24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕਾਰ 'ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਥਾਣਾ ਲੱਖੋ ਕੇ ਬਹਿਰਾਮ ਸਾਹਮਣੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਕੀਤਾ ਜਾਮ

Ad Position 21
No active advertisement
ਅਜੀਤ ਡੈਸਕ 06-04-2026

ਪੁਲਿਸ ਵਲੋਂ ਗੋਲੀ ਚਲਾਉਣ ਵਾਲੇ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਖੁੱਲਿ੍ਹਆ ਜਾਮ
ਮਮਦੋਟ, 5 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਬੀਤੀ ਰਾਤ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਇਕ ਕਾਰ ਚਾਲਕ ਦੂਜੀ ਕਾਰ 'ਤੇ ਗੋਲੀ ਚਲਾ ਕੇ ਫ਼ਰਾਰ ਹੋ ਗਿਆ ਜਿਸ ਨੰੂ ਥਾਣਾ ਲੱਖੋ ਕੇ ਬਹਿਰਾਮ ਕੋਲ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ | ਪਰੰਤੂ ਬਾਅਦ ਵਿਚ ਪੁਲਿਸ ਵਲੋਂ ਕਾਰਵਾਈ ਵਿਚ ਢਿੱਲ-ਮੱਠ ਦੇ ਚੱਲਦਿਆਂ ਲੋਕਾਂ ਵਲੋਂ ਪੁਲਿਸ ਥਾਣਾ ਲੱਖੋ ਕੇ ਬਹਿਰਾਮ ਦੇ ਸਾਹਮਣੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਜਾਮ ਕਰ ਦਿੱਤਾ ਗਿਆ | ਜਿਸ ਕਾਰਨ ਸੜਕ ਦੇ ਦੋਵਾਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰ ਆਪਣੀਆਂ ਮੰਜ਼ਿਲਾਂ ਲਈ ਰਵਾਨਾ ਹੋਣ ਲਈ ਢਾਈ-ਤਿੰਨ ਘੰਟੇ ਖੱਜਲ-ਖ਼ੁਆਰ ਹੁੰਦੇ ਰਹੇ | ਧਰਨੇ ਦਾ ਪਤਾ ਚੱਲਣ ਤੋਂ ਬਾਅਦ ਡੀ.ਐਸ.ਪੀ.ਗੁਰੂਹਰਸਹਾਏ ਰਾਜਬੀਰ ਸਿੰਘ, ਡੀ.ਐਸ.ਪੀ.ਫ਼ਿਰੋਜ਼ਪੁਰ ਸੁਖਵਿੰਦਰ ਸਿੰਘ,ਥਾਣਾ ਲੱਖੋ ਕੇ ਬਹਿਰਾਮ ਦੇ ਮੁਖੀ ਇੰਸਪੈਕਟਰ ਤਰਸੇਮ ਸ਼ਰਮਾ ਅਤੇ ਥਾਣਾ ਸਦਰ ਫ਼ਿਰੋਜ਼ਪੁਰ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਕੁਮਾਰ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ | ਜਿਨ੍ਹਾਂ ਵਲੋਂ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਗਈ | ਜਿੱਥੇ ਪੁਲਿਸ ਨੂੰ ਆਪਣੇ ਬਿਆਨ ਲਿਖਵਾਉਂਦਿਆਂ ਸੁਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਅਲਫੂ ਕੇ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦੀਆਂ ਔਰਤਾਂ ਸਮੇਤ ਕਾਰ 'ਤੇ ਦਵਾਈ ਲੈਣ ਲਈ ਫ਼ਿਰੋਜ਼ਪੁਰ ਜਾ ਰਿਹਾ ਸੀ ਕਿ ਖਾਈ ਫੇਮੇ ਕੀ ਰੇਲਵੇ ਪੁਲ 'ਤੇ ਨਵਨੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਲਾਲਚੀਆਂ ਆਪਣੀ ਬਰੀਜਾ ਕਾਰ ਮੇਰੀ ਕਾਰ ਵਿਚ ਮਾਰਨ ਲੱਗਾ ਮੈ ਇਕਦਮ ਕਾਰ ਪਾਸੇ ਕਰ ਲਈ, ਜਿਸ ਤੋਂ ਬਾਅਦ ਮੈ ਇਸ ਦੀ ਕਾਰ ਦਾ ਪਿੱਛਾ ਕੀਤਾ ਅਤੇ ਖਾਈ ਨਹਿਰਾਂ ਦੇ ਕੋਲ ਇਸ ਨੰੂ ਰੋਕ ਕੇ ਪੁੱਛਿਆ ਕਿ ਕਾਰ ਕਿਉਂ ਮਾਰਨ ਲੱਗੇ ਸੀ ਤਾਂ ਇਹ ਅੱਗੋਂ ਗਾਲ਼ੀ-ਗਲੋਚ,ਬਦਤਮੀਜ਼ੀ ਅਤੇ ਕੁੱਟਮਾਰ ਕੀਤੀ ਤੇ ਜਦੋਂ ਮੈ ਆਪਣੀ ਕਾਰ ਤੋਰੀ ਤਾਂ ਇਸ ਨੇ ਮਾਰ ਦੇਣ ਦੀ ਨੀਅਤ ਨਾਲ ਮੇਰੀ ਕਾਰ 'ਤੇ ਫਾਇਰ ਕੀਤਾ | ਜੋ ਕਾਰ ਦੀ ਡਿੱਗੀ ਕੋਲ ਲੱਗਾ | ਇਸ ਨੇ ਗੁਰੂਹਰਸਹਾਏ ਵੱਲ ਨੂੰ ਕਾਰ ਭਜਾ ਲਈ, ਮੈ ਇਸ ਸਾਰੀ ਘਟਨਾ ਸਬੰਧੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਜਾਣੂ ਕਰਵਾਇਆ | ਜਿਨ੍ਹਾਂ ਵਲੋਂ ਹੋਰ ਵਾਹਨਾਂ ਦੀ ਮਦਦ ਨਾਲ ਇਸ ਦੀ ਕਾਰ ਨੂੰ ਥਾਣਾ ਲੱਖੋ ਕੇ ਬਹਿਰਾਮ ਕੋਲ ਰੋਕ ਲਿਆ | ਜਿੱਥੇ ਇਸ ਨੰੂ ਪੁਲਿਸ ਨੇ ਕਾਬੂ ਕਰ ਲਿਆ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਨਵਨੀਤ ਸਿੰਘ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ | ਜਿਸ ਤੋਂ ਬਾਅਦ ਧਰਨਾਕਾਰੀਆਂ ਵਲੋਂ ਧਰਨਾ ਸਮਾਪਤ ਕੀਤਾ ਗਿਆ ਅਤੇ ਜਾਮ ਵਿਚ ਫਸੇ ਲੋਕਾਂ ਨੇ ਸੁਖ ਦਾ ਸਾਹ ਲਿਆ |

Ad Position 22
No active advertisement
ਪਿਛਲੀ ਖ਼ਬਰ ਅਮਨ ਦੁਰੇਜਾ ਮੁੜ ਕਾਂਗਰਸ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਗਰੁੱਪ-ਡੀ ਦੀ ਭਰਤੀ ਪ੍ਰੀਖਿਆ ਸਫਲਤਾਪੂਰਵਕ ਸੰਪੰਨ
Ad Position 24