11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਸੈਂਟਰਾਂ ਲਈ ਖ਼ਰੀਦੇ ਫ਼ੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਵਿਰੋਧ

Ad Position 21
No active advertisement
ਅਜੀਤ ਡੈਸਕ 05-04-2026
ਫ਼ਿਰੋਜ਼ਪੁਰ 4 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਸ਼ੀਲਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਨ ਲਈ ਹਰਗੋਬਿੰਦ ਕੌਰ ਕੌਮੀ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਨੇ ਜੋ ਸਮਾਰਟ ਫ਼ੋਨ ਆਂਗਣਵਾੜੀ ਪੋਸ਼ਣ ਅਭਿਆਨ ਦੇ ਅਧੀਨ ਆਂਗਣਵਾੜੀ ਸੈਂਟਰਾਂ ਵਿਚ ਦੇਣ ਲਈ ਖ਼ਰੀਦੇ ਸਨ | ਉਹ ਫ਼ੋਨ ਹੁਣ ਸਰਵੇ ਕਰਨ ਲਈ ਰੂਰਲ ਡਿਵੈਲਪਮੈਂਟ ਮਹਿਕਮੇ ਨੂੰ ਦਿੱਤੇ ਜਾ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਸਰਕਾਰ 13 ਅਪ੍ਰੈਲ ਨੂੰ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਸ਼ੁਰੂ ਕਰ ਰਹੀ ਹੈ | ਉਸ ਵਿਚ ਜੋ ਫਾਰਮ ਆਂਗਣਵਾੜੀ ਵਰਕਰਾਂ ਨੂੰ ਆਪਣੇ ਫੋਨਾਂ ਤੋਂ ਭਰਨ ਲਈ ਕਿਹਾ ਜਾ ਰਿਹਾ ਹੈ | ਉਹ ਆਂਗਣਵਾੜੀ ਵਰਕਰ ਆਪਣੇ ਪਰਸਨਲ ਫੋਨਾਂ ਤੋਂ ਨਹੀਂ ਭਰਨਗੀਆਂ, ਜੇਕਰ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਦੇਵੇਗੀ ਜੋ ਪੋਸ਼ਣ ਅਭਿਆਨ ਦੇ ਅੰਡਰ ਉਨ੍ਹਾਂ ਲਈ ਖ਼ਰੀਦੇ ਗਏ ਹਨ, ਤਾਂ ਹੀ ਇਹ ਯੋਜਨਾ ਦੇ ਫਾਰਮ ਭਰੇ ਜਾਣਗੇ | ਉਨ੍ਹਾਂ ਨੇ ਮੰਗ ਕੀਤੀ ਕਿ ਇਨ੍ਹਾਂ ਫਾਰਮਾਂ ਨੂੰ ਅੱਪਲੋਡ ਕਰਨ ਲਈ ਘਟੋਂ ਘੱਟ 100 ਰੁਪਏ ਪ੍ਰਤੀ ਫਾਰਮ ਆਂਗਣਵਾੜੀ ਵਰਕਰ ਨੂੰ ਦਿੱਤਾ ਜਾਵੇ | ਸਰਕਾਰ ਨੇ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕਰਿਆ ਸੀ, ਉਹ ਵਾਅਦਾ ਵ ਸਰਕਾਰ ਪੂਰਾ ਕਰੇ, ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤਾ ਸਮੇਂ ਸਿਰ ਦਿੱਤਾ ਜਾਵੇ | ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਦਾਖਲ ਕੀਤੇ ਗਏ ਬੱਚੇ ਵਾਪਸ ਆਂਗਣ ਵਾੜੀਆਂ ਵਿਚ ਭੇਜੇ ਜਾਣ | ਮੀਟਿੰਗ ਵਿਚ ਕੁਲਜੀਤ ਕੌਰ ਗੁਰੂਹਰਸਹਾਏ, ਪ੍ਰਕਾਸ਼ ਕੌਰ ਮਮਦੋਟ, ਮਨਜੀਤ ਕੌਰ ਫ਼ਿਰੋਜ਼ਪੁਰ, ਕੁਲਵਿੰਦਰ ਕੌਰ ਜ਼ੀਰਾ, ਨਰਿੰਦਰ ਕੌਰ ਘੱਲ ਖ਼ੁਰਦ, ਪਰਮਿੰਦਰ ਕੌਰ ਘੱਲ ਖ਼ੁਰਦ, ਕਸ਼ਮੀਰ ਕੌਰ ਗੁਰੂਹਰਸਹਾਏ, ਸੋਮਾ ਰਾਣੀ ਅਮੀਰ ਖ਼ਾਸ, ਰਾਜਵਿੰਦਰ ਕੌਰ ਘਾਗਾ ਕਲਾਂ, ਨਰਿੰਦਰ ਪਾਲ ਕੌਰ ਜ਼ੀਰਾ, ਸ਼ਿੰਦਰਪਾਲ ਕੌਰ ਬਾਰੇ ਕੇ, ਰਜਨੀ ਬਾਲਾ, ਦਲਜੀਤ ਕੌਰ, ਪਰਮਜੀਤ ਕੌਰ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਛਿਲਕੇ ਦੀ ਲਦਾਈ ਦਾ ਕੰਮ ਲੋਡਰ ਨਾਲ ਕਰਵਾਉਣ ਤੋਂ ਖ਼ਫ਼ਾ ਹੋਏ ਤੂੜੀ-ਛਿਲਕਾ ਮਜ਼ਦੂਰ ਅਗਲੀ ਖ਼ਬਰ ਮੀਂਹ, ਤੇਜ਼ ਹਨ੍ਹੇਰੀ ਅਤੇ ਗੜਿਆਂ ਨਾਲ ਕਣਕ ਦੀ ਫ਼ਸਲ ਧਰਤੀ 'ਤੇ ਵਿਛੀ
Ad Position 24