07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੇਮੌਸਮੀ ਬਰਸਾਤ ਨੇ ਕਣਕ ਦੀ ਕਟਾਈ ਲਈ ਮਾਹੌਲ ਸਿਰਜਣ 'ਚ ਜੁਟੇ ਕਿਸਾਨਾਂ ਦੀਆ ਉਮੀਦਾਂ 'ਤੇ ਫੇਰਿਆ ਪਾਣੀ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਫ਼ਿਰੋਜ਼ਪੁਰ, 3 ਅਪ੍ਰੈਲ (ਸੋਢੀ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਖੇਤਰਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਸ਼ ਅਤੇ ਗੜੇ੍ਹਮਾਰੀ ਨਾਲ ਜਿੱਥੇ ਕਟਾਈ ਲਈ ਤਿਆਰ ਕਣਕ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ ਉੱਥੇ ਹਰੇ ਚਾਰੇ ਦੇ ਨਾਲ ਸਬਜ਼ੀਆਂ ਦਾ ਵੱਡਾ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ | ਜਿਸ ਨਾਲ ਕਿਸਾਨ ਵਰਗ ਵਿਚ ਭਾਰੀ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ,ਕਿਉਂਕਿ ਬੇਮੌਸਮੀ ਬਰਸਾਤ ਨੇ ਕਣਕ ਦੀ ਕਟਾਈ ਲਈ ਮਾਹੌਲ ਸਿਰਜਣ 'ਚ ਜੁਟੇ ਕਿਸਾਨਾਂ ਦੀਆ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ | ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ, ਬੀ.ਕੇ.ਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਖਹਿਰਾ, ਬੀ.ਕੇ.ਯੂ ਮਾਨਸਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਅਤੇ ਬੀ.ਕੇ.ਯੂ ਮਝੈਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਨ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਿਛਲੇ ਦੋ ਦਿਨ ਪਹਿਲਾਂ ਪਈ ਤੇਜ਼ ਬਾਰਸ਼ ਅਤੇ ਹਨੇਰੀ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ਵਿਚ ਹਾੜੀ ਦੀ ਮੁੱਖ ਫ਼ਸਲ ਕਣਕ ਦਾ ਬਹੁਤ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਬੇਮੌਸਮੀ ਬਾਰਸ਼ ਤੇ ਹੋਈ ਗੜੇਮਾਰੀ ਹਰੇ-ਚਾਰੇ ਲਈ ਮਾਰੂ ਸਾਬਤ ਹੋਣਗੇ ਉੱਥੇ ਹਰੀਆਂ ਸਬਜ਼ੀਆਂ ਦਾ ਵੱਡਾ ਨੁਕਸਾਨ ਕਿਸਾਨਾਂ ਨੂੰ ਝੱਲਣਾ ਪਵੇਗਾ | ਆਗੂਆਂ ਨੇ ਦੱਸਿਆ ਕਿ ਕਣਕ ਦੀ ਕਟਾਈ ਲਈ ਲਈ ਕਿਸਾਨਾਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ ਪਰ ਬਾਰਸ਼ ਨਾਲ ਬਰੇਕਾਂ ਲੱਗਣ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੱਕੀ ਕਣਕ ਦੀ ਫ਼ਸਲ ਖੇਤਾਂ ਵਿਚ ਡਿੱਗਣ ਨਾਲ ਜਿੱਥੇ ਖ਼ਰਾਬ ਹੋ ਰਹੀ ਹੈ | ਉੱਥੇ ਕਟਾਈ ਵਿਚ ਵੀ ਦੇਰੀ ਹੋਵੇਗੀ | ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਵਰਗ ਤਾਂ ਪਹਿਲਾ ਹੀ ਕਰਜ਼ਿਆਂ ਵਿਚ ਡੁੱਬਿਆ ਹੋਇਆ ਤੇ ਰੱਬ ਦੇ ਕਹਿਰ ਨਾਲ ਹੋਰ ਨੁਕਸਾਨ ਝੱਲਣਾ ਪਵੇਗਾ | ਆਗੂਆਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਮੀਂਹ ਤੇ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਰੰਤ ਗਿਰਦਾਵਰੀਆਂ ਕਰਵਾ ਕੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ਨਾਜਾਇਜ਼ ਕਬਜ਼ੇ ਹਟਾਏ ਅਤੇ ਸਾਮਾਨ ਕੀਤਾ ਜ਼ਬਤ ਅਗਲੀ ਖ਼ਬਰ ਫ਼ਾਜ਼ਿਲਕਾ ਇਲਾਕੇ ਅੰਦਰ ਤੂਫ਼ਾਨ ਤੇ ਮੀਂਹ ਨੇ ਕਣਕ ਦੀ ਫ਼ਸਲ ਦਾ ਕੀਤਾ ਹੋਰ ਭਾਰੀ ਨੁਕਸਾਨ
Ad Position 24