07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵਿਧਾਇਕ ਸੰਦੀਪ ਜਾਖੜ ਨੇ ਮੁੱਖ ਮੰਤਰੀ ਤੋਂ ਪਿਛਲੇ ਸਾਲ ਦੀ ਬਾਰਿਸ਼ ਦੇ ਮੁਆਵਜ਼ੇ ਦੀ ਕੀਤੀ ਮੰਗ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਅਬੋਹਰ, 3 ਅਪ੍ਰੈਲ (ਵਿਵੇਕ ਹੂੜੀਆ)-ਸਥਾਨਕ ਵਿਧਾਇਕ ਸੰਦੀਪ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਇਲਾਕੇ ਦੇ ਕਿਸਾਨਾਂ ਅਤੇ ਬਾਗ਼ਬਾਨਾਂ ਦੀ ਮਾੜੀ ਹਾਲਤ ਵੱਲ ਧਿਆਨ ਦਿਵਾਇਆ ਹੈ | ਜਾਖੜ ਨੇ ਕਿਹਾ ਕਿ 1 ਅਗਸਤ 2025 ਨੂੰ ਹੋਈ ਭਾਰੀ ਬਾਰਸ਼ ਅਤੇ ਜਲ-ਥਲ ਕਾਰਨ ਅਬੋਹਰ ਅਤੇ ਬੱਲੂਆਣਾ ਦੇ ਕਿੰਨੂ ਬਾਗ਼ਬਾਨਾਂ ਦਾ ਭਾਰੀ ਨੁਕਸਾਨ ਹੋਇਆ ਸੀ, ਪਰ ਅੱਠ ਮਹੀਨੇ ਬੀਤ ਜਾਣ ਦੇ ਬਾਵਜੂਦ ਉਹ ਅਜੇ ਵੀ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ | ਵਿਧਾਇਕ ਨੇ ਦੱਸਿਆ ਕਿ ਪਿਛਲੇ ਸਾਲ ਹੋਈ ਬਾਰਸ਼ ਕਾਰਨ ਸਿਰਫ਼ ਫ਼ਸਲਾਂ ਹੀ ਬਰਬਾਦ ਨਹੀਂ ਹੋਈਆਂ, ਸਗੋਂ ਸੈਂਕੜੇ ਏਕੜ ਕਿੰਨੂ ਦੇ ਬਾਗ਼ ਵੀ ਸੁੱਕ ਗਏ | ਉਨ੍ਹਾਂ ਯਾਦ ਦਿਵਾਇਆ ਕਿ ਉਸ ਸਮੇਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਸਨ, ਪਰ ਰਾਹਤ ਰਾਸ਼ੀ ਅਜੇ ਤੱਕ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਨਹੀਂ ਪਹੁੰਚੀ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਇਹ ਰਾਸ਼ੀ ਜਾਰੀ ਕਰੇ ਤਾਂ ਜੋ ਕਿਸਾਨ ਅਗਲੀ ਫ਼ਸਲ ਲਈ ਪੂੰਜੀ ਜੁਟਾ ਸਕਣ | ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਸੰਦੀਪ ਜਾਖੜ ਨੇ ਕਿਹਾ ਕਿ ਹੁਣ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੈ ਅਤੇ ਵਾਢੀ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ | ਅਜਿਹੇ ਸਮੇਂ ਵਿਚ ਮੌਸਮ ਵਿਭਾਗ ਵਲੋਂ ਖ਼ਰਾਬ ਮੌਸਮ ਅਤੇ ਬਾਰਸ਼ ਦੀ ਦਿੱਤੀ ਗਈ ਚੇਤਾਵਨੀ ਨੇ ਕਿਸਾਨਾਂ ਦੀ ਨੀਂਦ ਉਡਾ ਦਿੱਤੀ ਹੈ | ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਕਣਕ ਦੀ ਸੁਰੱਖਿਆ ਲਈ ਤਿਰਪਾਲਾਂ ਅਤੇ ਜਲ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ | ਖ਼ਰਾਬ ਮੌਸਮ ਤੋਂ ਪਹਿਲਾਂ ਵੱਧ ਤੋਂ ਵੱਧ ਫ਼ਸਲ ਦੀ ਖ਼ਰੀਦ ਅਤੇ ਚੁਕਾਈ ਨੂੰ ਪਹਿਲ ਦਿੱਤੀ ਜਾਵੇ | ਬਾਗ਼ਬਾਨਾਂ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ | ਜਾਖੜ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਕਦਮ ਨਾ ਚੁੱਕੇ ਤਾਂ ਸਰਹੱਦੀ ਖੇਤਰ ਦਾ ਕਿਸਾਨ ਆਰਥਿਕ ਪੱਖੋਂ ਪੂਰੀ ਤਰ੍ਹਾਂ ਟੁੱਟ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪੀ. ਓ. ਸਟਾਫ਼ ਵੱਲੋਂ ਇਕ ਭਗੌੜਾ ਗਿ੍ਫਤਾਰ ਅਗਲੀ ਖ਼ਬਰ ਪੀ.ਐੱਸ.ਪੀ.ਸੀ.ਐਲ. ਭਰਤੀਆਂ ਵਿਚੋਂ ਪੰਜਾਬੀ ਦੀ ਲਾਜ਼ਮੀ ਸ਼ਰਤ ਹਟਾਉਣਾ ਪੰਜਾਬੀ ਮਾਂ-ਬੋਲੀ ਅਤੇ ਨੌਜਵਾਨਾਂ ਦੇ ਹੱਕਾਂ 'ਤ...
Ad Position 24