ਫ਼ਾਜ਼ਿਲਕਾ, 3 ਅਪ੍ਰੈਲ (ਅਮਰਜੀਤ ਸ਼ਰਮਾ)-ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਅਤੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਰੁਸ਼ਨਾਉਣ ਵਾਲੇ ਮਿੱਠ-ਬੋਲੜੇ 'ਤੇ ਨਿੱਘੇ ਸੁਭਾਅ ਦੇ ਮਾਲਕ ਲੈਕਚਰਾਰ ਸਤਿੰਦਰਜੀਤ ਸਿੰਘ ਸੇਖੋਂ ਬੀਤੀ 31 ਮਾਰਚ ਨੂੰ ਸਿੱਖਿਆ ਵਿਭਾਗ ਵਿਚੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਤੋਂ ਸੇਵਾ-ਮੁਕਤ ਹੋ ਗਏ ਹਨ | ਇਸ ਮੌਕੇ ਜੱਟ ਸਿੱਖ ਟੀਚਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਇਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ | ਸਮਾਗਮ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਤਿੰਦਰਜੀਤ ਸਿੰਘ ਸੇਖੋਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਐਸੋਸੀਏਸ਼ਨ ਦੇ ਮੈਂਬਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਖੋਂ ਸਾਹਿਬ ਦੁਆਰਾ ਪੜ੍ਹਾਏ ਗਏ ਵਿਦਿਆਰਥੀ ਅੱਜ ਦੇਸ਼-ਵਿਦੇਸ਼ ਵਿਚ ਉੱਚ ਅਹੁਦਿਆਂ 'ਤੇ ਬਿਰਾਜਮਾਨ ਹਨ | ਉਨ੍ਹਾਂ ਨੇ ਉਮੀਦ ਜਤਾਈ ਕਿ ਸੇਵਾ-ਮੁਕਤੀ ਤੋਂ ਬਾਅਦ ਵੀ ਉਹ ਸਿੱਖਿਆ ਅਤੇ ਸਮਾਜ ਸੇਵਾ ਦੇ ਕਾਰਜਾਂ ਨਾਲ ਜੁੜੇ ਰਹਿਣਗੇ ਅਤੇ ਨੌਜਵਾਨ ਅਧਿਆਪਕ ਉਨ੍ਹਾਂ ਦੇ ਤਜਰਬਿਆਂ ਤੋਂ ਸਿੱਖਦੇ ਰਹਿਣਗੇ | ਸਮੂਹ ਮੈਂਬਰਾਂ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਗਈ | ਇਸ ਮੌਕੇ ਬਲਜਿੰਦਰ ਸਿੰਘ ਗਰੇਵਾਲ, ਲਵਜੀਤ ਸਿੰਘ ਗਰੇਵਾਲ, ਦਪਿੰਦਰ ਸਿੰਘ ਢਿੱਲੋਂ, ਰੁਪਿੰਦਰ ਸਿੰਘ ਬਰਾੜ, ਅਜੀਤ ਸਿੰਘ ਸੰਧੂ, ਦਵਿੰਦਰ ਸਿੰਘ ਮਾਨ, ਅਮਨਦੀਪ ਸਿੰਘ ਢਿੱਲੋਂ, ਅਮਨਦੀਪ ਸਿੰਘ ਬਰਾੜ, ਇੰਦਰਜੀਤ ਸਿੰਘ ਗਿੱਲ, ਕਰਨ ਬਰਾੜ, ਦਲਜੀਤ ਸਿੰਘ ਚੀਮਾ, ਪਰਵਿੰਦਰ ਸਿੰਘ ਵਾਂਦਰ, ਸੁਰਿੰਦਰ ਸਿੰਘ ਸੰਧੂ, ਹਰਵਿੰਦਰ ਸਿੰਘ ਤੂਰ (ਹੈਰੀ), ਮਨਜੀਤ ਸਿੰਘ ਸੰਧੂ, ਪਰਮਿੰਦਰ ਸਿੰਘ ਰੰਧਾਵਾ, ਜਸ਼ਨਦੀਪ ਸਿੰਘ ਬਰਾੜ ਸਮੇਤ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ |