08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮੈਗਾ ਪੀ.ਟੀ.ਐਮ ਦੌਰਾਨ ਬੱਚਿਆਂ ਅਤੇ ਮਾਪਿਆਂ ਨੂੰ ਐੱਚ.ਪੀ.ਵੀ ਟੀਕਾਕਰਨ ਪ੍ਰਤੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 29-03-2026
ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਬਲਾਕ ਖੂਈ ਖੇੜਾ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਫ਼ਾਇਦਾ ਉਠਾਉਂਦਿਆਂ 'ਹਿਊਮਨ ਪੈਪੀਲੋਮਾ ਵਾਇਰਸ' ਟੀਕਾਕਰਨ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ | ਸਿਵਲ ਸਰਜਨ ਡਾ.ਕਵਿਤਾ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਅਤੇ ਐੱਸ.ਐਮ.ਓ. ਡਾ. ਉਪਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਟੀਮਾਂ ਨੇ ਘਰ-ਘਰ ਅਤੇ ਸਕੂਲ-ਸਕੂਲ ਪਹੁੰਚ ਕੇ ਮਾਪਿਆਂ ਨੂੰ ਇਸ ਜੀਵਨ-ਰੱਖਿਅਕ ਟੀਕੇ ਦੀ ਮਹੱਤਤਾ ਬਾਰੇ ਦੱਸਿਆ | ਇਸ ਮੁਹਿੰਮ ਦੌਰਾਨ ਏ.ਐਨ.ਐਮ., ਐਲ.ਐੱਚ.ਵੀ, ਆਰ.ਬੀ.ਐੱਸ.ਕੇ.ਟੀਮਾਂ ਅਤੇ ਸੀ.ਐੱਚ.ਓ.ਸਮੇਤ ਸਿਹਤ ਸੁਪਰਵਾਈਜ਼ਰਾਂ ਨੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਕਿ ਸਰਵਾਈਕਲ ਕੈਂਸਰ ਵਰਗੀ ਘਾਤਕ ਬਿਮਾਰੀ ਤੋਂ ਬਚਾਅ ਲਈ 14 ਤੋਂ 15 ਸਾਲ ਦੀਆਂ ਲੜਕੀਆਂ ਦਾ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ | ਸਿਹਤ ਮਾਹਿਰਾਂ ਨੇ ਸਪਸ਼ਟ ਕੀਤਾ ਕਿ ਇਹ ਵੈਕਸੀਨ ਭਵਿੱਖ ਵਿਚ ਹੋਣ ਵਾਲੇ ਗੰਭੀਰ ਸਿਹਤ ਜੋਖਮਾਂ ਨੂੰ ਰੋਕਣ ਦਾ ਸੱਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ | ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਟੀਕਾ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਲਗਾਇਆ ਜਾ ਰਿਹਾ ਹੈ | ਉਨ੍ਹਾਂ ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਹਰ ਬੱਚੀ ਨੂੰ ਸੁਰੱਖਿਅਤ ਭਵਿੱਖ ਦਿੱਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਘਰਾਂ ਦਾ ਨਿਰਮਾਣ ਜਾਰੀ, ਦੋ ਘਰ ਹੋਏ ਤਿਆਰ ਅਗਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਦੇ ਨਤੀਜੇ ਐਲਾਨੇ
Ad Position 24