06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

'ਦੀ ਰੀਕ੍ਰੀਏਸ਼ਨ ਕਲੱਬ' ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਮੰਗ ਪੱਤਰ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਫ਼ਾਜ਼ਿਲਕਾ,3 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਇਤਿਹਾਸਕ 'ਦੀ ਰਿਕਰੀਏਸ਼ਨ ਕਲੱਬ' ਦੇ ਵਿਕਾਸ ਅਤੇ ਖੇਡ ਸਹੂਲਤਾਂ ਨੂੰ ਆਧੁਨਿਕ ਬਣਾਉਣ ਲਈ ਕਲੱਬ ਦੀ ਪ੍ਰਬੰਧਕੀ ਕਮੇਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਫ਼ਾਜ਼ਿਲਕਾ ਫੇਰੀ ਦੌਰਾਨ ਇਕ ਮੰਗ ਪੱਤਰ ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਮਾਧਿਅਮ ਰਾਹੀਂ ਦਿੱਤਾ ਗਿਆ | ਕਲੱਬ ਦੇ ਸਕੱਤਰ ਅਸ਼ੋਕ ਕਾਮਰਾ, ਉਪ-ਪ੍ਰਧਾਨ ਡਾ. ਰਵੀ ਗਗਨੇਜਾ ਅਤੇ ਖ਼ਜ਼ਾਨਚੀ ਰਾਜੇਸ਼ ਨਾਗਪਾਲ ਬਿੱਟਾ ਨੇ ਦੱਸਿਆ ਕਿ ਸਾਲ 1913 ਵਿਚ ਸਥਾਪਿਤ ਇਹ ਸੰਸਥਾ ਲੰਬੇ ਸਮੇਂ ਤੋਂ ਤੈਰਾਕੀ ਅਤੇ ਬੈਡਮਿੰਟਨ ਵਰਗੀਆਂ ਖੇਡਾਂ ਲਈ ਸਿਖਲਾਈ ਕੇਂਦਰ ਵਜੋਂ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਕਲੱਬ ਦਾ ਵਿਸਥਾਰ ਕਰਨਾ ਬਹੁਤ ਜ਼ਰੂਰੀ ਹੈ | ਸਕੱਤਰ ਅਸ਼ੋਕ ਕਾਮਰਾ ਨੇ ਦੱਸਿਆ ਕਿ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਲੱਬ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਹ ਮੰਗਾਂ ਮੁੱਖ ਮੰਤਰੀ ਅੱਗੇ ਪ੍ਰਭਾਵਸ਼ਾਲੀ ਢੰਗ ਨਾਲ ਰੱਖਣਗੇ ਤਾਂ ਜੋ ਸਰਹੱਦੀ ਖੇਤਰ ਦੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ | ਦੱਸਣਯੋਗ ਹੈ ਕਿ ਇਸ ਕਲੱਬ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਤੇ ਸੀਨੀਅਰ ਮੀਤ ਪ੍ਰਧਾਨ ਐੱਸ.ਐੱਸ.ਪੀ. ਫ਼ਾਜ਼ਿਲਕਾ ਹਨ |
Ad Position 22
No active advertisement
ਪਿਛਲੀ ਖ਼ਬਰ 6.10 ਗਰਾਮ ਹੈਰੋਇਨ ਸਣੇ ਇਕ ਔਰਤ ਕਾਬੂ, ਮੁਕੱਦਮਾ ਦਰਜ ਅਗਲੀ ਖ਼ਬਰ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
Ad Position 24