30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕੇਂਦਰ ਤੇ ਪੰਜਾਬ ਸਰਕਾਰ ਦੇ ਕੁਰਕੀ ਰਾਹੀਂ ਜ਼ਮੀਨਾਂ ਖੋਹਣ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਬੀ.ਕੇ.ਯੂ ਸਿੱਧੂਪੁਰ: ਆਗੂ

Ad Position 21
No active advertisement
ਅਜੀਤ ਡੈਸਕ 03-04-2026
ਫ਼ਿਰੋਜ਼ਪੁਰ, 2 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਮੇਟੀ ਮੈਂਬਰ ਪੰਜਾਬ ਗੁਰਮੀਤ ਸਿੰਘ ਘੋੜੇ ਚੱਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਨੇ ਸੀ 2 ਫ਼ਾਰਮੂਲੇ ਅਨੁਸਾਰ ਕਿਸਾਨਾਂ ਨੂੰ ਫ਼ਸਲਾਂ ਦੇ ਭਾਅ ਦੇਣ ਲਈ ਐੱਮ.ਐੱਸ.ਪੀ ਦੇ ਗਾਰੰਟੀ ਕਾਨੂੰਨ ਨੂੰ ਲਾਗੂ ਕਰਨ ਦੀ ਬਜਾਏ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਨਵੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸੇ ਨਾਲ ਸਰਕਾਰਾਂ ਦੀਆਂ ਨਲਾਇਕੀਆ ਕਰਕੇ ਪਹਿਲਾਂ ਕਰਜ਼ਾਈ ਹੋਏ ਕਿਸਾਨ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਰਹੇ ਹਨ | ਗੁਰਮੀਤ ਸਿੰਘ ਨੇ ਕਿਹਾ ਕਿ ਐੱਮ.ਐੱਸ.ਪੀ ਦਾ ਗਾਰੰਟੀ ਕਾਨੂੰਨ ਨਾਂ ਹੋਣ ਕਰਕੇ ਕਿਸਾਨਾਂ ਦੀ ਜ਼ਮੀਨ ਉੱਪਰ ਹੁਣ ਪੰਜਾਬ ਸਰਕਾਰ ਵਲੋਂ ਮੇਲੀ ਅੱਖ ਰੱਖਦੇ ਕੁਰਕੀ ਰਾਹੀਂ ਜ਼ਮੀਨਾਂ ਖੋਹਣ ਦੇ ਮਨਸੂਬੇ ਘੜੇ ਜਾ ਰਹੇ ਹਨ, ਜੋ ਅਤਿ ਨਿੰਦਣਯੋਗ ਹੈ | ਆਗੂ ਪਰਮਜੀਤ ਸਿੰਘ ਭੁੱਲਰ ਜ਼ਿਲ੍ਹਾ ਮੀਤ ਪ੍ਰਧਾਨ ਫ਼ਿਰੋਜ਼ਪੁਰ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਸੀ-50 ਪ੍ਰਤੀਸ਼ਤ ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ ਦੇਣ ਦੀ ਬਜਾਏ ਲਾਗਤ ਮੁੱਲ ਤੋਂ ਵੀ ਬਹੁਤ ਥੱਲੇ ਫ਼ਸਲਾਂ ਦੇ ਭਾਅ ਦਿੱਤੇ ਜਾ ਰਹੇ ਹਨ, ਜਿਸ ਕਰਕੇ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਹੀ ਕਿਸਾਨ ਕਰਜ਼ਾਈ ਹੋਏ ਹਨ | ਉਨ੍ਹਾਂ ਕਿਹਾ ਜੇਕਰ ਸਰਕਾਰਾਂ ਕਿਸਾਨਾਂ ਨੂੰ ਡਾਕਟਰ ਸਵਾਮੀਨਾਥਨ ਦੇ ਸੀ-50 ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ ਮਿਲਣ ਤਾਂ ਕਿਸੇ ਵੀ ਕਿਸਾਨ ਨੂੰ ਨਾ ਤਾਂ ਕਰਜ਼ਾਈ ਹੋ ਕੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਵੇ ਅਤੇ ਨਾ ਹੀ ਕਿਸੇ ਕਿਸਾਨ ਨੂੰ ਬੈਂਕ ਤੋਂ ਕਰਜ਼ਾ ਲੈਣਾ ਪਵੇ | ਸੁਖਵਿੰਦਰ ਸਿੰਘ ਸਵਾਈ ਕੇ ਬਲਾਕ ਪ੍ਰਧਾਨ ਤੇ ਲਖਵਿੰਦਰ ਸਿੰਘ ਭੁੱਲਰ ਜ਼ਿਲ੍ਹਾ ਯੂਥ ਆਗੂ ਨੇ ਅੱਗੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਧਰਨਿਆਂ ਵਿਚੋਂ ਨਿਕਲੀ ਹੋਈ ਪਾਰਟੀ ਹੁਣ ਆਪਣੇ ਹੱਕਾਂ ਲਈ ਲੜਦੇ ਲੋਕਾਂ ਨੂੰ ਹੀ ਜਬਰ ਨਾਲ ਦਬਾਉਣ ਦੇ ਰਸਤੇ ਉੱਪਰ ਤੁਰੀ ਹੋਈ ਹੈ ਅਤੇ ਪੰਜਾਬ ਸਰਕਾਰ ਵਲੋਂ ਜੇ ਅੰਮਿ੍ਤਸਰ ਸਾਹਿਬ ਵਿਖੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਲਾਠੀਚਾਰਜ ਕਰਕੇ ਧੱਕੇਸ਼ਾਹੀ ਕੀਤੀ ਗਈ ਹੈ, ਉਸ ਦੀ ਅਸੀਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ | ਇਸ ਮੌਕੇ ਕਿਸਾਨ ਆਗੂ ਤੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਸਪਾਲ ਸਿੰਘ ਪੰਨੂੰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਨੇ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ
Ad Position 24