06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਨੇ ਦਮ ਤੋੜਿਆ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਅਬੋਹਰ, 3 ਅਪ੍ਰੈਲ (ਵਿਵੇਕ ਹੂੜੀਆ)-ਨੇੜਲੇ ਪਿੰਡ ਕੁੰਡਲ ਦੇ ਇਕ 29 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿਚ ਲੱਗੀਆਂ ਗੰਭੀਰ ਸੱਟਾਂ ਕਾਰਨ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਹੈ | ਮਿ੍ਤਕ ਦੀ ਪਛਾਣ ਗੁਰਦਾਸ ਸਿੰਘ (29) ਪੁੱਤਰ ਬਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਅਬੋਹਰ ਵਿਚ ਇਕ ਫਾਈਨਾਂਸ ਕੰਪਨੀ ਵਿਚ ਕੰਮ ਕਰਦਾ ਸੀ | ਜਾਣਕਾਰੀ ਅਨੁਸਾਰ ਬੀਤੇ ਸੋਮਵਾਰ ਸ਼ਾਮ ਨੂੰ ਗੁਰਦਾਸ ਸਿੰਘ ਆਪਣੇ ਇਕ ਰਿਸ਼ਤੇਦਾਰ ਨੂੰ ਮੋਟਰਸਾਈਕਲ 'ਤੇ ਪਿੰਡ ਧਰਾਂਗਵਾਲਾ ਛੱਡ ਕੇ ਵਾਪਸ ਆਪਣੇ ਪਿੰਡ ਕੁੰਡਲ ਜਾ ਰਿਹਾ ਸੀ | ਰਸਤੇ ਵਿਚ ਸੜਕ ਵਿਚਕਾਰ ਬਣਿਆ ਇਕ ਵੱਡਾ ਟੋਆ ਦਿਖਾਈ ਨਾ ਦੇਣ ਕਾਰਨ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਪਲਟ ਗਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਰਾਹਗੀਰਾਂ ਵਲੋਂ ਸੂਚਨਾ ਮਿਲਣ 'ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿਚ ਦਾਖਲ ਕਰਵਾਇਆ | ਡਾਕਟਰਾਂ ਅਨੁਸਾਰ ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਬਰੇਨ ਹੈਮਰੇਜ ਹੋ ਗਿਆ ਸੀ ਤੇ ਤਿੰਨ ਦਿਨ ਤੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਿਆਂ ਕੱਲ੍ਹ ਰਾਤ ਉਸ ਨੇ ਹਸਪਤਾਲ ਵਿਚ ਆਖ਼ਰੀ ਸਾਹ ਲਿਆ | ਅੱਜ ਦੁਪਹਿਰ ਨੌਜਵਾਨ ਦੀ ਮਿ੍ਤਕ ਦੇਹ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਲਿਆਂਦਾ ਗਿਆ | ਸਦਰ ਪੁਲਿਸ ਨੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬੀ. ਐਨ. ਐੱਸ ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ | ਮਿ੍ਤਕ ਆਪਣੇ ਪਿੱਛੇ ਮਾਪੇ ਅਤੇ ਇਕ ਛੋਟਾ ਭਰਾ ਛੱਡ ਗਿਆ ਹੈ | ਨੌਜਵਾਨ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ 6.10 ਗਰਾਮ ਹੈਰੋਇਨ ਸਣੇ ਇਕ ਔਰਤ ਕਾਬੂ, ਮੁਕੱਦਮਾ ਦਰਜ
Ad Position 24