08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੀ.ਐੱਸ.ਪੀ.ਸੀ.ਐਲ. ਭਰਤੀਆਂ ਵਿਚੋਂ ਪੰਜਾਬੀ ਦੀ ਲਾਜ਼ਮੀ ਸ਼ਰਤ ਹਟਾਉਣਾ ਪੰਜਾਬੀ ਮਾਂ-ਬੋਲੀ ਅਤੇ ਨੌਜਵਾਨਾਂ ਦੇ ਹੱਕਾਂ 'ਤੇ ਸਿੱਧਾ ਡਾਕਾ- ਕਰਨੈਲ ਸਿੰਘ ਪੀਰ ਮੁਹੰਮਦ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਮੱਖੂ, 3 ਅਪ੍ਰੈਲ (ਵਰਿੰਦਰ ਮਨਚੰਦਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ ਭਰਤੀਆਂ ਵਿਚੋਂ ਦਸਵੀਂ ਪੱਧਰ ਦੀ ਪੰਜਾਬੀ ਪ੍ਰੀਖਿਆ ਪਾਸ ਕਰਨ ਦੀ ਲਾਜ਼ਮੀ ਸ਼ਰਤ ਨੂੰ ਖ਼ਤਮ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਇਸ ਫ਼ੈਸਲੇ ਨੂੰ ਸੂਬੇ ਦੇ ਨੌਜਵਾਨਾਂ ਨਾਲ 'ਸਿੱਧਾ ਧੋਖਾ' ਅਤੇ ਪੰਜਾਬੀ ਮਾਂ-ਬੋਲੀ ਦੀ ਹੋਂਦ 'ਤੇ ਗੰਭੀਰ ਹਮਲਾ ਕਰਾਰ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਸ: ਕਰਨੈਲ ਸਿੰਘ ਪੀਰ ਮੁਹੰਮਦ ਨੇ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਅਣਦੇਖੀ ਪੰਜਾਬ ਦੀ ਧਰਤੀ 'ਤੇ ਬਣੀ ਸਰਕਾਰ ਵਲੋਂ ਹੀ ਪੰਜਾਬੀ ਭਾਸ਼ਾ ਨੂੰ ਸਰਕਾਰੀ ਨੌਕਰੀਆਂ ਵਿਚੋਂ ਬਾਹਰ ਕਰਨਾ ਬਹੁਤ ਮੰਦਭਾਗਾ ਹੈ | ਇਹ ਫ਼ੈਸਲਾ ਪੰਜਾਬੀ ਭਾਸ਼ਾ ਐਕਟ ਦੀਆਂ ਸ਼ਰੇਆਮ ਧੱਜੀਆਂ ਉਡਾ ਰਿਹਾ ਹੈ | ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਕਿ ਇਸ ਸ਼ਰਤ ਨੂੰ ਹਟਾਉਣ ਦਾ ਸਿੱਧਾ ਮਤਲਬ ਬਾਹਰਲੇ ਸੂਬਿਆਂ ਦੇ ਉਮੀਦਵਾਰਾਂ ਲਈ ਪੰਜਾਬ ਵਿਚ ਸਰਕਾਰੀ ਨੌਕਰੀਆਂ ਦੇ ਰਾਹ ਪੱਧਰੇ ਕਰਨਾ ਹੈ | ਇਸ ਨਾਲ ਪੰਜਾਬ ਦੇ ਮੂਲ ਨਿਵਾਸੀ ਨੌਜਵਾਨਾਂ, ਜੋ ਪਹਿਲਾਂ ਹੀ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ, ਦੇ ਹੱਕ ਖੋਹੇ ਜਾਣਗੇ | ਸ. ਪੀਰ ਮੁਹੰਮਦ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਫ਼ੈਸਲੇ ਸੂਬੇ ਦੀ ਜਨਸੰਖਿਆ ਦੀ ਬਣਤਰ ਅਤੇ ਸਥਾਨਕ ਸਭਿਆਚਾਰਕ ਪਛਾਣ ਨੂੰ ਪ੍ਰਭਾਵਿਤ ਕਰਨਗੇ | ਜੇਕਰ ਸਰਕਾਰੀ ਮੁਲਾਜ਼ਮਾਂ ਨੂੰ ਸਥਾਨਕ ਭਾਸ਼ਾ ਦਾ ਗਿਆਨ ਹੀ ਨਹੀਂ ਹੋਵੇਗਾ ਤਾਂ ਉਹ ਪੰਜਾਬ ਦੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਕਿਵੇਂ ਹੱਲ ਕਰਨਗੇ | ਕਰਨੈਲ ਸਿੰਘ ਪੀਰ ਮੁਹੰਮਦ ਨੇ 'ਆਪ' ਸਰਕਾਰ ਨੂੰ ਤਿੱਖੇ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਵਿਰੋਧੀ ਫ਼ੈਸਲਿਆਂ ਤੋਂ ਬਾਜ਼ ਆਵੇ | ਉਨ੍ਹਾਂ ਮੰਗ ਕੀਤੀ ਕਿ ਇਸ ਗ਼ਲਤ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਪੰਜਾਬੀ ਦੀ ਲਾਜ਼ਮੀ ਸ਼ਰਤ ਨੂੰ ਸਖ਼ਤੀ ਨਾਲ ਲਾਗੂ ਰੱਖਿਆ ਜਾਵੇ | ਜੇਕਰ ਸਰਕਾਰ ਨੇ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪੰਜਾਬ ਦੇ ਲੋਕਾਂ ਅਤੇ ਨੌਜਵਾਨਾਂ ਦੇ ਹਿਤਾਂ ਦੀ ਰਾਖੀ ਲਈ ਤਿੱਖਾ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਦੀਪ ਜਾਖੜ ਨੇ ਮੁੱਖ ਮੰਤਰੀ ਤੋਂ ਪਿਛਲੇ ਸਾਲ ਦੀ ਬਾਰਿਸ਼ ਦੇ ਮੁਆਵਜ਼ੇ ਦੀ ਕੀਤੀ ਮੰਗ ਅਗਲੀ ਖ਼ਬਰ ਮਮਦੋਟ ਮੰਡੀਆਂ ਵਿਚ ਹਾਲੇ ਤੱਕ ਨਹੀਂ ਹੋਈ ਕਣਕ ਦੀ ਆਮਦ
Ad Position 24