05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਲਾਲਚੀ ਸਹੁਰੇ ਪਰਿਵਾਰ ਨੇ ਕੁੱਟਮਾਰ ਕਰਕੇ ਵਿਆਹੁਤਾ ਨੂੰ ਘਰੋਂ ਕੱਢਿਆ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਫ਼ਿਰੋਜ਼ਪੁਰ, 3 ਅਪ੍ਰੈਲ (ਰਾਕੇਸ਼ ਚਾਵਲਾ)-ਸਮਾਜ ਵਿਚ ਦਾਜ ਦੀ ਲਾਹਨਤ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀ | ਇਹੋ ਜਿਹਾ ਇੱਕ ਮਾਮਲਾ ਫ਼ਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਆਹੁਤਾ ਨੂੰ ਦਾਜ ਦੇ ਲਾਲਚੀ ਪਤੀ ਅਤੇ ਸਹੁਰੇ ਵਲੋਂ ਦਾਜ ਦੀ ਮੰਗ ਪੂਰੀ ਨਾ ਹੁੰਦੀ ਦੇਖ ਕੇ ਨਾ ਸਿਰਫ਼ ਵਿਆਹੁਤਾ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਸਗੋਂ ਉਸ ਨੰੂ ਘਰੋਂ ਬਾਹਰ ਕੱਢ ਦਿੱਤਾ | ਇਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਵੁਮੈਨ ਸੈੱਲ ਫ਼ਿਰੋਜ਼ਪੁਰ ਦੀ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਬੀ.ਐਨ.ਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਪੀੜਤਾ ਗੁਰਪ੍ਰੀਤ ਕੌਰ ਪਤਨੀ ਹਰਦੀਪ ਸਿੰਘ, ਪੁੱਤਰੀ ਮੁਕੰਦ ਸਿੰਘ ਵਾਸੀ ਠੱਠਾ ਦਲੀਲ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2022 ਵਿਚ ਪੂਰੇ ਰੀਤੀ-ਰਿਵਾਜਾਂ ਨਾਲ ਹਰਦੀਪ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਲੋਹੜੇ ਕਲਾਂ ਨਾਲ ਹੋਇਆ ਸੀ | ਗੁਰਪ੍ਰੀਤ ਦੇ ਮਾਤਾ-ਪਿਤਾ ਨੇ ਆਪਣੀ ਸਮਰੱਥਾ ਤੋਂ ਵੱਧ ਕੇ ਦਾਜ-ਦਹੇਜ ਦਿੱਤਾ ਸੀ, ਪਰ ਵਿਆਹ ਦੇ ਕੁੱਝ ਸਮੇਂ ਬਾਅਦ ਹੀ ਪਤੀ ਹਰਦੀਪ ਸਿੰਘ ਅਤੇ ਸਹੁਰਾ ਸੇਵਾ ਸਿੰਘ ਇਸ ਦਾਜ ਤੋਂ ਸੰਤੁਸ਼ਟ ਨਹੀਂ ਸਨ ਅਤੇ ਲਗਾਤਾਰ ਹੋਰ ਪੈਸਿਆਂ ਤੇ ਕੀਮਤੀ ਸਾਮਾਨ ਦੀ ਮੰਗ ਕਰਕੇ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਲੱਗੇ | ਪੀੜਤਾ ਨੇ ਦੱਸਿਆ ਕਿ ਉਸ ਦੇ ਪਤੀ ਅਤੇ ਸਹੁਰੇ ਨੇ ਧੋਖੇ ਨਾਲ ਉਸ ਦੀ ਸਾਈਨ ਕੀਤੀ ਹੋਈ ਚੈੱਕ ਬੁੱਕ ਦੀ ਗ਼ਲਤ ਵਰਤੋਂ ਵੀ ਕੀਤੀ | ਜਦੋਂ ਗੁਰਪ੍ਰੀਤ ਕੌਰ ਨੇ ਇਸ ਦਾ ਵਿਰੋਧ ਕੀਤਾ ਅਤੇ ਆਪਣੇ ਮਾਪਿਆਂ ਤੋਂ ਹੋਰ ਦਾਜ ਲਿਆਉਣ ਤੋਂ ਸਾਫ਼ ਮਨ੍ਹਾ ਕਰ ਦਿੱਤਾ ਤਾਂ ਮੁਲਜ਼ਮਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਘਰੋਂ ਬਾਹਰ ਕੱਢ ਦਿੱਤਾ | ਮਾਮਲੇ ਦੀ ਪੜਤਾਲ ਕਰ ਰਹੇ ਥਾਣਾ ਵੁਮੈਨ ਸੈੱਲ ਫ਼ਿਰੋਜ਼ਪੁਰ ਦੇ ਏ.ਐੱਸ.ਆਈ. ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ 'ਤੇ ਡੂੰਘਾਈ ਨਾਲ ਜਾਂਚ ਕੀਤੀ ਗਈ ਹੈ | ਪੁਲਿਸ ਨੇ ਪਤੀ ਹਰਦੀਪ ਸਿੰਘ ਅਤੇ ਸਹੁਰੇ ਸੇਵਾ ਸਿੰਘ ਵਿਰੁੱਧ ਕਾਨੂੰਨੀ ਸ਼ਿਕੰਜਾ ਕੱਸਦਿਆਂ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਮਮਦੋਟ ਵਿਚੋਂ 7500 ਦੇ ਕਰੀਬ ਨਸ਼ਾ ਛੁਡਾਊ ਗੋਲੀਆਂ ਚੋਰੀ ਅਗਲੀ ਖ਼ਬਰ 125 ਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਕਾਬੂ
Ad Position 24