30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਜਸਪਾਲ ਸਿੰਘ ਪੰਨੂੰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 03-04-2026
ਜ਼ੀਰਾ, 2 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਐਮ.ਐਲ.ਏ ਕੁਲਬੀਰ ਸਿੰਘ ਜ਼ੀਰਾ ਦੇ ਪਰਿਵਾਰਿਕ ਮੈਂਬਰ ਉੱਘੇ ਕਾਂਗਰਸੀ ਆਗੂ ਚੇਅਰਮੈਨ ਜਸਪਾਲ ਸਿੰਘ ਪੰਨੂੰ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ | ਇਸ ਦੌਰਾਨ ਜ਼ਿਲ੍ਹਾ ਪਰਿਸ਼ਦ ਮੈਂਬਰ ਸ਼ੰਕਰ ਕਟਾਰੀਆ ਦੀ ਹਾਜ਼ਰੀ ਵਿਚ ਉਹਨਾਂ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਜਸਪਾਲ ਸਿੰਘ ਪੰਨੂ ਨੇ ਦੱਸਿਆ ਕਿ ਉਹ ਕਾਂਗਰਸ ਪਾਰਟੀ ਦੇ ਵਿਚ ਹੁੰਦਿਆਂ ਵੱਖ-ਵੱਖ ਅਹੁਦਿਆਂ ਤੇ ਪਿਛਲੇ ਲੰਮੇ ਸਮੇਂ ਤੋਂ ਸੇਵਾ ਕਰ ਰਹੇ ਸਨ, ਪਰ ਹੁਣ ਜ਼ੀਰਾ ਪਰਿਵਾਰ ਵਲੋਂ ਉਹਨਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਸੀ | ਜਿਸ ਦੇ ਚੱਲਦਿਆਂ ਉਹ ਘੁਟਨ ਮਹਿਸੂਸ ਕਰ ਰਹੇ ਸਨ | ਉਹਨਾਂ ਅੱਗੇ ਦੱਸਿਆ ਕਿ ਕਾਂਗਰਸ ਪਾਰਟੀ ਵਿਚ ਪੁਰਾਣੇ ਵਰਕਰਾਂ ਦੀ ਕੋਈ ਪੁੱਛ ਪੜਤਾਲ ਨਹੀਂ ਰਹੀ ਅਤੇ ਹੋਰਨਾਂ ਪਾਰਟੀਆਂ ਵਿਚੋਂ ਆਏ ਵਰਕਰਾਂ ਨੂੰ ਪਾਰਟੀ ਵਿਚ ਅਹੁਦੇ ਦੇਣ ਸਮੇਂ ਅੱਗੇ ਲਾਇਆ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੇ ਬੇਟੇ ਸ਼ੰਕਰ ਕਟਾਰੀਆ ਦੀ ਅਗਵਾਈ ਹੇਠ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਦੇਖਦਿਆਂ ਹੋਇਆਂ | ਉਹ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਇਸ ਮੌਕੇ ਉਹਨਾਂ ਦੇ ਨਾਲ ਲਾਭ ਸਿੰਘ ਸ਼ਾਹ ਚੇਅਰਮੈਨ ਸਹਿਕਾਰੀ ਬੈਂਕ ਜ਼ੀਰਾ, ਸਤਨਾਮ ਸਿੰਘ ਸਰਪੰਚ ਮਨਸੂਰਵਾਲ ਕਲਾਂ, ਸੁਖਬੀਰ ਸਿੰਘ ਪੰਨੂ ਮੈਂਬਰ ਪੰਚਾਇਤ, ਜਸਵੀਰ ਸਿੰਘ ਮੈਂਬਰ ਪੰਚਾਇਤ, ਬਲਜਿੰਦਰ ਸਿੰਘ ਗਿੱਲ, ਹਰਪ੍ਰੀਤ ਸਿੰਘ ਗਿੱਲ, ਰਕੇਸ਼ ਕੁਮਾਰ, ਜਥੇਦਾਰ ਪਿਆਰਾ ਸਿੰਘ, ਸੁਖਦੇਵ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ, ਲਵਪ੍ਰੀਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਕਚਹਿਰੀ ਦੀ ਖਾਲੀ ਪਈ ਥਾਂ ਵਿਚ ਲੱਗੇ ਕੂੜੇ ਦੇ ਢੇਰ ਕੂੜੇ ਦੇ ਢੇਰ ਨੂੰ ਅੱਗ ਲਗਾ ਕੇ ਉਡਾਈਆਂ ਜਾ ਰਹੀਆਂ ਹਨ ਨੈ... ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੇ ਕੁਰਕੀ ਰਾਹੀਂ ਜ਼ਮੀਨਾਂ ਖੋਹਣ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਬੀ.ਕੇ.ਯੂ ਸਿ...
Ad Position 24