06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਵਿਚ ਮਾਪੇ-ਅਧਿਆਪਕ ਮਿਲਣੀ ਹੋਈ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਜ਼ੀਰਾ, 3 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੱਸੋਆਣਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਗੁਰਮੇਲ ਸਿੰਘ ਦੀ ਅਗਵਾਈ ਹੇਠ ਸਕੂਲ ਇੰਚਾਰਜ ਸ੍ਰੀਮਤੀ ਮਨਜਿੰਦਰ ਕੌਰ ਦੇ ਯਤਨਾਂ ਸਦਕਾ ਮਿਲਣੀ ਦੌਰਾਨ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪਿਆਂ ਨੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਰਵਪੱਖੀ ਵਿਕਾਸ ਬਾਰੇ ਮਾਪਿਆਂ ਨਾਲ ਵਿਚਾਰ-ਵਟਾਂਦਰਾ ਕੀਤਾ | ਮਿਲਣੀ ਦੌਰਾਨ ਬੱਚਿਆਂ ਦੀ ਸਕੂਲ ਵਿਚ ਹਾਜ਼ਰੀ ਅਤੇ ਅਨੁਸ਼ਾਸਨ ਨੂੰ ਬਰਕਰਾਰ ਰੱਖਣ ਲਈ ਮਾਪਿਆਂ ਦੇ ਸਹਿਯੋਗ ਦੀ ਮੰਗ ਕੀਤੀ ਗਈ | ਇਸ ਦੌਰਾਨ ਮਾਪਿਆਂ ਨੂੰ ਨਵੀਆਂ ਤਕਨੀਕਾਂ ਦੀ ਜਾਣਕਾਰੀ ਸਕੂਲ ਵਿਚ ਚੱਲ ਰਹੀਆਂ ਸਮਾਰਟ ਕਲਾਸਾਂ ਅਤੇ ਨਵੇਂ ਵਿੱਦਿਅਕ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ ਗਿਆ | ਇਸ ਦੌਰਾਨ ਮਾਪਿਆਂ ਨੂੰ ਸੰਬੋਧਨ ਪਿ੍ੰਸੀਪਲ ਗੁਰਮੇਲ ਸਿੰਘ ਨੇ ਕਿਹਾ ਕਿ ਬੱਚੇ ਦੇ ਸੁਨਹਿਰੀ ਭਵਿੱਖ ਲਈ ਘਰ ਅਤੇ ਸਕੂਲ ਦੋਵਾਂ ਦਾ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ | ਅਜਿਹੀਆਂ ਮਿਲਣੀਆਂ ਮਾਪਿਆਂ ਨੂੰ ਬੱਚੇ ਦੀਆਂ ਕਮਜ਼ੋਰੀਆਂ ਅਤੇ ਖੂਬੀਆਂ ਸਮਝਣ ਵਿਚ ਮਦਦ ਕਰਦੀਆਂ ਹਨ | ?ਮਿਲਣੀ ਵਿਚ ਆਏ ਮਾਪਿਆਂ ਨੇ ਸਕੂਲ ਦੇ ਪ੍ਰਬੰਧਾਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਅਜਿਹੇ ਪ੍ਰੋਗਰਾਮਾਂ ਨਾਲ ਉਹਨਾਂ ਨੂੰ ਇਹ ਜਾਣਨ ਦਾ ਮੌਕਾ ਮਿਲਦਾ ਹੈ ਕਿ ਉਹਨਾਂ ਦਾ ਬੱਚਾ ਪੜ੍ਹਾਈ ਵਿੱਚ ਕਿੱਥੇ ਖੜ੍ਹਾ ਹੈ | ਅੰਤ ਵਿਚ ਅਧਿਆਪਕਾਂ ਵਲੋਂ ਆਏ ਹੋਏ ਮਾਪਿਆਂ ਦਾ ਧੰਨਵਾਦ ਕੀਤਾ ਗਿਆ | ਪ੍ਰੋਗਰਾਮ ਦੌਰਾਨ ਪੜਾਈ ਵਿਚ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਪ੍ਰੋਗਰਾਮ ਵਿਚ ਐਸ.ਐਸ.ਸੀ ਕਮੇਟੀ ਦੇ ਚੇਅਰਮੈਨ ਸ੍ਰੀਮਤੀ ਸੰਦੀਪ ਕੌਰ, ਕੁਲਵੰਤ ਸਿੰਘ, ਲਖਵਿੰਦਰ ਸਿੰਘ, ਗੁਰਦਿੱਤਾ ਮਲਹੋਤਰਾ, ਮੈਡਮ ਨਿਰਮਲਜੀਤ ਕੌਰ, ਅਮਨਦੀਪ ਸਿੰਘ, ਮੈਡਮ ਨਵਦੀਪ ਕੌਰ, ਮੈਡਮ ਕੋਮਲ ,ਗੁਰਪ੍ਰੀਤ ਸਿੰਘ, ਮੈਡਮ ਅਮਨਦੀਪ ਕੌਰ, ਗੁਰਦੀਪ ਸਿੰਘ, ਸਵਰਨ ਸਿੰਘ, ਹਰਬੰਸ ਸਿੰਘ, ਮੈਡਮ ਸ਼ਮਾ ਗਾਬਾ, ਗੁਰਪ੍ਰੀਤ ਸਿੰਘ, ਮੈਡਮ ਮਨਦੀਪ ਕੌਰ, ਮੈਡਮ ਹਰਜਿੰਦਰ ਕੌਰ, ਜਗਜੀਤ ਸਿੰਘ ਅਤੇ ਇੰਦਰਜੀਤ ਸਿੰਘ ਆਦਿ ਸਕੂਲ ਸਟਾਫ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਪੰਚ ਲਖਵੀਰ ਸਿੰਘ ਨੇ ਮਿਡਲ ਸਕੂਲ ਲੋਹਾਮ ਦੇ ਹੋਣਹਾਰ ਬੱਚਿਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24