07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੂਟਾ ਸਿੰਘ ਵਿਰਕ ਨੇ ਆਸਟ੍ਰੇਲੀਅਨ ਸਿੱਖ ਖੇਡਾਂ ਵਿਚ ਜਿੱਤਿਆ ਚਾਂਦੀ ਦਾ ਤਗਮਾ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਅਬੋਹਰ, 3 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)- ਆਸਟੇ੍ਰਲੀਆ ਦੇ ਮੈਲਬਰਨ ਸ਼ਹਿਰ ਵਿਚ 38ਵੀਂ ਸਿੱਖ ਖੇਡਾਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਕਰਵਾਈਆਂ ਜਾ ਰਹੀਆਂ ਹਨ ਜਿਸ ਵਿਚ ਵੱਡੀ ਗਿਣਤੀ 'ਚ ਪੰਜਾਬੀ ਭਾਈਚਾਰੇ ਨਾਲ ਜੁੜੇ ਲੋਕ ਹਿੱਸਾ ਲੈ ਰਹੇ ਹਨ | ਇਸ ਲੜੀ ਤਹਿਤ ਨੇੜਲੇ ਪਿੰਡ ਕੁਹਾੜਿਆਂ ਵਾਲੀ ਦੇ ਵਸਨੀਕ ਬੂਟਾ ਸਿੰਘ ਵਿਰਕ ਹਾਲ ਆਬਾਦ ਏਕਤਾ ਕਾਲੋਨੀ ਅਬੋਹਰ ਨੇ ਵੀ 38ਵੀਂ ਆਸਟਰੇਲੀਅਨ ਸਿੱਖ ਖੇਡਾਂ ਵਿਚ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਹੈ | ਇਸ ਸੰਬੰਧੀ ਗੱਲਬਾਤ ਕਰਦੇ ਹੋਏ ਬੂਟਾ ਸਿੰਘ ਵਿਰਕ ਨੇ ਦੱਸਿਆ ਕਿ ਆਸਟੇ੍ਰਲੀਆ ਦੇ ਮੈਲਬਰਨ ਸ਼ਹਿਰ ਵਿਚ ਹਰ ਸਾਲ ਸਿੱਖ ਖੇਡਾਂ ਕਰਵਾਈਆਂ ਜਾਂਦੀਆਂ ਹਨ | ਜਿਸ ਤਹਿਤ 38ਵੀਂ ਆਸਟਰੇਲੀਅਨ ਸਿੱਖ ਖੇਡਾਂ ਇਸ ਵਾਰ ਮੈਲਬਰਨ ਸ਼ਹਿਰ ਵਿਚ ਕਰਵਾਈਆਂ ਜਾ ਰਹੀਆਂ ਹਨ | ਜਿਸ ਵਿਚ ਉਨ੍ਹਾਂ 1500 ਮੀਟਰ ਦੌੜ ਵਿਚ ਭਾਗ ਲੈਂਦੇ ਹੋਏ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਹੈ | ਉਨ੍ਹਾਂ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਦੇਸ਼ ਅਤੇ ਵਿਦੇਸ਼ ਵਿਚ ਕਈ ਮਾਸਟਰ ਅਥਲੀਟ ਖੇਡਾਂ ਵਿਚ ਵੀ ਭਾਗ ਲੈ ਕੇ ਕਈ ਤਗਮੇ ਜਿੱਤ ਚੁੱਕੇ ਹਨ | ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਦੇ ਨਾਲ ਜੁੜਨ ਦਾ ਸੁਨੇਹਾ ਦਿੱਤਾ | ਬੂਟਾ ਸਿੰਘ ਵਿਰਕ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਪਿੰਡ ਕੁਹਾੜਿਆਂ ਵਾਲੀ, ਏਕਤਾ ਕਾਲੋਨੀ ਤੋਂ ਇਲਾਵਾ ਦੋਸਤਾਂ, ਮਿੱਤਰਾਂ ਅਤੇ ਰਿਸ਼ਤੇਦਾਰਾਂ ਵਲੋਂ ਵਿਰਕ ਪਰਿਵਾਰ ਨੂੰ ਲਗਾਤਾਰ ਵਧਾਈ ਦਿੱਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਗੜੇਮਾਰੀ ਅਤੇ ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮਿਲੇ ਮੁਆਵਜ਼ਾ-ਬੀ. ਕੇ. ਯੂ. ਕਾਦੀਆਂ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮੀਟਿੰਗ 'ਚ ਮੰਗਾਂ ਨੂੰ ਲੈ ਕੇ ਕੀਤਾ ਵਿਚਾਰ ਵਟਾਂਦਰਾ
Ad Position 24