11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਦੜਾ-ਸੱਟਾ ਲਗਾਉਂਦਾ ਵਿਅਕਤੀ ਨਕਦੀ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 05-04-2026
ਫ਼ਿਰੋਜ਼ਪੁਰ, 4 ਅਪ੍ਰੈਲ (ਰਾਕੇਸ਼ ਚਾਵਲਾ)-ਜ਼ਿਲ੍ਹਾ ਫ਼ਿਰੋਜ਼ਪੁਰ ਦੀ ਕੈਂਟ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਗੈਰ-ਕਾਨੂੰਨੀ ਢੰਗ ਨਾਲ ਜੂਆ ਖਿਡਾਉਣ ਦੇ ਦੋਸ਼ ਵਿਚ ਕਾਬੂ ਕੀਤਾ ਹੈ | ਪੁਲਿਸ ਨੇ ਮੁਲਜ਼ਮ ਕੋਲੋਂ ਜੂਏ ਦੀ ਰਕਮ ਅਤੇ ਸੱਟੇਬਾਜ਼ੀ ਲਈ ਵਰਤਿਆ ਜਾਣ ਵਾਲਾ ਸਾਮਾਨ ਵੀ ਬਰਾਮਦ ਕੀਤਾ ਹੈ | ਸਹਾਇਕ ਸਬ-ਇੰਸਪੈਕਟਰ ਸ਼ਰਮਾ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਲਾਈਟਾਂ ਵਾਲੇ ਚੌਕ ਵਿਚ ਗਸ਼ਤ 'ਤੇ ਤਾਇਨਾਤ ਸੀ | ਇਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਅਜੈ ਕੁਮਾਰ ਪੁੱਤਰ ਮਹਿੰਦਰ ਸਿੰਘ ਜੋ ਕਿ ਸਥਾਨਕ ਬਾਜ਼ਾਰ ਨੰਬਰ 5 ਦਾ ਰਹਿਣ ਵਾਲਾ ਹੈ, ਧੋਬੀ ਘਾਟ ਰੋਡ 'ਤੇ ਜਨਤਕ ਥਾਂ 'ਤੇ ਦੜਾ-ਸੱਟਾ ਲਿਖਣ ਦਾ ਨਾਜਾਇਜ਼ ਧੰਦਾ ਕਰ ਰਿਹਾ ਹੈ | ਮੁਖ਼ਬਰ ਨੇ ਦੱਸਿਆ ਕਿ ਉਕਤ ਵਿਅਕਤੀ ਰਾਹਗੀਰਾਂ ਨੂੰ ਵੱਧ ਪੈਸਿਆਂ ਦਾ ਲਾਲਚ ਦੇ ਕੇ ਫਸਾ ਰਿਹਾ ਸੀ | ਉਹ ਦਾਅਵਾ ਕਰ ਰਿਹਾ ਸੀ ਕਿ ਜੇਕਰ ਕਿਸੇ ਦਾ ਨੰਬਰ ਲੱਗ ਜਾਂਦਾ ਹੈ, ਤਾਂ ਉਸ ਨੂੰ 1 ਰੁਪਏ ਦੇ ਬਦਲੇ 90 ਰੁਪਏ ਦਿੱਤੇ ਜਾਣਗੇ | ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਨਿਸ਼ਚਿਤ ਜਗ੍ਹਾ 'ਤੇ ਛਾਪਾ ਮਾਰਿਆ ਅਤੇ ਮੁਲਜ਼ਮ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਪੁਲਿਸ ਉਸ ਕੋਲੋਂ 380 ਰੁਪਏ ਜੂਏ ਦੀ ਰਾਸ਼ੀ, ਇਕ ਕਾਪੀ ਅਤੇ ਇਕ ਗੱਤਾ ਸੱਟੇ ਦੇ ਨੰਬਰ ਲਿਖਣ ਲਈ ਵਰਤੇ ਜਾਂਦੇ ਹਨ ਬਰਾਮਦ ਕੀਤਾ | ਪੁਲਿਸ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਗੈਂਬਲਿੰਗ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਗੁਰਦੁਆਰਾ ਗੁਰੂ ਰਾਮਦਾਸ ਪੁਰੀ ਅਰਮਾਨਪੁਰਾ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਹੈਰੋਇਨ ਸਮੇਤ 2 ਕਾਬੂ, ਮੁਕੱਦਮੇ ਦਰਜ
Ad Position 24