿਵ ਡਾਇਰੈਕਟਰ ਦੀਪਕ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪ੍ਰੋਗਰਾਮ ਦੌਰਾਨ ਮੈਡੀਕਲ, ਨਾਨ-ਮੈਡੀਕਲ, ਆਰਟਸ, ਕਾਮਰਸ ਅਤੇ ਐਮ.ਬੀ.ਬੀ.ਐੱਸ. ਦੇ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਦੇ ਮਾਪਿਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ | ਪਿ੍ੰਸੀਪਲ ਸੰਗੀਤਾ ਤਿੰਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਵਿੱਦਿਅਕ ਯਾਤਰਾ ਦਾ ਇਹ ਪਹਿਲਾ ਪੜਾਅ ਬਹੁਤ ਮਹੱਤਵਪੂਰਨ ਹੈ ਅਤੇ ਅਜਿਹੇ ਸਮਾਗਮ ਬੱਚਿਆਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਕਰਦੇ ਹਨ | ਸਮਾਗਮ ਵਿਚ ਸ਼ਹਿਰ ਦੀਆਂ ਪ੍ਰਮੁੱਖ ਹਸਤੀਆਂ ਜਿਨ੍ਹਾਂ ਵਿਚ ਬਾਬੂ ਰਾਮ ਅਰੋੜਾ, ਦਿਨੇਸ਼ ਸ਼ਰਮਾ, ਅਸ਼ਵਨੀ ਅਹੂਜਾ, ਲੀਲਾਧਰ ਸ਼ਰਮਾ, ਨਰੇਸ਼ ਮਿੱਤਲ, ਅਤੇ ਅੰਮਿ੍ਤ ਸਚਦੇਵਾ ਸਮੇਤ ਕਈ ਪਤਵੰਤੇ ਸੱਜਣ ਸ਼ਾਮਲ ਸਨ | ਅੰਤ ਵਿਚ ਵਿਦਿਆਰਥੀਆਂ ਨੂੰ ਡਿਗਰੀਆਂ/ਸਰਟੀਫਿਕੇਟ ਵੰਡੇ ਗਏ ਅਤੇ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ |