ਜਲਾਲਾਬਾਦ, 3 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ 6.10 ਗਰਾਮ ਹੈਰੋਇਨ ਸਣੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਐੱਚ.ਸੀ. ਅਮਨਦੀਪ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਥਾਣਾ ਸਿਟੀ ਏਰੀਏ ਵਿਚ ਮੌਜੂਦ ਸੀ ਅਤੇ ਇਸ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜਸਮੀਤ ਉਰਫ਼ ਸਲਮਾ ਪਤਨੀ ਸੋਨੂੰ ਸਿੰਘ ਵਾਸੀ ਰੇਲਵੇ ਕਾਲੋਨੀ ਜਲਾਲਾਬਾਦ ਹਾਲ ਆਬਾਦ ਗੋਬਿੰਦ ਨਗਰੀ ਜਲਾਲਾਬਾਦ ਹੈਰੋਇਨ ਵੇਚਣ ਦਾ ਕੰਮ ਕਰਦੀ ਹੈ, ਜੋ ਹੁਣ ਵੀ ਗੋਬਿੰਦ ਨਗਰੀ ਜਲਾਲਾਬਾਦ ਨੂੰ ਜਾਂਦੀ ਕੱਚੀ ਸੜਕ ਦੇ ਕਿਨਾਰੇ ਖੜੀ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੀ ਹੈ, ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੀ ਹੈ, ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ਤੇ ਪੁਲਿਸ ਪਾਰਟੀ ਵੱਲੋਂ ਗੋਬਿੰਦ ਨਗਰੀ ਜਲਾਲਾਬਾਦ ਵਿਖੇ ਰੇਡ ਕਰਕੇ 6.10 ਗਰਾਮ ਹੈਰੋਇਨ ਸਣੇ ਜਸਮੀਤ ਉਰਫ਼ ਸਲਮਾ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 56 ਮਿਤੀ 02-03-2026 ਨੂੰ ਧਾਰਾ 21/61/85 ਐਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ |