06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ 'ਚ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਮੱਲਾਂਵਾਲਾ, 3 ਅਪ੍ਰੈਲ(ਬਲਬੀਰ ਸਿੰਘ ਜੋਸਨ, ਗੁਰਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਜ਼ੋਨਾਂ ਦੀ ਜਰਨਲ ਬਾਡੀ ਮੀਟਿੰਗ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ ਪੁਲਿਸ ਪ੍ਰਸ਼ਾਸਨ ਦੇ ਕਈ ਮਸਲੇ ਲੰਮੇ ਸਮੇਂ ਤੋਂ ਪੈਂਡਿੰਗ ਪਏ ਹਨ | ਬਾਰ-ਬਾਰ ਮੀਟਿੰਗਾਂ ਕਰਨ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ |ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ 7 ਅਪ੍ਰੈਲ ਨੂੰ ਐਸ.ਐਸ.ਪੀ ਦਫ਼ਤਰ ਫ਼ਿਰੋਜ਼ਪੁਰ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ | ਇਸ ਸਬੰਧੀ ਪਿੰਡ ਪੱਧਰ 'ਤੇ ਮੀਟਿੰਗਾਂ ਕਰਕੇ ਤਿਆਰੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਸਰਕਾਰ 'ਤੇ ਤਿੱਖਾ ਪ੍ਰਹਾਰ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿਚ ਨਾਕਾਮ ਸਾਬਤ ਹੋ ਰਹੀ ਹੈ | ਲੁੱਟਾਂ-ਖੋਹਾਂ ਅਤੇ ਨਸ਼ਿਆਂ 'ਤੇ ਕਾਬੂ ਪਾਉਣ 'ਚ ਸਰਕਾਰ ਫ਼ੇਲ੍ਹ ਰਹੀ ਹੈ | ਜਦਕਿ ਆਮ ਲੋਕਾਂ ਦੀ ਸਰਕਾਰੀ ਦਫ਼ਤਰਾਂ ਵਿਚ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਅਤੇ ਹੋਰ ਹੱਕੀ ਮੰਗਾਂ ਲਈ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਇਆ ਜਾ ਰਿਹਾ ਹੈ | ਮੀਟਿੰਗ ਵਿਚ ਧਰਮ ਸਿੰਘ ਸਿੱਧੂ, ਸੁਰਜੀਤ ਸਿੰਘ ਫ਼ੌਜੀ, ਰਣਜੀਤ ਸਿੰਘ ਖੱਚਰ ਵਾਲਾ, ਵੀਰ ਸਿੰਘ ਨਿਜਾਮਦੀਨ ਵਾਲਾ, ਅਮਨਦੀਪ ਸਿੰਘ ਕੱਚਰਭੰਨ, ਹਰਫੂਲ ਸਿੰਘ ਦੂਲੇਵਾਲਾ, ਗੁਰਨਾਮ ਸਿੰਘ ਅਲੀ ਕੇ, ਗੁਰਬਖ਼ਸ਼ ਸਿੰਘ ਪੰਜਗਰਾਈਾ, ਮੰਗਲ ਸਿੰਘ ਸਵਾਈਏ, ਗੁਰਮੇਲ ਸਿੰਘ ਜ਼ਿਆ ਬੱਗਾ, ਮੱਖਣ ਸਿੰਘ ਵਾੜਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ ਅਤੇ ਬਲਰਾਜ ਸਿੰਘ ਫੇਰੋਗੇ ਸਮੇਤ ਹੋਰ ਕਿਸਾਨ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਹਰਮੰਦਰ ਸਿੰਘ ਬੱਲ ਵਲੋਂ ਸਰਕਾਰੀ ਸਕੂਲ ਨੂੰ ਸਵਾ ਲੱਖ ਰੁਪਏ ਕੀਤੇ ਦਾਨ ਅਗਲੀ ਖ਼ਬਰ ਹਾਈਕੋਰਟ ਵਲੋਂ ਕਤਲ ਮਾਮਲੇ 'ਚ ਇਕ ਅÏਰਤ ਦੀ ਰੈਗੂਲਰ ਜ਼ਮਾਨਤ ਮਨਜ਼ੂਰ
Ad Position 24