01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਵਲੋਂ ਫ਼ਿਰੋਜ਼ਪੁਰ ਵਿਖੇ ਡੀ.ਸੀ. ਰਾਹੀਂ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 03-04-2026
ਫ਼ਿਰੋਜ਼ਪੁਰ, 2 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤੇ ਗਏ | ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ, ਇਕਬਾਲ ਸਿੰਘ ਸੱਪਾਂ ਵਾਲੀ ਅਤੇ ਜੱਜ ਸਿੰਘ ਹਾਮਿਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿਚੋਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਤੁਰੰਤ ਬਾਹਰ ਰੱਖਿਆ ਜਾਵੇ, ਕਿਉਂਕਿ ਇਹ ਸਮਝੌਤਾ ਭਾਰਤੀ ਕਿਸਾਨੀ ਦੀ ਰੀੜ੍ਹ ਦੀ ਹੱਡੀ ਤੋੜ ਦੇਵੇਗਾ | ਉਨ੍ਹਾਂ ਐੱਮ.ਐੱਸ.ਪੀ. ਦੀ ਗਾਰੰਟੀ ਦਾ ਕਾਨੂੰਨ ਬਣਾਉਣ ਅਤੇ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਦੇਣ ਦੀ ਮੰਗ ਦੁਹਰਾਈ | ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਆਗੂਆਂ ਨੇ ਕਿਹਾ ਕਿ ਲੈਂਡ ਮਾਰਗੇਜ ਬੈਂਕਾਂ ਵਲੋਂ ਕਰਜ਼ਾਈ ਕਿਸਾਨਾਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ | ਉਨ੍ਹਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਦੇ ਦੋ ਸਕੇ ਭਰਾਵਾਂ ਵਲੋਂ ਕੀਤੀ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਮੁੱਖ ਮੰਤਰੀ ਵਲੋਂ ਜਾਰੀ ਕੁਰਕੀ ਦੇ ਹੁਕਮਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਕਿਸਾਨਾਂ ਨੇ ਮੰਗ ਕੀਤੀ ਕਿ ਬੈਂਕਾਂ ਕੋਲ ਪਏ ਕਿਸਾਨਾਂ ਦੇ ਖਾਲੀ ਚੈੱਕ ਵਾਪਸ ਕੀਤੇ ਜਾਣ | ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਵਾਅਦੇ ਮੁਤਾਬਿਕ ਗਿਰਦਾਵਰੀ ਤੋਂ ਪਹਿਲਾਂ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ | ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਐੱਸ.ਐੱਨ.ਐੱਲ ਮਜ਼ਦੂਰਾਂ ਵਲੋਂ ਘੱਟ ਤਨਖਾਹ ਅਤੇ ਸਹੂਲਤਾਂ ਦੇ ਵਿਰੋਧ 'ਚ ਜੀ.ਐੱਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹਨੂੰਮਾਨ ਜੈਅੰਤੀ ਮੌਕੇ ਸ੍ਰੀ ਹਨੂੰਮਾਨ ਮੰਦਰ ਨਤਮਸਤਕ ਹੋਏ ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀ
Ad Position 24