06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਮੱਖੂ, 3 ਅਪ੍ਰੈਲ (ਕੁਲਵਿੰਦਰ ਸਿੰਘ ਸੰਧੂ)-ਸਿ੍ਸ਼ਟੀ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ ਦੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਗੁਰਦੁਆਰਾ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪੱਧਰੀ ਦੇ ਮੁੱਖ ਪ੍ਰਚਾਰਕ ਕਥਾਵਾਚਕ ਭਾਈ ਬਲਜੀਤ ਸਿੰਘ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਬਾਬਤ ਸੁਣਾ ਕੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਨ ਅਤੇ ਪੜ੍ਹਨ ਲਈ ਪ੍ਰੇਰਿਤ ਕੀਤਾ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਆਪਣੀਆਂ ਕਵਿਤਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੇਵਾ ਸੁਸਾਇਟੀ ਸੇਵਾਦਾਰਾਂ ਵਲੋਂ ਗੁਰੂ ਘਰ ਦੇ ਵਜ਼ੀਰ ਬਾਬਾ ਗੁਰਨਾਮ ਸਿੰਘ ਦੀਨੇ ਕੇ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਗੁਰੂ ਘਰ ਦਾ ਲੰਗਰ ਤਿੰਨੇ ਦਿਨ ਅਤੁੱਟ ਵਰਤਾਇਆ ਗਿਆ | ਅੰਤ ਵਿੱਚ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਵਲੋਂ ਪਿੰਡ ਵਾਸੀਆਂ ਵਲੋਂ ਦਿੱਤੇ ਵੱਡੇ ਸਹਿਯੋਗ ਪਿੰਡ ਵਾਸੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰੂ ਘਰ ਦੇ ਵਜ਼ੀਰ ਬਾਬਾ ਗੁਰਨਾਮ ਸਿੰਘ, ਸੇਵਾ ਸੁਸਾਇਟੀ ਦੇ ਸੇਵਾਦਾਰ ਵੀਰ ਸਿੰਘ, ਗੁਰਮੀਤ ਸਿੰਘ, ਜਥੇਦਾਰ ਗੁਰਬਖ਼ਸ਼ ਸਿੰਘ, ਗੁਰਮੀਤ ਸਿੰਘ ਸਰਪੰਚ, ਚੇਅਰਮੈਨ ਅਮਰਜੀਤ ਸਿੰਘ, ਗੁਰਵਿੰਦਰ ਸਿੰਘ, ਪਲਵਿੰਦਰ ਸਿੰਘ ਦੋਧੀ, ਦੀਦਾਰ ਸਿੰਘ ਫ਼ੌਜੀ,ਦਵਿੰਦਰ ਸਿੰਘ, ਰਣਬੀਰ ਸਿੰਘ ਰਾਣਾ,ਗੁਰਮਨ ਸਿੰਘ, ਗੁਰਮਾਨ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ,ਗੁਰਦੇਵ ਸਿੰਘ,ਗੁਰਲਾਲਦੀਪ ਸਿੰਘ,ਕੁਲਵਿੰਦਰ ਸਿੰਘ ਵਲੋਂ ਆਪਣੀਆਂ ਲੱਗੀਆਂ ਡਿਊਟੀਆਂ ਨੂੰ ਬਾਖ਼ੂਬੀ ਨਿਭਾ ਕੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਅਸੀਸ ਪ੍ਰਾਪਤ ਕੀਤਾ ਅਤੇ ਪਿੰਡ ਵਾਸੀਆਂ ਤੋਂ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰੱਖਣ ਲਈ ਨਿਮਰਤਾ ਸਹਿਤ ਬੇਨਤੀ ਕਰਦਿਆਂ ਦੀਨ ਦੁਨੀਆ ਦੇ ਮਾਲਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਨਗਰ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਚ ਮਾਪੇ-ਅਧਿਆਪਕ ਮਿਲਣੀ ਹੋਈ ਅਗਲੀ ਖ਼ਬਰ ਸਮਾਜ ਸੇਵੀ ਹਰਮੰਦਰ ਸਿੰਘ ਬੱਲ ਵਲੋਂ ਸਰਕਾਰੀ ਸਕੂਲ ਨੂੰ ਸਵਾ ਲੱਖ ਰੁਪਏ ਕੀਤੇ ਦਾਨ
Ad Position 24