08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਵਾਲਮੀਕਿ ਸਮਾਜ ਪ੍ਰਬੰਧਕ ਬੋਰਡ ਵਲੋਂ ਮਹਾਂ ਸੰਮੇਲਨ 5 ਅਪ੍ਰੈਲ ਨੂੰ

Ad Position 21
No active advertisement
ਅਜੀਤ ਡੈਸਕ 29-03-2026
ਫ਼ਿਰੋਜ਼ਪੁਰ, 28 ਮਾਰਚ(ਰਾਕੇਸ਼ ਚਾਵਲਾ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਨੂੰ ਲੈ ਕੇ ਵਾਲਮੀਕਿ ਸਮਾਜ ਪ੍ਰਬੰਧਕ ਬੋਰਡ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਕਰਵਾਏ ਜਾਣ ਵਾਲੇ ਮਹਾਂ ਸੰਮੇਲਨ ਸਬੰਧੀ ਵਿਚਾਰ-ਚਰਚਾ ਕੀਤੀ ਗਈ | ਇਹ ਜਾਣਕਾਰੀ ਸੰਤ ਜਸਪਾਲ ਨਾਥ ਨੇ ਦਿੰਦਿਆਂ ਦੱਸਿਆ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਨੂੰ ਲੈ ਕੇ 5 ਅਪ੍ਰੈਲ 2026 ਦਿਨ ਐਤਵਾਰ ਨੂੰ ਡੇਰਾ ਮਾਤਾ ਭੀਲਣੀ ਫ਼ਿਰੋਜ਼ਪੁਰ ਛਾਉਣੀ ਵਿਖੇ ਇਕ ਮਹਾਂ ਸੰਮੇਲਨ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਦੇਸ਼ ਭਰ ਤੋਂ ਸੰਤ-ਮਹਾਂਪੁਰਸ਼, ਬੁੱਧੀਜੀਵੀ, ਸਮਾਜ ਸੇਵੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਪਹੁੰਚਣਗੀਆਂ | ਉਨ੍ਹਾਂ ਦੱਸਿਆ ਕਿ ਮਹਾਂ ਸੰਮੇਲਨ 'ਚ ਵਾਲਮੀਕਿ/ਮਜ਼੍ਹਬੀ ਸਿੱਖ ਕੌਮ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ, ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਪੱਖੋਂ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਕੌਮ ਦੀ ਭਲਾਈ ਤੇ ਤਰੱਕੀ ਲਈ ਅਹਿਮ ਫ਼ੈਸਲੇ ਲਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਂਨਸ ਫ਼ਿਰੋਜ਼ਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਘਰਾਂ ਦਾ ਨਿਰਮਾਣ ਜਾਰੀ, ਦੋ ਘਰ ਹੋਏ ਤਿਆਰ
Ad Position 24