01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਫ਼ਰਦ ਕੇਂਦਰ ਯੂਨੀਅਨ ਗੁਰੂਹਰਸਹਾਏ ਵਲੋਂ ਹੜਤਾਲ ਸਬੰਧੀ ਤਹਿਸੀਲਦਾਰ ਮੈਡਮ ਨੂੰ ਸੌਂਪਿਆ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 03-04-2026
ਗੁਰੂਹਰਸਹਾਏ, 2 ਅਪ੍ਰੈਲ (ਹਰਚਰਨ ਸਿੰਘ ਸੰਧੂ)-ਫ਼ਰਦ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਮੱਦੇਨਜ਼ਰ ਇਕ ਮੀਟਿੰਗ ਮੀਟਿੰਗ ਕਰਦਿਆਂ ਬਰਖ਼ਾਸਤ ਸਾਥੀਆਂ ਨੂੰ ਮੁੜ ਬਹਾਲ ਕਰਨ ਲਈ ਪਹਿਲਾਂ ਬਣੀ ਸਹਿਮਤੀ ਦੇ ਬਾਵਜੂਦ, ਕਈ ਮਹੀਨੇ ਬੀਤ ਜਾਣ ਉਪਰੰਤ ਵੀ ਅਧਿਕਾਰੀਆਂ ਵਲੋਂ ਟਾਲ ਮਟੋਲ ਦਾ ਰਵੱਈਆ ਅਪਣਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰੂਹਰਸਹਾਏ ਫ਼ਰਦ ਕੇਂਦਰ ਅੰਦਰ ਕੰਮ ਕਰ ਰਹੇ ਗੁਰਪ੍ਰੀਤ ਸਿੰਘ, ਰਵੀ ਕੁਮਾਰ ਆਦਿ ਸਾਥੀਆਂ ਨੇ ਦੱਸਿਆ ਕਿ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ | ਜਿਨ੍ਹਾਂ ਵਿਚ ਸਾਨੂੰ ਯਕੀਨ ਦਿਵਾਇਆ ਗਿਆ ਸੀ ਕਿ ਤੁਹਾਡੀਆਂ ਮੰਗਾਂ ਜਾਇਜ਼ ਹਨ ਅਤੇ ਜਲਦੀ ਹੱਲ ਕੀਤਾ ਜਾਵੇਗਾ | ਪਰੰਤੂ ਅਜੇ ਤੱਕ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ ਅਤੇ ਸਾਡੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਉਹਨਾਂ ਦੱਸਿਆ ਕਿ, ਮਿਤੀ 01-04-2026 ਨੂੰ ਸਾਨੂੰ ਕਿਰਤ ਕਾਨੂੰਨਾਂ ਅਨੁਸਾਰ 804/-ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਤਨਖ਼ਾਹ ਵੀ ਪ੍ਰਾਪਤ ਨਹੀਂ ਹੋਈ | ਤਨਖ਼ਾਹ ਤੋਂ ਇਲਾਵਾ ਹੋਰ ਵੀ ਕਈ ਜਾਇਜ਼ ਮੰਗਾਂ ਹਨ | ਜਿਨ੍ਹਾਂ ਬਾਰੇ ਅਧਿਕਾਰੀਆਂ ਨੂੰ ਭਲੀ-ਭਾਂਤੀ ਜਾਣਕਾਰੀ ਹੈ | ਐਸੋਸੀਏਸ਼ਨ ਆਗੂਆਂ ਵਲੋਂ ਇਹ ਵੀ ਦੱਸਿਆ ਗਿਆ ਹੈ ਕਿ ਮੌਜੂਦਾ ਸੀ.ਐਮ.ਐਸ. ਕੰਪਨੀ ਦਾ ਟੈਂਡਰ ਮਿਤੀ 31 ਮਾਰਚ 2026 ਨੂੰ ਸਮਾਪਤ ਹੋ ਚੁੱਕਾ ਹੈ | ਜਿਸ ਬਾਰੇ ਆਪੇ੍ਰਟਰਾਂ ਨੂੰ ਕੰਪਨੀ ਵਲੋਂ ਹੀ ਸੂਚਿਤ ਕੀਤਾ ਗਿਆ ਸੀ | ਹੁਣ 01 ਅਪ੍ਰੈਲ 2026 ਤੋਂ ਬਾਅਦ ਫ਼ਰਦ ਕੇਂਦਰ ਦੇ ਕਰਮਚਾਰੀ ਕਿਸ ਹੈਸੀਅਤ ਨਾਲ ਅਤੇ ਕਿਸ ਵਿਭਾਗ ਅਧੀਨ ਕੰਮ ਕਰਨਗੇ | ਇਸ ਬਾਰੇ ਸਰਕਾਰ ਵਲੋਂ ਕੋਈ ਸਪਸ਼ਟ ਹੁਕਮ ਜਾਰੀ ਨਹੀਂ ਕੀਤੇ ਗਏ | ਕੁਝ ਅਣਅਧਿਕਾਰਤ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਕੰਪਨੀ ਦਾ ਕਾਰਜਕਾਲ ਬਿਨਾਂ ਕਿਸੇ ਨਵੇਂ ਟੈਂਡਰ ਦੇ ਮਈ 2026 ਤੱਕ ਜ਼ੁਬਾਨੀ ਤੌਰ 'ਤੇ ਵਧਾਇਆ ਗਿਆ ਹੈ, ਜੋ ਕਿ ਗੰਭੀਰ ਧਾਂਦਲੀ ਵੱਲ ਇਸ਼ਾਰਾ ਕਰਦਾ ਹੈ | ਇਸ ਸਬੰਧੀ ਕਾਨੂੰਨੀ ਮਾਹਿਰਾਂ ਨਾਲ ਵੀ ਮਸ਼ਵਰਾ ਕੀਤਾ ਜਾ ਰਿਹਾ ਹੈ | ਉਪਰੋਕਤ ਹਾਲਾਤਾਂ ਨੂੰ ਦੇਖਦੇ ਹੋਏ ਫ਼ਰਦ ਕੇਂਦਰ ਯੂਨੀਅਨ ਵਲੋਂ ਮਿਤੀ 04-04-2026 ਤੋਂ 07-04-2026 ਤੱਕ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੌਰਾਨ ਫ਼ਰਦ ਕੇਂਦਰਾਂ ਦਾ ਕੰਮ ਪੂਰੀ ਤਰ੍ਹਾਂ ਬੰਦ ਰਹੇਗਾ | ਜੇਕਰ 7 ਅਪ੍ਰੈਲ ਤੱਕ ਸਾਡੀਆਂ ਮੰਗਾਂ ਨੂੰ ਮਨਜ਼ੂਰੀ ਨਾ ਦਿੱਤੀ ਗਈ ਤਾਂ ਇਹ ਹੜਤਾਲ ਅਣਮਿਆਦੀ ਸਮੇਂ ਲਈ ਜਾਰੀ ਰਹੇਗੀ | ਐਸੋਸੀਏਸ਼ਨ ਵਲੋਂ ਇਹ ਵੀ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਜਦ ਤੱਕ ਸਾਡੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ |
Ad Position 22
No active advertisement
ਪਿਛਲੀ ਖ਼ਬਰ ਸਟਾਫ਼ ਨਰਸਿਸ ਵੈਲਫੇਅਰ ਐਸੋਸੀਏਸ਼ਨ ਦਾ ਵਫ਼ਦ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਮਿਲਿਆ ਅਗਲੀ ਖ਼ਬਰ ਬੀ.ਐੱਸ.ਐੱਨ.ਐੱਲ ਮਜ਼ਦੂਰਾਂ ਵਲੋਂ ਘੱਟ ਤਨਖਾਹ ਅਤੇ ਸਹੂਲਤਾਂ ਦੇ ਵਿਰੋਧ 'ਚ ਜੀ.ਐੱਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
Ad Position 24