ਫ਼ਿਰੋਜ਼ਪੁਰ, 2 ਅਪ੍ਰੈਲ(ਗੁਰਿੰਦਰ ਸਿੰਘ)-ਹਨੰੂਮਾਨ ਜੈਅੰਤੀ ਦੇ ਪਾਵਨ ਅਵਸਰ 'ਤੇ ਵਿਵੇਕਾਨੰਦ ਵਰਲਡ ਸਕੂਲ ਦੀ ਚੌਥੀ ਕਲਾਸ ਦੇ ਵਿਦਿਆਰਥੀਆਂ ਨੇ ਸਥਾਨਕ ਹਨੂਮਾਨ ਮੰਦਰ ਦਾ ਸਿੱਖਿਅਕ ਅਤੇ ਅਧਿਆਤਮਿਕ ਦੌਰਾ ਕੀਤਾ | ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਸਕਿ੍ਤੀ ਅਤੇ ਪਰੰਪਰਾਵਾਂ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਨੈਤਿਕ ਮੁੱਲਾਂ ਦਾ ਵਿਕਾਸ ਕਰਨਾ ਸੀ | ਵਿਦਿਆਰਥੀਆਂ ਨੇ ਪੂਜਾ-ਅਰਚਨਾ ਕਰਕੇ ਭਗਵਾਨ ਹਨੂੰਮਾਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਦੌਰਾਨ ਵਿਦਿਆਰਥੀਆਂ ਨੂੰ ਭਗਵਾਨ ਹਨੂਮਾਨ ਦੇ ਜੀਵਨ ਨਾਲ ਜੁੜੀਆਂ ਪ੍ਰੇਰਣਾਦਾਇਕ ਘਟਨਾਵਾਂ ਬਾਰੇ ਜਾਣੂ ਕਰਵਾਇਆ ਗਿਆ | ਖ਼ਾਸ ਤੌਰ 'ਤੇ ਉਨ੍ਹਾਂ ਦੇ ਉੱਚ ਬਲ, ਅਟੱਲ ਭਗਤੀ, ਨਿਸ਼ਠਾ ਅਤੇ ਨਿਮਰਤਾ ਦੇ ਗੁਣਾਂ 'ਤੇ ਚਾਨਣ ਪਾਇਆ ਗਿਆ | ਵਿਦਿਆਰਥੀਆਂ ਨੇ ਭਜਨ-ਕੀਰਤਨ ਵਿੱਚ ਵੀ ਉਤਸ਼ਾਹ ਨਾਲ ਭਾਗ ਲਿਆ ਅਤੇ ਭਗਤੀ ਰਸ ਵਿਚ ਡੁੱਬ ਗਏ,ਨਾਲ ਹੀ ਉਨ੍ਹਾਂ ਨੇ ਧਿਆਨ ਨਾਲ ਇਤਿਹਾਸਿਕ ਕਹਾਣੀਆਂ ਸੁਣ ਕੇ ਮਹੱਤਵਪੂਰਨ ਜੀਵਨ ਮੁੱਲਾਂ ਨੂੰ ਅਪਣਾਇਆ | ਡਾ. ਰੁਦਰਾ ਨੇ ਇਸ ਪਹਿਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਵਿਚ ਬਹੁਤ ਮਦਦਗਾਰ ਹੁੰਦੀਆਂ ਹਨ | ਉਨ੍ਹਾਂ ਨੇ ਕਿਹਾ ਕਿ ਐਸੇ ਆਯੋਜਨ ਵਿਦਿਆਰਥੀਆਂ ਨੂੰ ਆਪਣੀ ਸੰਸਕਿ੍ਤਿਕ ਵਿਰਾਸਤ ਨਾਲ ਜੋੜਦੇ ਹਨ ਅਤੇ ਉਨ੍ਹਾਂ ਵਿਚ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਇਹ ਦੌਰਾ ਨਾ ਸਿਰਫ਼ ਵਿਦਿਆਰਥੀਆਂ ਲਈ ਇਕ ਅਧਿਆਤਮਿਕ ਅਨੁਭਵ ਰਿਹਾ, ਸਗੋਂ ਇਹ ਇਕ ਪ੍ਰਭਾਵਸ਼ਾਲੀ ਸਿੱਖਿਅਕ ਗਤੀਵਿਧੀ ਵੀ ਸਾਬਤ ਹੋਇਆ | ਸਕੂਲ ਪ੍ਰਬੰਧਨ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਇਕ ਜ਼ਿੰਮੇਵਾਰ ਅਤੇ ਸੰਸਕਾਰੀ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੀਆਂ ਹਨ |