11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸੂਬੇ ਭਰ 'ਚ ਬੇਮੌਸਮੀ ਬਰਸਾਤ ਅਤੇ ਗੜਿਆਂ ਨੇ ਕਿਸਾਨਾਂ ਦਾ ਤੋੜਿਆ ਲੱਕ, ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ

Ad Position 21
No active advertisement
ਗੁਰਸੇਵਕ ਸਿੰਘ ਧਾਲੀਵਾਲ <br/> 05-04-2026
ਫ਼ਿਰੋਜ਼ਪੁਰ, 4 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਨੇ ਪਿਛਲੇ ਦਿਨਾਂ ਤੋਂ ਰਹੀ ਬੇਮੌਸਮੀ ਬਰਸਾਤ ਅਤੇ ਪਏ ਗੜਿਆਂ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਤੇ ਚਿੰਤਾ ਪ੍ਰਗਟ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਹੋਈ ਬੇਮੌਸਮੀ ਬਰਸਾਤ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ | ਜਿਸ ਨਾਲ ਕਈ ਖੇਤਰਾਂ ਵਿਚ ਕਿਸਾਨਾਂ ਦੀ ਕਣਕ ਦਾ 100 ਪ੍ਰਤਿਸ਼ਤ ਨੁਕਸਾਨ ਹੋ ਗਿਆ ਅਤੇ ਕਈ ਥਾਵਾਂ 'ਤੇ ਸਬਜ਼ੀਆਂ ਤੇ ਹਰੇ ਚਾਰੇ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਪ੍ਰਧਾਨ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਤੇ ਆਪ ਦੀ ਸੀਨੀਅਰ ਲੀਡਰਸ਼ਿਪ ਸੱਤਾ ਤੇ ਕਾਬਜ਼ ਹੋਣ ਤੋਂ ਪਹਿਲਾ ਕਹਿੰਦੇ ਹੁੰਦੇ ਸੀ ਕਿ ਕੁਦਰਤੀ ਮਾਰ ਪੈਣ ਤੇ ਪਹਿਲਾ ਕਿਸਾਨਾਂ ਦੇ ਖਾਤਿਆਂ ਵਿਚ 20 ਹਜ਼ਾਰ ਰੁਪਏ ਪਾਏ ਜਾਣਗੇ ਅਤੇ ਪਿੱਛੋਂ ਗਿਰਦਾਵਰੀਆਂ ਦੇ ਆਰਡਰ ਦਿੱਤੇ ਜਾਣਗੇ, ਪਰ ਪੰਜਾਬ ਸਰਕਾਰ ਅਜਿਹਾ ਕਰਨ ਵਿਚ ਫ਼ੇਲ੍ਹ ਸਾਬਿਤ ਹੋਈ ਹੈ | ਕਿਉਂਕਿ ਨਾ ਤਾਂ ਕਿਸਾਨਾਂ ਦੇ ਖਾਤਿਆਂ ਵਿਚ ਨਾ ਪੈਸੇ ਆਏ ਤੇ ਨਾ ਹੀ ਹੋਈਆਂ ਗਿਰਦਾਵਰੀਆਂ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਦੀ ਰਾਸ਼ੀ ਮਿਲੀ ਹੈ | ਉਨ੍ਹਾਂ ਕਿਹਾ ਕਿ ਬਾਰਸ਼ ਦੇ ਨਾਲ ਤੇਜ਼ ਚੱਲੀ ਹਨੇਰੀ ਨੇ ਪੱਕੀ ਕਣਕ ਦਾ ਫ਼ਸਲ ਖੇਤਾਂ ਵਿਚ ਵਿਛ ਜਾਣ ਵੱਡਾ ਨੁਕਸਾਨ ਹੋਇਆ ਹੈ, ਕਿਉਂਕਿ ਉਸ ਦੀ ਕਟਾਈ ਕਰਨ ਲਈ ਕਿਸਾਨ ਵੀਰਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ | ਪ੍ਰਧਾਨ ਧਾਲੀਵਾਲ ਨੇ ਅੱਗੇ ਕਿਹਾ ਕਿ ਸੂਬੇ ਭਰ ਵਿਚ ਕਿਸਾਨ ਵਰਗ ਪਹਿਲਾ ਹੀ ਕਰਜ਼ਿਆਂ ਵਿਚ ਡੁੱਬਿਆ ਹੋਇਆ ਅਤੇ ਹੁਣ ਇਸ ਵਾਰ ਫਿਰ ਰੱਬ ਦੇ ਕਹਿਰ ਨਾਲ ਹੋਰ ਨੁਕਸਾਨ ਹੋ ਗਿਆ ਹੈ | ਜਿਸ ਨਾਲ ਆਰਥਿਕ ਮੰਦੀ ਦੇ ਮਾੜੇ ਹਾਲਾਤ ਪੈਦਾ ਹੋ ਗਏ | ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਮੀਂਹ ਤੇ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਰੰਤ ਗਿਰਦਾਵਰੀਆਂ ਕਰਵਾ ਕੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਸਿੱਧੂਪੁਰ ਦੀ ਸਟੇਟ ਕਮੇਟੀ ਦੇ ਸੱਦੇ 'ਤੇ ਫੂਕੇ ਭਗਵੰਤ ਮਾਨ ਸਰਕਾਰ ਦੇ ਪੁਤਲੇ ਅਗਲੀ ਖ਼ਬਰ ਸੀ.ਆਰ.ਪੀ.ਐਫ਼ 'ਚ ਭਰਤੀ ਹੋਣ ਤੋਂ ਬਾਅਦ ਪਹਿਲੀ ਵਾਰ ਘਰ ਆਉਣ 'ਤੇ ਸੁਖਵਿੰਦਰ ਕੌਰ ਦਾ ਨਿੱਘਾ ਸਵਾਗਤ
Ad Position 24