ਬੱਲੂਆਣਾ, 3 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਬੱਲੂਆਣਾ ਦੇ ਇੰਚਾਰਜ ਵਿਨੋਦ ਮੇਘ ਨੇ ਬੀਤੇ ਦਿਨ ਹੋਈ ਹਲਕੇ ਦੇ ਵੱਖ-ਵੱਖ ਪਿੰਡਾਂ ਬਜੀਦਪੁਰ ਕੱਟਿਆਂਵਾਲੀ, ਡੰਗਰ ਖੇੜਾ, ਬੱਲੂਆਣਾ, ਬਹਾਦਰ ਖੇੜਾ ਆਦਿ ਵਿਚ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ | ਇਸ ਸਮੇਂ ਉਨ੍ਹਾਂ ਸੰਬੋਧਨ ਕਰਦਿਆਂ ਮੌਕੇ ਦੀ ਸਰਕਾਰ ਤੋਂ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ | ਵਿਨੋਦ ਮੇਘ ਨੇ ਦੱਸਿਆ ਕਿ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਉਨ੍ਹਾਂ ਦੱਸਿਆ ਕਿ 2014 ਵਿਚ ਵੀ ਕਿਸਾਨਾਂ ਦਾ ਗੜੇਮਾਰੀ ਨਾਲ ਭਾਰੀ ਨੁਕਸਾਨ ਹੋਇਆ ਸੀ ਪਰੰਤੂ ਉਸ ਸਮੇਂ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੇ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਾ ਹੈ |