30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਰਾਣਾ ਸੋਢੀ ਨੇ ਚੰਡੀਗੜ੍ਹ 'ਚ ਭਾਜਪਾ ਦਫਤਰ ਵਿਚ ਧਮਾਕਾ ਸਬੰਧੀ ਵਿਰੋਧੀ ਪਾਰਟੀਆਂ 'ਤੇ ਸਾਧੇ ਨਿਸ਼ਾਨੇ

Ad Position 21
No active advertisement
ਅਜੀਤ ਡੈਸਕ 03-04-2026
ਫਿਰੋਜ਼ਪੁਰ, 2 ਅਪ੍ਰੈਲ (ਸੁਖਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੇ ਗ੍ਰਹਿ ਵਿਖੇ ਪਾਰਟੀ ਆਗੂਆਂ ਨਾਲ ਪੈੱ੍ਰਸ ਕਾਨਫ਼ਰੰਸ ਦੌਰਾਨ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਹਾਲੀਆ ਘਟਨਾਵਾਂ ਕਿਸੇ ਇਕੱਲੇ ਵਿਅਕਤੀ ਦਾ ਕੰਮ ਨਹੀਂ, ਸਗੋਂ ਇਸ ਦੇ ਪਿੱਛੇ ਕਈ ਮਾੜੇ ਅਨਸਰ ਅਤੇ ਉਨ੍ਹਾਂ ਨੂੰ ਸਿਆਸੀ ਸਹਾਰਾ ਦੇਣ ਵਾਲੀਆਂ ਤਾਕਤਾਂ ਹਨ | ਰਾਣਾ ਸੋਢੀ ਨੇ ਦਾਅਵਾ ਕੀਤਾ ਕਿ ਇਸ ਸਾਜ਼ਿਸ਼ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਜਲਦੀ ਸਚਾਈ ਸਾਹਮਣੇ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਵਰਕਰ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ | ਹਰ ਹਾਲਤ ਵਿਚ ਲੋਕਾਂ ਦੀ ਸੁਰੱਖਿਆ ਅਤੇ ਅਮਨ-ਸ਼ਾਂਤੀ ਲਈ ਡਟ ਕੇ ਖੜ੍ਹੇ ਰਹਿਣਗੇ | ਰਾਣਾ ਸੋਢੀ ਨੇ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਵਲੋਂ ਇਸ ਮੁੱਦੇ ਤੇ ਚੁੱਪੀ ਧਾਰਨ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਉਹ ਪੰਜਾਬ ਵਿਚ ਅਸ਼ਾਂਤੀ ਫੈਲਾਅ ਕੇ ਲੋਕਾਂ ਨੂੰ ਡਰਾਉਣਾ ਚਾਹੁੰਦੀਆਂ ਹਨ, ਤਾਂ ਜੋ ਆਪਣਾ ਰਾਜਨੀਤਿਕ ਲਾਭ ਲੈ ਸਕਣ | ਉਨ੍ਹਾਂ ਖਾਸ ਤੌਰ 'ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪਾਰਟੀਆਂ ਪੰਜਾਬ ਵਿਚ ਅਮਨ-ਚੈਨ ਨਹੀਂ ਚਾਹੁੰਦੀਆਂ | ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਇਸ ਤਰ੍ਹਾਂ ਦੀਆਂ ਘਟਨਾਵਾਂ ਵੱਧ ਜਾਂਦੀਆਂ ਹਨ | ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਇਹ ਸਭ ਕੁਝ ਸੋਚ ਸਮਝ ਕੇ ਕੀਤਾ ਜਾ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਨਿਸ਼ਾਨੇ ਤੇ ਲੈਂਦੇ ਹੋਏ ਕਿਹਾ ਕਿ ਇਹ ਚੰਡੀਗੜ੍ਹ ਦੀ ਗੱਲ ਕਰਦੇ ਹਨ ਪੰਜਾਬ ਦਾ ਇਨ੍ਹਾਂ ਕੋਲੋਂ ਸੰਭਾਲਿਆ ਨਹੀਂ ਜਾਂਦਾ | ਉਨ੍ਹਾਂ ਪੰਜਾਬ ਵਿਚ ਨਸ਼ਿਆਂ, ਗੈਂਗਸਟਰਵਾਦ ਅਤੇ ਕਾਨੂੰਨ-ਵਿਵਸਥਾ ਦੀ ਖ਼ਰਾਬ ਹਾਲਤ ਵੱਡਾ ਚਿੰਤਾ ਦਾ ਵਿਸ਼ਾ ਹੈ | ਜਿਸ 'ਤੇ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਰਹੀ ਹੈ | ਰਾਣਾ ਸੋਢੀ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ 'ਤੇ ਭਰੋਸਾ ਜਤਾਉਣਗੇ ਅਤੇ ਪਾਰਟੀ ਦੀ ਲੋਕਪਿ੍ਅਤਾ ਲਗਾਤਾਰ ਵੱਧ ਰਹੀ ਹੈ | ਇਸ ਮੌਕੇ ਜੋਰਾ ਸੰਧੂ, ਦਵਿੰਦਰ ਕਪੂਰ, ਰਿੰਕੂ ਮਹਿਤਾ, ਐਡਵੋਕੇਟ ਸੁਰਿੰਦਰ ਸਿੱਧੂ, ਦਵਿੰਦਰ ਨਾਰੰਗ, ਅਸ਼ੋਕ ਬਹਿਲ, ਸੁਸ਼ੀਲ ਗੁਪਤਾ, ਮੋਹਿਤ, ਦਵਿੰਦਰ ਜੰਗ, ਧਰਮੂ, ਕਾਲਾ ਸੰਧੂ, ਮਨੀਸ਼ ਸ਼ਰਮਾ, ਅਮਰਜੀਤ ਸਿੰਘ ਘਾਰੂ, ਨਸੀਬ ਸੰਧੂ, ਮਨੀ ਖੰਨਾ ਅਤੇ ਹੋਰ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਤਿੰਨ ਰੋਜ਼ਾ 'ਪ੍ਰਭੂ ਸ੍ਰੀ ਰਾਮ ਮਹਿਮਾ' ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਸੰਸਥਾ ਮਯੰਕ ਫਾਊਾਡੇਸ਼ਨ ਦੀ ਅਗਵਾਈ ਵਿਚ ਫੁੱਲਾਂ ਦੇ ਕੂੜੇ ਨੂੰ ਢੁਕਵੇਂ ਪ੍ਰਬੰਧ ਨਾਲ ਸੰਭਾਲਣ ਸਬੰਧੀ ਵਿਸ਼ੇਸ਼ ਵਰਕਸ਼ਾਪ...
Ad Position 24