01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਮਾਤਾ ਸਾਹਿਬ ਕੌਰ ਸਕੂਲ ਵਿਚ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ

Ad Position 21
No active advertisement
ਅਜੀਤ ਡੈਸਕ 03-04-2026
ਗੁਰੂਹਰਸਹਾਏ, 2 ਅਪ੍ਰੈਲ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਸਕੂਲ ਦੇ ਐਡਮਿਨ ਬਲਾਕ ਵਿਚ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸਕੂਲ ਦੀ ਪਿ੍ੰਸੀਪਲ ਡਾ. ਵੰਦਨਾ ਧਵਨ ਦੀ ਅਗਵਾਈ ਹੇਠ ਕਰਵਾ ਕੇ ਕੀਤੀ ਗਈ | ਪਾਠ ਦੀ ਸ਼ੁਰੂਆਤ ਸਵੇਰੇ 9:30 ਵਜੇ ਹੋਈ | ਜਿਸ ਤੋਂ ਬਾਅਦ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸਾਦ ਵੰਡਿਆ ਗਿਆ | ਇਸ ਪਵਿੱਤਰ ਮੌਕੇ 'ਤੇ ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਸ਼ਰਧਾ ਭਾਵ ਨਾਲ ਇਸ ਧਾਰਮਿਕ ਸਮਾਗਮ ਵਿਚ ਭਾਗ ਲਿਆ | ਇਸ ਮੌਕੇ ਸਕੂਲ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ | ਜਿਸ ਨਾਲ ਮਾਹੌਲ ਹੋਰ ਵੀ ਭਗਤੀਮਈ ਬਣ ਗਿਆ | ਸਕੂਲ ਦੀ ਪਿ੍ੰਸੀਪਲ ਡਾ. ਵੰਦਨਾ ਧਵਨ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਵਿਚ ਆਤਮਿਕਤਾ, ਅਨੁਸ਼ਾਸਨ ਅਤੇ ਸਕਾਰਾਤਮਿਕ ਸੋਚ ਨੂੰ ਪ੍ਰੇਰਿਤ ਕਰਦੇ ਹਨ ਅਤੇ ਉਨ੍ਹਾਂ ਨੂੰ ਜੀਵਨ ਵਿਚ ਕਾਮਯਾਬੀ ਵੱਲ ਪ੍ਰੇਰਿਤ ਕਰਦੇ ਹਨ | ਪ੍ਰਬੰਧਕ ਕਮੇਟੀ ਵਲੋਂ ਚੇਅਰਮੈਨ ਮਹੀਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਵਾਹਿਗੁਰੂ ਦੇ ਅਸ਼ੀਰਵਾਦ ਨਾਲ ਕਰਨਾ ਵਿਦਿਆਰਥੀਆਂ ਦੀ ਚੰਗੀ ਭਵਿੱਖੀ, ਸ਼ਾਂਤੀ, ਖ਼ੁਸ਼ਹਾਲੀ ਅਤੇ ਕਾਮਯਾਬੀ ਲਈ ਬਹੁਤ ਮਹੱਤਵਪੂਰਨ ਹੈ | ਇਸ ਮੌਕੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਅਤੇ ਰਚਨਾ ਮੋਂਗਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਰਚ ਮਹੀਨੇ ਵਿਚ ਟਿਕਟ ਚੈਕਿੰਗ ਰਾਹੀਂ 2.50 ਕਰੋੜ ਰੁਪਏ ਦਾ ਮਾਲੀਆ ਕੀਤਾ ਇਕੱਠਾ ਅਗਲੀ ਖ਼ਬਰ ਜ਼ੀਰਾ ਵਿਚ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਕਾਰ ਪਾਰਕਿੰਗ ਲਈ ਥਾਂ ਨਿਸ਼ਚਿਤ ਕੀਤੀ
Ad Position 24