30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਨੇ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ

Ad Position 21
No active advertisement
ਅਜੀਤ ਡੈਸਕ 03-04-2026
ਜ਼ੀਰਾ, 2 ਅਪ੍ਰੈਲ (ਹਰਜੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਜ਼ਿਲ੍ਹਾ ਕਮੇਟੀ ਫਿਰੋਜ਼ਪੁਰ ਦੀ ਚੋਣ ਨੇੜਲੇ ਪਿੰਡ ਫੇਰੋ ਕੇ ਵਿਖੇ ਕੀਤੀ ਗਈ | ਇਸ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਅਤੇ ਚੇਅਰਮੈਨ ਸੁਰਜੀਤ ਸਿੰਘ ਫੂਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੀਟਿੰਗ ਦੀ ਸ਼ੁਰੂਆਤ ਦਿੱਲੀ ਦੀਆਂ ਸਰਹੱਦਾਂ ਖਨੌਰੀ ਅਤੇ ਸ਼ੰਭੂ ਵਿਖੇ ਸੰਘਰਸ਼ ਮੌਕੇ ਕਿਸਾਨਾਂ, ਮਜ਼ਦੂਰਾਂ ਦੀਆਂ ਮੰਗਾਂ ਲਈ ਲਈ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ | ਚੇਅਰਮੈਨ ਸੁਰਜੀਤ ਸਿੰਘ ਫੂਲ ਅਤੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਹੋਈਆਂ ਇਨ੍ਹਾਂ ਸ਼ਹਾਦਤਾਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ | ਇਸ ਦੌਰਾਨ ਜ਼ਿਲ੍ਹਾ ਖ਼ਜ਼ਾਨਚੀ ਵਲੋਂ ਫ਼ੰਡ ਦੀ ਰਿਪੋਰਟ ਪੇਸ਼ ਕੀਤੀ ਗਈ ਜੋ ਸਰਬਸੰਮਤੀ ਨਾਲ ਪਾਸ ਕਰ ਦਿੱਤੀ ਗਈ | ਉਸ ਤੋਂ ਬਾਅਦ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਸਾਰੇ ਡੈਲੀਗੇਟਾਂ ਵੱਲੋਂ ਹਿੱਸਾ ਲਿਆ ਗਿਆ | ਇਸ ਦੌਰਾਨ ਜਥੇਬੰਦੀ ਦੀਆਂ ਘਾਟਾਂ ਅਤੇ ਕਮਜ਼ੋਰੀਆਂ ਤੇ ਵੀ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ | ਉਪਰੰਤ ਜ਼ਿਲ੍ਹਾ ਪ੍ਰਧਾਨ ਨੇ ਪਹਿਲੀ ਕਮੇਟੀ ਭੰਗ ਕਰਕੇ ਨਵੀਂ ਚੋਣ ਦੀ ਆਗਿਆ ਦਿੱਤੀ | ਜਿਸ ਵਿਚ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ | ਇਨ੍ਹਾਂ ਚੁਣੇ ਗਏ ਅਹੁਦੇਦਾਰਾਂ ਵਿਚ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦੇਵਾਲਾ, ਸਕੱਤਰ ਗੁਰਭਾਗ ਸਿੰਘ ਮਰੂੜ੍ਹ, ਵਿੱਤ ਸਕੱਤਰ ਲਖਵੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਜੁਗਰਾਜ ਸਿੰਘ ਫੇਰੋ ਕੇ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਅਲੀਪੁਰ, ਪ੍ਰੈੱਸ ਸਕੱਤਰ ਨਵਜੋਤ ਨੀਲੇ ਵਾਲਾ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਸਤਵੀਰ ਕੌਰ ਝਤਰੇ ਚੁਣੇ ਗਏ | ਇਸ ਦੌਰਾਨ 18 ਮੈਂਬਰੀ ਕਮੇਟੀ ਦੀ ਵੀ ਚੋਣ ਕੀਤੀ ਗਈ | ਚੁਣੇ ਗਏ ਇਨ੍ਹਾਂ ਅਹੁਦੇਦਾਰਾਂ ਨੇ ਕਿਹਾ ਕਿ ਉਹ ਜਥੇਬੰਦੀ ਦੇ ਨਿਯਮਾਂ 'ਤੇ ਚੱਲਦੇ ਹੋਏ ਕਿਸਾਨਾਂ ਮਜ਼ਦੂਰਾਂ ਆਦਿ ਕਿਰਤੀ ਲੋਕਾਂ ਦੇ ਹਮੇਸ਼ਾ ਹੱਕਾਂ ਦੀ ਗੱਲ ਕਰਦੇ ਰਹਿਣਗੇ | ਉਨ੍ਹਾਂ ਨੇ ਹਾਜ਼ਰੀਨ ਨੂੰ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿਵਾਇਆ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੇ ਕੁਰਕੀ ਰਾਹੀਂ ਜ਼ਮੀਨਾਂ ਖੋਹਣ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਬੀ.ਕੇ.ਯੂ ਸਿ... ਅਗਲੀ ਖ਼ਬਰ ਮਿਲਾਵਟੀ ਦੁੱਧ ਅਤੇ ਇਸ ਤੋਂ ਬਣਾਈਆਂ ਜਾ ਰਹੀਆਂ ਚੀਜ਼ਾਂ ਤੇ ਸਿਹਤ ਵਿਭਾਗ ਸਖ਼ਤੀ ਕਰੇ- ਰਾਜੀਵ ਜੈਨ
Ad Position 24