11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵਿਵੇਕਾਨੰਦ ਵਰਲਡ ਸਕੂਲ ਵਿਚ 'ਨੋ-ਬੈਗ ਡੇ' ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 05-04-2026
ਫ਼ਿਰੋਜ਼ਪੁਰ, 4 ਅਪ੍ਰੈਲ (ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਵਿਚ ਸ਼ਨੀਵਾਰ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ 'ਨੋ-ਬੈਗ ਡੇ' ਪ੍ਰੋਗਰਾਮ ਕਰਵਾਇਆ ਗਿਆ | ਇਹ ਪਹਿਲ ਸਕੂਲ ਦੀ Tਬਿਓਾਡ ਬੁਕਸ-ਬਿਲਡਿੰਗ ਸਕਿਲਜ਼U ਸੋਚ ਅਧੀਨ ਕੀਤੀ ਗਈ | ਜਿਸ ਦਾ ਮਕਸਦ ਵਿਦਿਆਰਥੀਆਂ ਨੂੰ ਰਵਾਇਤੀ ਪੜ੍ਹਾਈ ਤੋਂ ਉੱਪਰ ਉਠਾ ਕੇ ਜੀਵਨ ਨਾਲ ਜੁੜੀਆਂ ਲੋੜੀਂਦੀਆਂ ਕੁਸ਼ਲਤਾਵਾਂ ਨਾਲ ਜੋੜਨਾ ਹੈ | ਸਕੂਲ ਦੇ ਡਾਇਰੈਕਟਰ ਡਾ. ਐਸ. ਐਨ. ਰੁਦਰਾ ਨੇ ਦੱਸਿਆ ਕਿ ਸੰਸਥਾ ਲਗਾਤਾਰ ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਲਈ ਯਤਨਸ਼ੀਲ ਹੈ ਅਤੇ ਇਹ ਪ੍ਰੋਗਰਾਮ ਉਸੇ ਦਿਸ਼ਾ ਵਿਚ ਇੱਕ ਅਹਿਮ ਕਦਮ ਹੈ | ਇਸ ਮੌਕੇ ਵਿਦਿਆਰਥੀਆਂ ਨੇ ਸਕੇਟਿੰਗ, ਸ਼ੂਟਿੰਗ, ਮਾਰਸ਼ਲ ਆਰਟਸ, ਫੈਂਸਿੰਗ, ਸ਼ਤਰੰਜ, ਬਾਸਕਟਬਾਲ, ਵਾਲੀਬਾਲ ਅਤੇ ਕਿ੍ਕਟ ਸਮੇਤ ਕਈ ਖੇਡ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਇਸ ਤੋਂ ਇਲਾਵਾ ਸੰਗੀਤ, ਆਰਟ ਐਂਡ ਕਰਾਫ਼ਟ ਅਤੇ ਡਾਂਸ ਵਰਗੀਆਂ ਰਚਨਾਤਮਿਕ ਗਤੀਵਿਧੀਆਂ ਵਿਚ ਵੀ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਸਕੂਲ ਦੇ ਵੱਖ-ਵੱਖ ਕਲੱਬਾਂ ਵਲੋਂ ਕਰਵਾਈਆਂ ਗਤੀਵਿਧੀਆਂ ਨੇ ਵਿਦਿਆਰਥੀਆਂ ਵਿਚ ਤਰਕਸ਼ੀਲ ਸੋਚ, ਸੰਚਾਰ ਕੁਸ਼ਲਤਾ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਹੋਰ ਮਜ਼ਬੂਤ ਕੀਤਾ | ਪ੍ਰੋਗਰਾਮ ਦਾ ਮੁੱਖ ਆਕਰਸ਼ਨ ਕਲਾਸ 9 ਤੋਂ 12 ਦੇ ਵਿਦਿਆਰਥੀਆਂ ਲਈ Tਕਮਿਊਨੀਕੇਸ਼ਨ ਸਕਿਲਜ਼U'ਤੇ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ ਰਿਹਾ | ਜਿਸ ਦਾ ਸੰਚਾਲਨ ਸਕੂਲ ਦੇ ਚੇਅਰਮੈਨ ਡਾ. ਗੌਰਵ ਸਾਗਰ ਭਾਸਕਰ ਨੇ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਸਪਸ਼ਟ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਆਪਣੇ ਵਿਚਾਰ ਪ੍ਰਗਟ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸਫਲਤਾ ਲਈ ਆਤਮਵਿਸ਼ਵਾਸ, ਸਹੀ ਬਾਡੀ ਲੈਂਗਵੇਜ ਅਤੇ ਧਿਆਨ ਨਾਲ ਸੁਣਨ ਦੀ ਆਦਤ ਬਹੁਤ ਜ਼ਰੂਰੀ ਹੈ | ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਮੰਚ 'ਤੇ ਆ ਕੇ ਆਪਣੇ ਵਿਚਾਰ ਸਾਂਝੇ ਕੀਤੇ, ਜਿਸ ਨਾਲ ਉਨ੍ਹਾਂ ਦਾ ਆਤਮਵਿਸ਼ਵਾਸ ਵਧਿਆ | ਇਹ Tਨੋ-ਬੈਗ ਡੇUਸਿੱਖਿਆ, ਮਨੋਰੰਜਨ ਅਤੇ ਪੇ੍ਰਰਨਾ ਨਾਲ ਭਰਪੂਰ ਇਕ ਯਾਦਗਾਰ ਤਜਰਬਾ ਸਾਬਤ ਹੋਇਆ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਜਾਰੀ ਰੱਖੇ ਜਾਣਗੇ, ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਬਿਆਨ ਦੀ ਸਖ਼ਤ ਨਿਖੇਧੀ ਅਗਲੀ ਖ਼ਬਰ ਭਾਕਿਯੂ ਲੱਖੋਵਾਲ ਦੀ ਮੀਟਿੰਗ 'ਚ ਕਿਸਾਨਾਂ ਦੀ ਸਬਜ਼ੀਆਂ ਅਤੇ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ 'ਤੇ ਚਿੰਤਾ ਪ੍ਰਗਟ
Ad Position 24