11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਬ੍ਰਹਮ ਰਿਸ਼ੀ ਸਕੂਲ 'ਚ ਸਿੱਖਿਆ ਅਤੇ ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 05-04-2026
ਅਬੋਹਰ, 4 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸਮਾਰੋਹ ਆਯੋਜਿਤ ਕਰ ਸਿੱਖਿਆ ਅਤੇ ਖੇਡਾਂ 'ਚ ਮੱਲਾਂ ਮਾਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੀ.ਏ.ਵੀ. ਕਾਲਜ ਦੇ ਪਿ੍ੰਸੀਪਲ ਵਿਜੈ ਗਰੋਵਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੁੱਖ ਮਹਿਮਾਨ ਪਿ੍ੰਸੀਪਲ ਵਿਜੈ ਗਰੋਵਰ ਨੇ ਸਿੱਖਿਆ ਅਤੇ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਤੇ ਪੜ੍ਹਾਈ ਦੋਵੇਂ ਹੀ ਹਰ ਵਿਦਿਆਰਥੀ ਲਈ ਜ਼ਰੂਰੀ ਹੈ | ਸਕੂਲ ਦੇ ਮੈਨੇਜਰ ਦੀਦੀ ਬ੍ਰਹਮਲਤਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਬੀਤਿਆ ਵਰ੍ਹਾ ਸਕੂਲ ਲਈ ਹਰ ਪੱਖ ਤੋਂ ਵਧੀਆ ਰਿਹਾ | ਇਹ ਨਵਾਂ ਸੈਸ਼ਨ ਵੀ ਸਭਨਾਂ ਲਈ ਵਧੀਆ ਰਹੇ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਹਰ ਇਕ ਲਈ ਜ਼ਰੂਰੀ ਹੈ ਤੇ ਚੰਗੀ ਪੜ੍ਹਾਈ ਕਰਨ ਨਾਲ ਹੀ ਚੰਗਾ ਭਵਿੱਖ ਬਣਦਾ ਹੈ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ.ਆਰ.ਪੀ.ਐਫ਼ 'ਚ ਭਰਤੀ ਹੋਣ ਤੋਂ ਬਾਅਦ ਪਹਿਲੀ ਵਾਰ ਘਰ ਆਉਣ 'ਤੇ ਸੁਖਵਿੰਦਰ ਕੌਰ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ
Ad Position 24