06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਭਾਜਪਾ ਪੰਜਾਬ ਹੈੱਡਕੁਆਟਰ 'ਤੇ ਹਮਲਾ ਪੰਜਾਬ ਸਰਕਾਰ ਦੀ ਸੁਰੱਖਿਆ 'ਤੇ ਵੱਡਾ ਸਵਾਲ - ਦੀਪਕ ਸ਼ਰਮਾ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਗੁਰੂਹਰਸਹਾਏ, 3 ਅਪ੍ਰੈਲ(ਕਪਿਲ ਕੰਧਾਰੀ)-ਦੀਪਕ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਵਲੋਂ ਪੰਜਾਬ ਹੈੱਡਕੁਆਟਰ 'ਤੇ ਹੋਏ ਗਰਨੇਡ ਹਮਲੇ ਦੀ ਨਿੰਦਾ ਕੀਤੀ ਹੈ | ਇਸ ਮੌਕੇ ਸੰਬੋਧਨ ਕਰਦੇ ਹੋਏ ਦੀਪਕ ਸ਼ਰਮਾ ਨੇ ਕਿਹਾ ਕਿ ਇਹ ਘਟਨਾ ਸਿਰਫ਼ ਇਕ ਆਮ ਘਟਨਾ ਨਹੀਂ, ਸਗੋਂ ਪੰਜਾਬ ਵਿਚ ਡਿਗ ਰਹੀ ਕਾਨੂੰਨ-ਵਿਵਸਥਾ ਦੀ ਗੰਭੀਰ ਤਸਵੀਰ ਪੇਸ਼ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਹਮਲਾ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਸੁਰੱਖਿਆ ਪ੍ਰਣਾਲੀ 'ਤੇ ਵੱਡੇ ਸਵਾਲ ਖੜੇ ਕਰਦਾ ਹੈ | ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਹੋਈ ਅਮਿਤ ਸ਼ਾਹ ਦੀ ਵਿਸ਼ਾਲ ਰੈਲੀ ਨੇ ਪੰਜਾਬ ਵਿਚ ਨਵਾਂ ਇਤਿਹਾਸ ਰਚਿਆ ਸੀ | ਰੈਲੀ ਵਿਚ ਲੋਕਾਂ ਦੀ ਵੱਡੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਪੰਜਾਬ ਦੀ ਜਨਤਾ ਹੁਣ ਬਦਲਾਅ ਚਾਹੁੰਦੀ ਹੈ ਅਤੇ ਭਾਜਪਾ ਦੇ ਨਾਲ ਖੜੀ ਹੈ | ਦੀਪਕ ਸ਼ਰਮਾ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਭਾਜਪਾ ਦਾ ਵਧਦਾ ਜਨ ਸਮਰਥਨ ਅਤੇ ਲਗਾਤਾਰ ਮਜ਼ਬੂਤ ਹੁੰਦਾ ਸੰਗਠਨ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਿਹਾ | ਇਸੇ ਕਾਰਨ ਡਰ ਅਤੇ ਘਬਰਾਹਟ ਵਿਚ ਅਜਿਹੇ ਕਾਇਰਾਨਾ ਹਮਲੇ ਕਰਵਾਏ ਜਾ ਰਹੇ ਹਨ, ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਹਨ | ਉਨ੍ਹਾਂ ਕਿਹਾ ਕਿ ਇਹ ਹਮਲਾ ਸਿਰਫ਼ ਭਾਜਪਾ 'ਤੇ ਨਹੀਂ, ਸਗੋਂ ਪੰਜਾਬ ਦੀ ਸ਼ਾਂਤੀ, ਭਾਈਚਾਰੇ ਅਤੇ ਲੋਕਤੰਤਰ 'ਤੇ ਵੀ ਹਮਲਾ ਹੈ, ਜਿਸ ਦੀ ਉਹ ਕੜੇ ਸ਼ਬਦਾਂ ਵਿਚ ਨਿੰਦਾ ਕਰਦੇ ਹਨ | ਇਸ ਮੌਕੇ ਆਰ.ਐੱਸ.ਐੱਸ ਦੇ ਜ਼ਿਲ੍ਹਾ ਸੇਵਾ ਪ੍ਰਮੁੱਖ ਨਰੇਸ਼ ਸਿੱਕਰੀ, ਭਾਜਪਾ ਆਗੂ ਬੱਬੂ ਪਸਰੀਚਾ, ਪੰਕਜ ਕਾਲੜਾ, ਦਵਿੰਦਰਪਾਲ ਸਿੰਘ, ਰਮਨ ਬਤਰਾ, ਪਵਨ ਧਵਨ, ਲਵਿਸ਼ ਕੁਮਾਰ, ਕੁਲਦੀਪ ਬੱਟੀ, ਮੰਗਤ ਸਿੰਘ, ਮਨਪ੍ਰੀਤ ਸਿੰਘ, ਸੁਨੀਤਾ ਰਾਣੀ, ਰਾਖੀ, ਨਾਜੀਆ, ਅਜੀਤ ਕੁਮਾਰ, ਅਮਨਦੀਪ, ਜਸਵੰਤ ਸਿੰਘ, ਸਾਹਿਲ ਨਰੂਲਾ, ਹਰਚਰਨ ਭੰਡਾਰੀ, ਰੇਖਾ, ਸੋਨੰੂ ਧਵਨ ਸਮੇਤ ਹੋਰ ਕਈ ਸਾਥੀ ਮੌਜੂਦ ਸਨ | ਅੰਤ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਖ਼ਰਾਬ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਭਾਜਪਾ ਹਰ ਹਾਲਤ ਵਿਚ ਸੂਬੇ ਦੀ ਸੁਰੱਖਿਆ, ਵਿਕਾਸ ਅਤੇ ਲੋਕਾਂ ਦੇ ਹੱਕਾਂ ਲਈ ਲੜਦੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਭੁੱਲਰ ਨੇ ਫ਼ਿਰੋਜ਼ਪੁਰ 'ਚ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦਾ ਕੰਮ ਕਰਵਾਇਆ ਸ਼ੁਰੂ ਅਗਲੀ ਖ਼ਬਰ ਡਿਪਟੀ ਡਾਇਰੈਕਟਰ ਡਾ. ਸੰਦੀਪ ਗੁਪਤਾ ਦਾ ਸੇਵਾ ਮੁਕਤੀ 'ਤੇ ਕੀਤਾ ਵਿਸ਼ੇਸ਼ ਸਨਮਾਨ
Ad Position 24