06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪਿੰਡ ਪਾਕਾਂ ਦੀ ਢਾਣੀ ਗੁਆਰਿਆਂ ਵਾਲੀ ਦਾ 700 ਏਕੜ ਰਕਬਾ ਗੜੇਮਾਰੀ ਅਤੇ ਬਾਰਿਸ਼ ਦੀ ਭੇਟ ਚੜਿ੍ਹਆ, ਕਿਸਾਨਾਂ ਦੀ ਫ਼ਸਲ ਹੋਈ ਤਬਾਹ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਮੰਡੀ ਅਰਨੀਵਾਲਾ, 3 ਅਪ੍ਰੈਲ (ਨਿਸ਼ਾਨ ਸਿੰਘ ਮੋਹਲ਼ਾ)-ਅਰਨੀਵਾਲਾ ਦੇ ਪਿੰਡ ਪਾਕਾਂ ਦੀ ਢਾਣੀ ਗੁਆਰਿਆ ਵਾਲੀ ਦਾ ਕਰੀਬ 700 ਏਕੜ ਰਕਬਾ ਬਾਰਸ਼ ਅਤੇ ਗੜੇ੍ਹਮਾਰੀ ਕਾਰਨ ਖ਼ਰਾਬ ਹੋ ਗਿਆ ਹੈ | ਕਿਸਾਨਾਂ ਦੀ ਖੇਤਾਂ ਵਿਚ ਖੜੀ ਹੋਈ ਫ਼ਸਲ ਮਿੱਟੀ ਵਿਚ ਰੁਲ ਗਈ ਹੈ | ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੇ ਪੱਲੇ ਕੁੱਝ ਵੀ ਨਹੀਂ ਪਿਆ | ਕਿਸਾਨਾਂ ਨੇ ਕਿਹਾ ਕਿ ਇੱਥੋਂ ਤੱਕ ਪਸ਼ੂਆਂ ਵਾਸਤੇ ਤੂੜੀ ਵੀ ਨਹੀਂ ਬਚੇਗੀ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਭੁੱਲਰ, ਕਿਸਾਨ ਸੁੱਚਾ ਸਿੰਘ ,ਰੇਸ਼ਮ ਸਿੰਘ, ਮੇਜਰ ਸਿੰਘ, ਬਲਦੇਵ ਸਿੰਘ, ਬਲਜੀਤ ਸਿੰਘ ਭੁੱਲਰ ਅਤੇ ਹੋਰਾਂ ਨੇ ਕਿਹਾ ਕਿ ਪਿਛਲੇ 40 ਸਾਲ ਤੋਂ ਉਨ੍ਹਾਂ ਦੀ ਫ਼ਸਲ ਖ਼ਰਾਬ ਹੁੰਦੀ ਆ ਰਹੀ ਹੈ | ਕਿਸਾਨਾਂ ਨੇ ਕਿਹਾ ਕਿ ਇਸ ਵਾਰ ਵੀ ਗੜੇਮਾਰੀ ਹੋਈ ਹੈ | ਜਿਸ ਨੇ ਫ਼ਸਲਾਂ ਦਾ ਬਹੁਤ ਨੁਕਸਾਨ ਕੀਤਾ ਹੈ | ਕਿਸਾਨਾਂ ਨੇ ਕਿਹਾ ਕਿ ਇਸ ਵਾਰ ਕਣਕ ਦੀ ਫ਼ਸਲ ਬਹੁਤ ਚੰਗੀ ਸੀ ਤੇ ਕਿਸਾਨਾਂ ਨੂੰ ਬਹੁਤ ਜ਼ਿਆਦਾ ਉਮੀਦ ਸੀ | ਢਾਣੀ ਦਾ ਕਰੀਬ 700 ਏਕੜ ਰਕਬਾ ਖ਼ਰਾਬ ਹੋ ਗਿਆ ਹੈ | ਕਿਸਾਨਾਂ ਨੇ ਕਿਹਾ ਕਿ ਇਹ ਏਰੀਆ ਪਹਿਲਾਂ ਤੋਂ ਵੀ ਸੇਮ ਦੀ ਮਾਰ ਝੱਲ ਰਿਹਾ ਹੈ | ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਗਿਰਦਾਵਰੀ ਕਰਵਾਈ ਜਾਵੇ ਕਿਸਾਨਾਂ ਨੇ ਇਹ ਵੀ ਕਿਹਾ ਕਿ ਕਈ ਵਾਰ ਗਿਰਦਾਵਰੀ ਸਮੇਂ ਤੋਂ ਜ਼ਿਆਦਾ ਲੇਟ ਹੁੰਦੀ ਹੈ | ਜਿਸ ਕਰਕੇ ਕਿਸਾਨਾਂ ਦੀ ਫ਼ਸਲ ਦਾ ਹੋਇਆ ਨੁਕਸਾਨ ਸਹੀ ਤਰੀਕੇ ਨਾਲ ਨਹੀਂ ਲਿਖਿਆ ਜਾਂਦਾ ਅਤੇ ਕਿਸਾਨਾਂ ਨੂੰ ਬਣਦਾ ਹੱਕ ਨਹੀਂ ਮਿਲਦਾ |
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਵਿਚ ਨਸ਼ਾ ਸੁੱਟਣ ਦੀ ਤਾਕ 'ਚ ਖੜ੍ਹਾ ਨੌਜਵਾਨ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ
Ad Position 24