09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਵਿਧਾਇਕ ਸਵਨਾ ਵਲੋਂ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਖ਼ੁਸ਼ੀ ਪ੍ਰਗਟ

Ad Position 21
No active advertisement
ਅਜੀਤ ਡੈਸਕ 29-03-2026
ਫ਼ਾਜ਼ਿਲਕਾ, 28 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ 'ਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਹਲਕੇ ਦੇ ਪਿੰਡ ਰਾਮਪੁਰਾ ਅਤੇ ਖੂਈ ਖੇੜਾ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਇਹ ਚਾਰ ਸਾਲ ਪੰਜਾਬ ਵਿਚ ਕ੍ਰਾਂਤੀਕਾਰੀ ਸੁਧਾਰਾਂ ਦੇ ਗਵਾਹ ਬਣੇ ਹਨ | ਵਿਧਾਇਕ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕਰਕੇ ਦਿਖਾਇਆ ਹੈ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੂਬੇ ਦੇ ਹਰ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ | ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਜਨਰਲ ਵਰਗ ਦੀਆਂ ਅÏਰਤਾਂ ਨੂੰ 1000 ਰੁਪਏ ਅਤੇ ਐੱਸ.ਸੀ. ਵਰਗ ਦੀਆਂ ਅÏਰਤਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ | ਸਿੱਖਿਆ ਦੇ ਖੇਤਰ ਵਿਚ ਹੋਏ ਬਦਲਾਅ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸੁਵਿਧਾਵਾਂ ਨਾਲ ਲੈਸ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਸਿਫ਼ਾਰਿਸ਼ ਦੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਇਸ ਤੋਂ ਇਲਾਵਾ, 90 ਫ਼ੀਸਦੀ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇ ਕੇ ਆਮ ਜਨਤਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ 'ਤੇ ਲਿਜਾਇਆ ਜਾਵੇਗਾ | ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਵਕੀਲਾਂ ਵਾਲਾ ਵਿਖੇ ਪੰਚਾਇਤ ਵਲੋਂ ਜਨਤਕ ਥਾਵਾਂ 'ਤੇ ਕੁਰਸੀਆਂ ਰੱਖਣ ਦੀ ਸ਼ੁਰੂਆਤ ਅਗਲੀ ਖ਼ਬਰ ਬੀ.ਐੱਸ.ਸੀ ਨਰਸਿੰਗ ਫਾਈਨਲ ਸਮੈਸਟਰ ਦੇ ਨਤੀਜਿਆਂ 'ਚ ਮਾਈ ਭਾਗੋ ਕਾਲਜ ਨੇ ਬਣਾਇਆ ਰਿਕਾਰਡ <br/>
Ad Position 24