06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਬੱਲੂਆਣਾ, 3 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਸੀਤੋ ਗੰੁਨੋ੍ਹ ਦੇ ਨਜ਼ਦੀਕ ਪੈਂਦੇ ਰਾਜਸਥਾਨ ਦੇ ਪਿੰਡ ਭਾਖਰਾਂ ਵਾਲੀ ਵਿਖੇ ਬੀਤੇ ਕੱਲ੍ਹ ਸ਼ਾਮ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਅਚਾਨਕ ਮੌਤ ਹੋ ਗਈ | ਦੱਸਣਯੋਗ ਹੈ ਕਿ ਦਰਸ਼ਨ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਭਾਖਰਾ ਵਾਲੀ ਇੱਟਾਂ ਦੀ ਚਿਣਾਈ ਦਾ ਮਿਸਤਰੀ ਸੀ | ਉਹ ਆਪਣੇ ਪਿੰਡ ਵਿਚ ਹੀ ਇਕ ਘਰ ਵਿਚ ਰਗੜਾਈ ਵਾਲੀ ਮਸ਼ੀਨ ਚਲਾ ਰਿਹਾ ਸੀ ਕਿ ਅਚਾਨਕ ਮਸ਼ੀਨ ਵਿਚ ਕਰੰਟ ਆ ਗਿਆ | ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਸੰਗਰੀਆ ਮੰਡੀ ਵਿਖੇ ਇਕ ਨਿੱਜੀ ਹਸਪਤਾਲ ਵਿਚ ਪਹੁੰਚਾਇਆ | ਪਰੰਤੂ ਡਾਕਟਰਾਂ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ | ਮਿ੍ਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ 'ਦੀ ਰੀਕ੍ਰੀਏਸ਼ਨ ਕਲੱਬ' ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਡੇਰਾ ਬਾਬਾ ਹੀਰਾ ਦਾਸ ਅਤੇ ਬਾਬਾ ਸੁੰਦਰ ਦਾਸ ਵਿਖੇ ਭਗਵਤੀ ਜਾਗਰਨ ਅੱਜ
Ad Position 24