09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪਿੰਡ ਮਾਣਾ ਸਿੰਘ ਵਾਲਾ ਵਿਖੇ 11 ਧੀਆਂ ਦਾ ਵਿਆਹ ਸਮਾਗਮ ਸੰਪੰਨ

Ad Position 21
No active advertisement
ਅਜੀਤ ਡੈਸਕ 29-03-2026
ਫ਼ਿਰੋਜਸ਼ਾਹ, 28 ਮਾਰਚ (ਸਰਬਜੀਤ ਸਿੰਘ ਧਾਲੀਵਾਲ)-ਪਿੰਡ ਮਾਣਾ ਸਿੰਘ ਵਾਲਾ ਵਿਖੇ ਯੂਥ ਆਗੂ ਗੁਰਪ੍ਰੀਤ ਸਿੰਘ ਸੰਧੂ ਆੜ੍ਹਤੀਆ ਦੀ ਟੀਮ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਦੀਆਂ 11 ਧੀਆਂ ਦੇ ਆਨੰਦ ਕਾਰਜ ਕਰਵਾਏ ਗਏ ਅਤੇ ਘਰੇਲੂ ਵਰਤੋਂ ਦਾ ਸਾਮਾਨ ਵੀ ਦਿੱਤਾ ਗਿਆ | ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸਮਾਗਮ ਦੌਰਾਨ ਸਮੂਹ ਨਗਰ ਨਿਵਾਸੀਆਂ ਵਲੋਂ ਪਹੁੰਚੀਆਂ 11 ਬਰਾਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਚਾਹ ਰੋਟੀ ਦਾ ਬਹੁਤ ਹੀ ਵਧੀਆ ਪ੍ਰਬੰਧ ਕੀਤਾ ਗਿਆ ਸੀ | ਗੁਰੂ ਘਰ ਦੇ ਵਜ਼ੀਰ ਨੇ ਗੁਰੂ ਮਹਾਰਾਜ ਦੀ ਹਜ਼ੂਰੀ 'ਚ 11 ਧੀਆਂ ਦੇ ਆਨੰਦ ਕਾਰਜ ਕਰਵਾਏ ਅਤੇ ਉਹਨਾਂ ਦੇ ਲੰਬੇਰੇ ਸੁਖੀ ਜੀਵਨ ਦੀ ਅਰਦਾਸ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ, ਦਰਸ਼ਨ ਸਿੰਘ ਸ਼ੇਰ ਖਾਂ ਮੈਂਬਰ ਸ਼੍ਰੋਮਣੀ ਕਮੇਟੀ , ਕਾਂਗਰਸ ਦੇ ਨੌਜਵਾਨ ਆਗੂ ਅਮਰਿੰਦਰ ਸਿੰਘ ਟਿੱਕਾ ਬਸਤੀ ਭਾਗ ਸਿੰਘ ਨੇ ਇਸ ਵਿਆਹ ਸਮਾਗਮ ਦਾ ਹਿੱਸਾ ਬਣੇ | ਸਮੁੱਚੇ ਪਰਿਵਾਰਾਂ ਨੂੰ ਮੁਬਾਰਕਵਾਦ ਦਿੰਦਿਆਂ ਉਹਨਾਂ ਦੀ ਹਰ ਖ਼ੁਸ਼ੀ ਲਈ ਅਰਦਾਸ ਕੀਤੀ | ਇਸ ਮੌਕੇ ਜੋਗਾ ਸਿੰਘ ਮੁਰਕ ਵਾਲਾ ਸਾਬਕਾ ਚੇਅਰਮੈਨ, ਜਜਬੀਰ ਸਿੰਘ ਸਾਬਕਾ ਸਰਪੰਚ , ਜਗਦੀਪ ਸਿੰਘ ਭੋਲੂ ਵਾਲਾ ਸਾਬਕਾ ਸਰਪੰਚ ,ਬਾਬਾ ਜਸਵੀਰ ਸਿੰਘ, ਹਰਪ੍ਰੀਤ ਸਿੰਘ ਕੇਨੇਡਾ,ਸੁੱਖ ਸੰਧੂ, ਗੋਰਾ ਸੰਧੂ, ਬੱਬਨ ਸੰਧੂ,ਪੀਤਾ ਸੰਧੂ, ਜਸਪ੍ਰੀਤ ਸਿੰਘ, ਹਰਵਿੰਦਰ ਗਿੱਲ, ਆਜ਼ਾਦ ਸੰਧੂ,ਰਣਜੀਤ ਸਿੰਘ, ਤਜਿੰਦਰ ਸਿੰਘ, ਗੁਰਵਿੰਦਰ ਸਿੰਘ, ਬੇਅੰਤ ਮਾਣੇ ਵਾਲਾ, ਗੁਰਮੀਤ ਸਿੰਘ ਮਾਣੇ ਵਾਲਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚਿੱਟਾ, ਸ਼ਰਾਬ ਤੇ ਲਾਹਣ ਬਰਾਮਦ, 5 ਖ਼ਿਲਾਫ਼ ਮੁਕੱਦਮਾ ਦਰਜ <br/> ਅਗਲੀ ਖ਼ਬਰ ਪਿੰਡ ਰਟੌਲ ਬੇਟ ਦੇ ਨੌਜਵਾਨ ਦੀ ਆਬੂਧਾਬੀ ਵਿਚ ਕਰੰਟ ਲੱਗਣ ਨਾਲ ਮੌਤ
Ad Position 24