01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਮਾਰਚ ਮਹੀਨੇ ਵਿਚ ਟਿਕਟ ਚੈਕਿੰਗ ਰਾਹੀਂ 2.50 ਕਰੋੜ ਰੁਪਏ ਦਾ ਮਾਲੀਆ ਕੀਤਾ ਇਕੱਠਾ

Ad Position 21
No active advertisement
ਅਜੀਤ ਡੈਸਕ 03-04-2026
ਫਿਰੋਜ਼ਪੁਰ, 2 ਅਪ੍ਰੈਲ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਮੰਡਲ ਦੇ ਟਿਕਟ ਚੈਕਿੰਗ ਦਲ ਵੱਲੋਂ ਟਰੇਨਾਂ ਵਿਚ ਅਣਅਧਿਕਾਰਤ ਤੌਰ 'ਤੇ ਸਫ਼ਰ ਕਰ ਰਹੇ ਰੇਲ ਯਾਤਰੀਆਂ ਦੀ ਇਸ ਪ੍ਰਵਿਰਤੀ 'ਤੇ ਰੋਕ ਲਗਾਉਣ ਲਈ ਟਰੇਨਾਂ ਵਿਚ ਲਗਾਤਾਰ ਟਿਕਟ ਚੈਕਿੰਗ ਕੀਤੀ ਜਾ ਰਹੀ ਹੈ | ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਵੱਲੋਂ ਮਾਰਚ ਮਹੀਨੇ ਦੌਰਾਨ ਟਰੇਨਾਂ ਵਿਚ ਟਿਕਟ ਚੈਕਿੰਗ ਦੌਰਾਨ ਕੁੱਲ 37,926 ਯਾਤਰੀ ਬਿਨਾਂ ਟਿਕਟ ਅਤੇ ਅਨਿਯਮਿਤ ਯਾਤਰਾ ਕਰਦੇ ਹੋਏ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਲਗਭਗ 2.50 ਕਰੋੜ ਰੁਪਏ ਦਾ ਮਾਲੀਆ ਵਸੂਲ ਕੀਤਾ ਗਿਆ | ਫਿਰੋਜ਼ਪੁਰ ਮੰਡਲ ਨੇ ਮੌਜੂਦਾ ਵਿੱਤੀ ਸਾਲ ਵਿਚ ਟਿਕਟ ਚੈਕਿੰਗ ਰਾਹੀਂ ਲਗਭਗ 31.51 ਕਰੋੜ ਰੁਪਏ ਦਾ ਮਾਲੀਆ ਵਸੂਲ ਕੀਤਾ ਹੈ | ਜੋ ਕਿ ਹੈੱਡਕੁਆਟਰ ਵੱਲੋਂ ਦਿੱਤੇ ਗਏ ਨਿਰਧਾਰਿਤ ਟੀਚੇ ਤੋਂ ਲਗਭਗ 3 ਫ਼ੀਸਦੀ ਵੱਧ ਹੈ | ਫਿਰੋਜ਼ਪੁਰ ਮੰਡਲ ਵਲੋਂ ਰੇਲ ਯਾਤਰੀਆਂ ਨੂੰ ਜਾਗਰੂਕ ਕਰਨ ਲਈ ਸਮੇਂ-ਸਮੇਂ 'ਤੇ ਮੁਹਿੰਮਾਂ ਚਲਾ ਕੇ ਉਨ੍ਹਾਂ ਨੂੰ ''ਰੇਲ ਮਦਦ'' ਰਾਹੀਂ ਟਿਕਟ ਬੁੱਕ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਮੰਡਲ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਬਣਾਈ ਰੱਖਣ ਅਤੇ ਆਮ ਜਨਤਾ ਨੂੰ ਸਟੇਸ਼ਨਾਂ 'ਤੇ ਗੰਦਗੀ ਫੈਲਾਉਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਮੰਡਲ ਦੇ ਮੁੱਖ ਸਟੇਸ਼ਨਾਂ 'ਤੇ ਨਿਯਮਿਤ ਜਾਂਚ ਕੀਤੀ ਜਾਂਦੀ ਹੈ | ਇਸ ਦੇ ਸਿੱਟੇ ਵਜੋਂ, ਮਾਰਚ ਮਹੀਨੇ ਵਿਚ 407 ਯਾਤਰੀਆਂ ਨੂੰ ਸਟੇਸ਼ਨ ਕੰਪਲੈਕਸ ਵਿਚ ਗੰਦਗੀ ਫੈਲਾਉਣ ਕਾਰਨ (ਐਂਟੀ-ਲਿਟਰਿੰਗ ਐਕਟ) ਉਨ੍ਹਾਂ ਤੋਂ 69 ਹਜ਼ਾਰ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਗਈ | ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਮੰਡਲ ਵਿਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ | ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਰੇਲਵੇ ਟਿਕਟਾਂ ਦੀ ਵਿੱਕਰੀ ਵਿਚ ਸੁਧਾਰ ਕਰਨਾ ਅਤੇ ਬਿਨਾਂ ਟਿਕਟ ਸਫ਼ਰ ਕਰ ਰਹੇ ਯਾਤਰੀਆਂ ਤੋਂ ਜੁਰਮਾਨਾ ਵਸੂਲ ਕਰਨਾ ਹੈ ਤਾਂ ਜੋ ਉਹ ਭਵਿੱਖ ਵਿਚ ਉਚਿੱਤ ਟਿਕਟ ਲੈ ਕੇ ਹੀ ਯਾਤਰਾ ਕਰਨ | ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਫਿਰੋਜ਼ਪੁਰ ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਵੱਲੋਂ ਰੇਲ ਮਾਲੀਏ ਵਿਚ ਵਾਧਾ ਕਰਨ ਦੇ ਨਾਲ-ਨਾਲ ਟਰੇਨ ਵਿਚ ਯਾਤਰਾ ਦੌਰਾਨ ਗੁਆਚੇ ਹੋਏ ਸਮਾਨ/ਗੁਆਚੇ ਹੋਏ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਉਣ ਲਈ ਹਮੇਸ਼ਾ ਤਤਪਰ ਰਹਿ ਕੇ ਸਮਾਜਿਕ ਜ਼ਿੰਮੇਵਾਰੀ ਵੀ ਨਿਭਾਈ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮਿਲਾਵਟੀ ਦੁੱਧ ਅਤੇ ਇਸ ਤੋਂ ਬਣਾਈਆਂ ਜਾ ਰਹੀਆਂ ਚੀਜ਼ਾਂ ਤੇ ਸਿਹਤ ਵਿਭਾਗ ਸਖ਼ਤੀ ਕਰੇ- ਰਾਜੀਵ ਜੈਨ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਵਿਚ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ
Ad Position 24