01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸੰਤ ਕਬੀਰ ਕਾਲਜ ਜ਼ੀਰਾ ਦੇ ਨਰਸਿੰਗ ਅਸਿਸਟੈਂਟ ਭਾਗ-1 ਦੇ ਨਤੀਜੇ ਵਿਚ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

Ad Position 21
No active advertisement
ਅਜੀਤ ਡੈਸਕ 03-04-2026
ਜ਼ੀਰਾ, 2 ਅਪ੍ਰੈਲ(ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਦੇ ਨਰਸਿੰਗ ਅਸਿਸਟੈਂਟ ਭਾਗ-1 ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ | ਚੇਅਰਮੈਨ ਗੁਰਚਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਰਾਜਵਿੰਦਰ ਕੌਰ ਨੇ 86 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਅਸ਼ਵਿੰਦਰ ਕੌਰ, ਅਸਤਰ ਮਲਿਕਾ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਪਵਨਪ੍ਰੀਤ ਕੌਰ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਜਦੋਂਕਿ ਵੀਰਪਾਲ ਕੌਰ ਨੇ 83 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਫ਼ੈਸ਼ਨ ਐਂਡ ਟੈਕਨੌਲੋਜੀ ਵਿਚ ਜਸਕੀਰਤ ਕੌਰ ਨੇ 89 ਫ਼ੀਸਦੀ ਅੰਕ ਪ੍ਰਾਪਤ ਕੀਤੇ | ਕਾਲਜ ਦੀ ਪਿ੍ੰਸੀਪਲ ਡਾ. ਵੀਰਪਾਲ, ਡਾਇਰੈਕਟਰ ਡਾ.ਸੁਖਦੇਵ ਸਿੰਘ ਅਤੇ ਸਰਵਨ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚਮਕਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕੋਆਰਡੀਨੇਟਰ ਮੈਡਮ ਆਸ਼ਾ ਵਿਨਾਇਕ ਅਤੇ ਸੁਰੇਖਾ ਮੈਡਮ ਸਮੇਤ ਸਟਾਫ ਮੈਂਬਰਾਂ ਹਰਮਨਦੀਪ ਸਿੰਘ, ਸਿਮਰਨਜੀਤ ਕੌਰ, ਰਮਨਦੀਪ ਕੌਰ, ਵਨੀਤਾ, ਅਮਾਨਤ, ਜਸਪ੍ਰੀਤ ਕੌਰ, ਪਲਕ, ਰੋਮਨ, ਰਾਜਵਿੰਦਰ ਕੌਰ, ਪੂਨਮ ਅਤੇ ਵੀਰਪਾਲ ਕੌਰ ਆਦਿ ਨੇ ਵੀ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖ਼ੁਸ਼ੀ ਜਤਾਈ | ਕਾਲਜ ਪ੍ਰਬੰਧਕਾਂ ਨੇ ਇਸ ਸ਼ਾਨਦਾਰ ਨਤੀਜੇ ਨੂੰ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਸਿੱਟਾ ਦੱਸਿਆ |
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਮੰਡਲ ਨੇ 42 ਕੰਟੇਨਰਾਂ ਦਾ ਬਾਸਮਤੀ ਚੌਲ ਰੈਕ ਭੇਜ ਕੇ ਦਰਜ ਕੀਤੀ ਇਕ ਹੋਰ ਪ੍ਰਾਪਤੀ ਅਗਲੀ ਖ਼ਬਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਤੇ ਕੇਂਦਰ ਘਿਰਿਆ, ਲੋਕਾਂ ਨੂੰ ਰਾਹਤ ਕਦੋਂ...
Ad Position 24