ਫ਼ਿਰੋਜ਼ਪੁਰ, 3 ਅਪ੍ਰੈਲ(ਰਾਕੇਸ਼ ਚਾਵਲਾ)-ਅੱਜ ਫ਼ਿਰੋਜ਼ਪੁਰ ਛਾਉਣੀ ਵਿਖੇ ਮਸੀਹੀ ਭਾਈਚਾਰੇ ਵਲੋਂ 'ਗੁੱਡ ਫਰਾਈਡੇ' ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਚਰਚ ਕਾਨਾ ਗਲੀਲ ਮਿਸਟਰੀ ਵਲੋਂ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਹ ਸ਼ੋਭਾ ਯਾਤਰਾ ਚਰਚ ਕਾਨਾ ਗਲੀਲ ਮਿਸਟਰੀ ਤੋਂ ਸ਼ੁਰੂ ਹੋ ਕੇ ਫ਼ਿਰੋਜ਼ਪੁਰ ਛਾਉਣੀ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਗੁਜ਼ਰੀ | ਇਸ ਦੌਰਾਨ ਮਸੀਹੀ ਭਾਈਚਾਰੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਸ਼ੋਭਾ ਯਾਤਰਾ ਵਿਚ ਪ੍ਰਮੁੱਖ ਸਮਾਜ ਸੇਵੀ ਚੰਦਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੇ ਮਸੀਹੀ ਭਾਈਚਾਰੇ ਦੇ ਇਸ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਸੰਬੋਧਨ ਕਰਦਿਆਂ ਸਮਾਜ ਸੇਵੀ ਚੰਦਨ ਨੇ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਸਾਨੂੰ ਮਾਨਵਤਾ ਦਾ ਸੰਦੇਸ਼ ਦਿੰਦੇ ਹਨ | ਉਨ੍ਹਾਂ ਨੇ ਕਿਹਾ ਸਾਨੂੰ ਸਾਰਿਆਂ ਨੂੰ ਆਪਸ ਵਿਚ ਮਿਲ-ਜੁਲ ਕੇ ਅਤੇ ਪਿਆਰ ਤੇ ਸਦਭਾਵਨਾ ਨਾਲ ਰਹਿਣਾ ਚਾਹੀਦਾ ਹੈ |